ਆਈ ਤਾਜ਼ਾ ਵੱਡੀ ਖਬਰ
ਦੇਸ਼ ਵਿਚ ਕਰੋਨਾ ਦੇ ਵਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਜਿਥੇ ਸਖਤੀ ਵਧਾਈ ਜਾ ਰਹੀ ਹੈ ਅਤੇ ਟੀਕਾਕਰਨ ਵਿੱਚ ਵੀ ਵਾਧਾ ਕੀਤਾ ਗਿਆ ਹੈ। ਉੱਥੇ ਹੀ ਬਹੁਤ ਸਾਰੇ ਸੂਬਿਆਂ ਵਿੱਚ ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਸਖਤ ਕਦਮ ਚੁੱਕੇ ਜਾ ਰਹੇ ਹਨ ਅਤੇ ਕਈ ਜਗ੍ਹਾ ਤੇ ਤਾਲਾਬੰਦੀ ਵੀ ਕੀਤੀ ਜਾ ਰਹੀ ਹੈ। ਜੇਕਰ ਕਰੋਨਾ ਦੇ ਨਵੇਂ ਮਾਮਲੇ ਬਹੁਤ ਸਾਰੇ ਸੂਬਿਆਂ ਵਿੱਚ ਸਾਹਮਣੇ ਆ ਚੁੱਕੇ ਹਨ ਉਥੇ ਹੀ ਕਰੋਨਾ ਦੇ ਮਾਮਲਿਆਂ ਵਿੱਚ ਤੇਜ਼ੀ ਨਾਲ ਵਾਧਾ ਵੀ ਦਰਜ ਕੀਤਾ ਜਾ ਰਿਹਾ ਹੈ। ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਇਸ ਤੀਜੀ ਲਹਿਰ ਦੇ ਕਾਰਨ ਫਿਰ ਤੋਂ ਕੁਝ ਲੋਕਾਂ ਵਿਚ ਡਰ ਵੀ ਵੇਖਿਆ ਜਾ ਰਿਹਾ ਹੈ।
ਇੰਡੀਆ ਵਿਚ ਵਾਇਰਸ ਨੂੰ ਰੋਕਣ ਵਾਸਤੇ ਡਬਲਿਊ ਐਚ ਓ ਬਾਰੇ ਇਹ ਸੁਝਾ ਦਿਤਾ ਗਿਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ,ਪ੍ਰਾਪਤ ਜਾਣਕਾਰੀ ਦੇ ਅਨੁਸਾਰ ਭਾਰਤ ਵਿਚ ਜਿਥੇ ਕਰੋਨਾ ਦੇ ਮਾਮਲਿਆਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ ਉਥੇ ਹੀ ਵਿਸ਼ਵ ਸਿਹਤ ਸੰਗਠਨ ਵੱਲੋਂ ਭਾਰਤ ਵਿੱਚ ਕਰੋਨਾ ਦੇ ਵਾਧੇ ਨੂੰ ਮੱਦੇਨਜ਼ਰ ਰੱਖਦੇ ਹੋਏ ਸੁਝਾਅ ਦਿੱਤਾ ਹੈ ਕਿ ਭਾਰਤ ਵਿੱਚ ਤਾਲਾਬੰਦੀ ਕਰਨ ਦੀ ਕੋਈ ਲੋੜ ਨਹੀਂ ਹੈ। ਉੱਥੇ ਹੀ ਪ੍ਰਭਾਵਤ ਖੇਤਰਾਂ ਵਿੱਚ ਪਾਬੰਦੀਆਂ ਲਗਾਈਆਂ ਜਾ ਸਕਦੀਆਂ ਹਨ। ਕਿਉਂਕਿ ਇਸ ਕਰੋਨਾ ਦੇ ਕਾਰਨ ਜਿੱਥੇ ਲੋਕਾਂ ਦੀ ਜ਼ਿੰਦਗੀ ਪ੍ਰਭਾਵਤ ਹੋਈ ਹੈ ਉੱਥੇ ਹੀ ਬਹੁਤ ਸਾਰੇ ਰੁਜ਼ਗਾਰ ਵੀ ਪ੍ਰਭਾਵਤ ਹੋਏ ਹਨ।
ਅਗਰ ਤਾਲਾਬੰਦੀ ਕੀਤੀ ਜਾਂਦੀ ਹੈ ਤਾਂ ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ। ਇਸ ਲਈ ਵਿਸ਼ਵ ਸਿਹਤ ਸੰਗਠਨ ਵੱਲੋਂ ਲੋਕਾਂ ਦੀ ਆਵਾਜਾਈ ਨੂੰ ਘੱਟ ਕਰਨ ਅਤੇ ਕਰੋਨਾ ਉਪਰ ਪਾਬੰਦੀ ਲਗਾਉਣ ਤੇ ਜ਼ੋਰ ਦਿੱਤਾ ਗਿਆ ਹੈ। ਕਿਉਂਕਿ ਇਸ ਸਮੇਂ ਭਾਰਤ ਵਿਚ ਜਿੱਥੇ ਕਰੋਨਾ ਦੀ ਤੀਜੀ ਲਹਿਰ ਫ਼ੈਲ ਚੁੱਕੀ ਹੈ ਉਥੇ ਹੀ ਨਵੇਂ ਰੂਪ ਦੇ ਮਾਮਲੇ ਵੀ ਲਗਾਤਾਰ ਸਾਹਮਣੇ ਆ ਰਹੇ ਹਨ।
ਲੋਕਾਂ ਨੂੰ ਆਪਣੀ ਜ਼ਿੰਦਗੀ ਨੂੰ ਬਚਾਉਣ ਵਾਸਤੇ ਕਰੋਨਾ ਸਬੰਧੀ ਲਾਗੂ ਕੀਤੇ ਗਏ ਮਾਪਦੰਡ ਅਪਣਾਉਣ ਲਈ ਵੀ ਆਦੇਸ਼ ਦਿੱਤਾ ਗਿਆ ਹੈ। ਕਿਉਂਕਿ ਕਰੋਨਾ ਦੇ ਇਸ ਨਵੇਂ ਰੂਪ ਦੇ ਮਾਮਲੇ ਵਧੇਰੇ ਤੇਜ਼ੀ ਨਾਲ ਫੈਲ ਰਹੇ ਹਨ। ਲੋਕਾਂ ਦਾ ਵੱਧ ਤੋਂ ਵੱਧ ਟੀਕਾਕਰਨ ਕਰਵਾਉਣ ਦੇ ਆਦੇਸ਼ ਵੀ ਦਿੱਤੇ ਹਨ ਜਿਸ ਨਾਲ ਲੋਕਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …