Breaking News

ਇੰਡੀਆ ਚ ਇਥੇ ਬੋਰਵੈੱਲ ਚ 7 ਸਾਲਾਂ ਦਾ ਬੱਚਾ ਡਿਗਿਆ ਬਚਾਅ ਕਾਰਜ ਜੋਰਾਂ ਤੇ ਜਾਰੀ , ਹੋ ਰਹੀਆਂ ਅਰਦਾਸਾਂ

ਆਈ ਤਾਜਾ ਵੱਡੀ ਖਬਰ 

ਬਹੁਤ ਸਾਰੇ ਲੋਕਾਂ ਦੀਆਂ ਅਣਗਹਿਲੀਆਂ , ਸਰਕਾਰ ਅਤੇ ਪ੍ਰਸ਼ਾਸਨ ਦੀਆਂ ਲਾਪ੍ਰਵਾਹੀਆਂ ਕਾਰਨ ਵਾਪਰਦੇ ਹਨ । ਜਿਸ ਦਾ ਮੁਆਵਜ਼ਾ ਕਿਸੇ ਤੀਸਰੇ ਬੰਦੇ ਨੂੰ ਭੁਗਤਨਾ ਪੈਂਦਾ ਹੈ । ਅਜਿਹੇ ਹੁਣ ਤੱਕ ਬਹੁਤ ਸਾਰੇ ਮਾਮਲੇ ਸਾਹਮਣੇ ਆ ਚੁੱਕੇ ਹਨ ਜਿੱਥੇ ਗਲਤੀ ਕਿਸੇ ਹੋਰ ਦੀ ਹੁੰਦੀ ਹੈ ਤੇ ਉਸ ਦੀ ਗ਼ਲਤੀ ਕਾਰਨ ਭਿਆਨਕ ਹਾਦਸਾ ਜੋ ਵਾਪਰਦਾ ਹੈ ਤੇ ਉਸ ਹਾਦਸੇ ਦਾ ਮੁਆਵਜ਼ਾ ਕਿਸੇ ਤੀਸਰੇ ਵਿਅਕਤੀ ਨੂੰ ਭੁਗਤਣਾ ਪੈਂਦਾ ਹੈ । ਅਜਿਹਾ ਹੀ ਇਕ ਮਾਮਲਾ ਅੱਜ ਭਾਰਤ ਦੇਸ਼ ਦੇ ਸੂਬੇ ਮੱਧ ਪ੍ਰਦੇਸ਼ ਤੋਂ ਸਾਹਮਣੇ ਆਇਆ ਹੈ । ਜਿੱਥੇ ਕਿ ਇਕ ਸੱਤ ਸਾਲਾ ਬੱਚਾ ਬੋਰਵੈੱਲ ਵਿੱਚ ਡਿੱਗ ਪਿਆ ਹੈ । ਜਿਸ ਨੂੰ ਲੈ ਕੇ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਬੱਚਾ ਜਿਸ ਬੋਰਵੈੱਲ ਵਿਚ ਡਿੱਗਿਆ ਹੈ ਉਸ ਦੀ ਡੂੰਘਾਈ ਪੰਦਰਾਂ ਤੋਂ ਵੀਹ ਫੁੱਟ ਦੱਸੀ ਜਾ ਰਹੀ ਹੈ ।

ਉਥੇ ਹੀ ਜਦੋਂ ਬੱਚੇ ਦੇ ਪਰਿਵਾਰਕ ਮੈਂਬਰਾਂ ਨੂੰ ਇਸ ਸੰਬੰਧੀ ਜਾਣਕਾਰੀ ਪ੍ਰਾਪਤ ਹੋਈ ਤਾਂ ਬੱਚੇ ਦੇ ਪਰਿਵਾਰਕ ਮੈਬਰਾਂ ਵੱਲੋਂ ਇਸ ਦੀ ਜਾਣਕਾਰੀ ਪੁਲੀਸ ਨੂੰ ਦਿੱਤੀ ਗਈ ਤੇ ਪੁਲੀਸ ਵੱਲੋਂ ਮੌਕੇ ਤੇ ਬਚਾਅ ਕਾਰਜਾਂ ਦੀਆਂ ਟੀਮਾਂ ਨੂੰ ਸੂਚਿਤ ਕੀਤਾ ਗਿਆ । ਸੂਚਨਾ ਮਿਲਦੇ ਸਾਰ ਹੀ ਬਚਾਅ ਕਾਰਜਾਂ ਦੀਆਂ ਟੀਮਾਂ ਮੌਕੇ ਤੇ ਪਹੁੰਚ ਚੁੱਕੀਆਂ ਨੇ, ਉਨ੍ਹਾਂ ਵੱਲੋਂ ਇਸ ਬੱਚੇ ਨੂੰ ਬੋਰਵੈੱਲ ਵਿਚੋਂ ਕੱਢਣ ਦੀਅਾਂ ਕੋਸ਼ਿਸ਼ਾਂ ਕੀਤੀਅਾਂ ਜਾ ਰਹੀਅਾਂ ਹਨ ।

ਬਚਾਅ ਕਾਰਜਾਂ ਦੀਆਂ ਟੀਮਾਂ ਦੇ ਵੱਲੋਂ ਪੂਰੀ ਸਾਵਧਾਨੀ ਵਰਤੀ ਜਾ ਰਹੀ ਹੈ ਤਾਂ ਜੋ ਬੱਚੇ ਨੂੰ ਸੁਰੱਖਿਅਤ ਤਰੀਕੇ ਨਾਲ ਬੋਰਵੈੱਲ ਚੋਂ ਬਾਹਰ ਕੱਢਿਆ ਜਾ ਸਕੇ । ਜ਼ਿਕਰਯੋਗ ਹੈ ਕਿ ਇਹ ਪਹਿਲਾ ਮਾਮਲਾ ਨਹੀਂ ਹੈ ਕਿ ਜਦੋਂ ਕੋਈ ਬੱਚਾ ਪ੍ਰਸ਼ਾਸਨ ਅਤੇ ਲੋਕਾਂ ਦੀ ਅਣਗਹਿਲੀ ਕਾਰਨ ਬੋਰਵੈੱਲ ਚ ਡਿੱਗਿਆ ਹੋਵੇ । ਹੁਣ ਤਕ ਅਜਿਹੇ ਬਹੁਤ ਸਾਰੇ ਮਾਮਲੇ ਸਾਹਮਣੇ ਆ ਚੁੱਕੇ ਹਨ ਜਿੱਥੇ ਅਜਿਹੀਆਂ ਗ਼ਲਤੀਆਂ ਦਾ ਮੁਆਵਜ਼ਾ ਛੋਟੇ ਛੋਟੇ ਬੱਚਿਆਂ ਨੂੰ ਭੁਗਤਣਾ ਪੈਂਦਾ ਹੈ ।

ਜ਼ਿਕਰਯੋਗ ਹੈ ਕਿ ਹੁਣ ਤੱਕ ਬਹੁਤ ਸਾਰੇ ਬੱਚਿਆਂ ਨੇ ਪ੍ਰਸ਼ਾਸਨ ਦੀਆਂ ਅਣਗਹਿਲੀਆਂ ਕਾਰਨ ਆਪਣੀ ਜਾਨ ਹੀ ਗੁਆ ਦਿੱਤੀ ਤੇ ਬਹੁਤ ਸਾਰੇ ਬੱਚਿਆਂ ਨੂੰ ਸੁਰੱਖਿਅਤ ਬੋਰਵੈੱਲ ਵਿੱਚੋਂ ਬਾਹਰ ਕੱਢਿਆ ਗਿਆ ਹੈ । ਫਿਲਹਾਲ ਇਸ ਬੱਚੇ ਦੇ ਬੋਰਵੈੱਲ ਵਿੱਚ ਡਿੱਗਣ ਤੋਂ ਬਾਅਦ ਹੁਣ ਪੂਰੇ ਦੇਸ਼ ਭਰ ਦੇ ਵਿੱਚ ਇਸ ਬੱਚੇ ਦੇ ਬੋਰਵੈੱਲ ਵਿੱਚੋਂ ਸੁਰੱਖਿਅਤ ਕੱਢਣ ਲਈ ਦੁਆਵਾਂ ਕੀਤੀਆਂ ਜਾ ਰਹੀਆਂ ਹਨ ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …