Breaking News

ਇੰਡੀਆ ਚ ਵਿਦੇਸ਼ ਤੋਂ ਆਇਆ ਪਹਿਲਾ ਸਖਸ਼ ਹੋਇਆ ਮੰਕੀਪੌਕਸ ਬਿਮਾਰੀ ਦਾ ਸ਼ਿਕਾਰ, ਭਾਰਤ ਸਰਕਾਰ ਨੇ ਦਿੱਤੀ ਰਾਜਾਂ ਨੂੰ ਚੇਤਾਵਨੀ

ਆਈ ਤਾਜ਼ਾ ਵੱਡੀ ਖਬਰ 

ਦੁਨੀਆ ਵਿਚ ਫੈਲੀ ਹੋਈ ਕਰੋਨਾ ਜਿੱਥੇ ਅਜੇ ਤੱਕ ਖ਼ਤਮ ਹੋਣ ਦਾ ਨਾਮ ਨਹੀ ਲੈ ਰਹੀ ਹੈ ਅਤੇ ਇਸ ਦੇ ਹੋਰ ਭਿਆਨਕ ਰੂਪ ਵੀ ਲਗਾਤਾਰ ਸਾਹਮਣੇ ਆ ਰਹੇ ਹਨ। ਇਸ ਕਰੋਨਾ ਦੀ ਚਪੇਟ ਵਿਚ ਆਉਣ ਤੇ ਜਿੱਥੇ ਕੋਈ ਵੀ ਦੇਸ਼ ਬਚ ਨਹੀਂ ਸਕਿਆ ਹੈ। ਉਥੇ ਹੀ ਸਾਰੇ ਦੇਸ਼ਾਂ ਵਿਚ ਫਿਰ ਤੋਂ ਕਰੋਨਾ ਦੇ ਮਾਮਲਿਆ ਵਿਚ ਲਗਾਤਾਰ ਵਾਧਾ ਵੀ ਦਰਜ ਕੀਤਾ ਜਾ ਰਿਹਾ ਹੈ। ਜਿੱਥੇ ਟੀਕਾਕਰਨ ਮੁਹਿੰਮ ਦੇ ਸਦਕਾ ਇਸ ਕਰੋਨਾ ਉੱਪਰ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਸਨ ਉਥੇ ਹੀ ਕਰੋਨਾ ਦੇ ਹੋਰ ਨਵੇਂ ਰੂਪ ਭਿਆਨਕ ਰੂਪ ਅਖਤਿਆਰ ਕਰ ਰਹੇ ਹਨ।

ਅੱਜ ਸਾਹਮਣੇ ਆਉਣ ਵਾਲੀ ਮੰਕੀਪਾਕਸ ਨਾਲ ਜੁੜੀਆਂ ਹੋਈਆਂ ਖ਼ਬਰਾਂ ਨੇ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ ਜਿੱਥੇ ਕਈ ਦੇਸ਼ਾਂ ਵਿੱਚ ਮੰਕੀਪਾਕਸ ਦੇ ਮਾਮਲਿਆਂ ਵਿਚ ਲਗਾਤਾਰ ਵਾਧਾ ਦਰਜ ਕੀਤਾ ਗਿਆ ਹੈ। ਇੱਥੇ ਹੀ ਹੁਣ ਭਾਰਤ ਵਿੱਚ ਵੀ ਵਿਦੇਸ਼ ਤੋਂ ਆਏ ਇੱਕ ਵਿਅਕਤੀ ਵਿੱਚ ਪਹਿਲੇ ਮੰਕੀਪਾਕਸ ਦੀ ਇਸ ਬਿਮਾਰੀ ਦਾ ਸ਼ਿਕਾਰ ਹੋਣ ਦੀ ਪੁਸ਼ਟੀ ਹੋਈ ਹੈ ਤੇ ਭਾਰਤ ਸਰਕਾਰ ਵੱਲੋਂ ਰਾਜਾਂ ਨੂੰ ਚੇਤਾਵਨੀ ਜਾਰੀ ਕੀਤੀ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਬਹੁਤ ਸਾਰੇ ਦੇਸ਼ਾਂ ਦੇ ਵਿਚ ਮੰਕੀਪਾਕਸ ਦੇ ਮਾਮਲੇ ਸਾਹਮਣੇ ਆਏ ਹਨ ਉਥੇ ਹੀ ਹੁਣ ਭਾਰਤ ਵਿਚ ਵੀ ਕੇਰਲ ਦੇ ਕੋਲਮ ਵਿੱਚ ਪਹਿਲਾ ਮਰੀਜ਼ ਸਾਹਮਣੇ ਆਇਆ ਹੈ ਜਿਸ ਦੇ ਮੰਕੀਪਾਕਸ ਦੀ ਇਸ ਬਿਮਾਰੀ ਦਾ ਸ਼ਿਕਾਰ ਹੋਣ ਦੀ ਪੁਸ਼ਟੀ ਕੀਤੀ ਗਈ ਹੈ ਜੋ ਕਿ ਇਸ ਸਮੇਂ ਸੰਯੁਕਤ ਅਰਬ ਅਮੀਰਾਤ ਤੋਂ ਹੋ ਕੇ ਵਾਪਸ ਆਪਣੇ ਦੇਸ਼ ਪਰਤਿਆ ਹੈ। ਭਾਰਤ ਵਿੱਚ ਇਸ ਪਹਿਲੇ ਮਾਮਲੇ ਦੀ ਪੁਸ਼ਟੀ ਹੋਣ ਤੋਂ ਬਾਅਦ ਜਿਥੇ ਸਿਹਤ ਅਧਿਕਾਰੀਆਂ ਵੱਲੋਂ ਖਾਸ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।

ਉਥੇ ਹੀ ਕੇਂਦਰ ਸਰਕਾਰ ਵੱਲੋਂ ਵੀ ਸਾਰੇ ਰਾਜਾਂ ਦੇ ਅਧਿਕਾਰੀਆਂ ਨੂੰ ਇਸ ਸਬੰਧੀ ਜਾਣਕਾਰੀ ਜਾਰੀ ਕੀਤੀ ਗਈ ਹੈ ਅਤੇ ਸਾਰਿਆਂ ਨੂੰ ਸਾਵਧਾਨੀਆਂ ਵਰਤਣ ਵਾਸਤੇ ਵੀ ਆਦੇਸ਼ ਜਾਰੀ ਕੀਤੇ ਹਨ। ਉਥੇ ਹੀ ਸਾਹਮਣੇ ਆਉਣ ਵਾਲੇ ਸ਼ੱਕੀ ਮਰੀਜ਼ਾਂ ਉੱਪਰ ਨਿਗਰਾਨੀ ਰੱਖੇ ਜਾਣ ਵਾਸਤੇ ਵੀ ਆਦੇਸ਼ ਜਾਰੀ ਕੀਤੇ ਹਨ ਕਿਉਂਕਿ ਇਸ ਸਮੇਂ ਭਾਰਤ ਵਿੱਚ ਮੰਕੀਪਾਕਸ ਦੇ ਮਾਮਲੇ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …