Breaking News

ਇੰਡੀਆ ਚ 12 ਤੋਂ 18 ਸਾਲ ਦੇ ਬੱਚਿਆਂ ਲਈ ਵੈਕਸੀਨ ਨੂੰ ਲੈ ਕੇ ਆ ਗਈ ਇਹ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਜਦੋਂ ਦੀ ਦੁਨੀਆਂ ਦੇ ਵਿੱਚ ਕਰੋਨਾ ਮਹਾਂਮਾਰੀ ਆਈ ਹੈ ਇਸ ਮਹਾਂਮਾਰੀ ਕਾਰਨ ਹੁਣ ਤੱਕ ਕਈ ਲੋਕਾਂ ਨੇ ਆਪਣੀਆਂ ਕੀਮਤੀ ਜਾਨਾਂ ਗੁਆਈਆਂ ਹਨ । ਵੱਖ ਵੱਖ ਦੇਸ਼ਾਂ ਦੀਆਂ ਸਰਕਾਰਾਂ ਦੇ ਵੱਲੋਂ ਆਪਣੇ ਆਪਣੇ ਦੇਸ਼ ਦੇ ਨਾਗਰਿਕਾਂ ਨੂੰ ਇਸ ਮਹਾਂਮਾਰੀ ਦੇ ਪ੍ਰਕੋਪ ਤੋਂ ਬਚਾਉਣ ਲਈ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਗਈਆਂ ਸਨ । ਤਾਂ ਜੋ ਲੋਕਾਂ ਨੂੰ ਇਸ ਮਹਾਂਮਾਰੀ ਦੇ ਪ੍ਰਕੋਪ ਤੋਂ ਬਚਾਇਆ ਜਾ ਸਕੇ । ਵੱਖ ਵੱਖ ਦੇਸ਼ਾਂ ਵਿੱਚ ਇਸ ਮਹਾਂਮਾਰੀ ਦੇ ਪ੍ਰਕੋਪ ਨੂੰ ਰੋਕਣ ਲਈ ਵੈਕਸੀਨੇਸ਼ਨ ਦਾ ਕੰਮ ਵੀ ਜ਼ੋਰਾਂ ਤੇ ਚੱਲ ਰਿਹਾ ਹੈ । ਜਿੱਥੇ ਭਾਰਤ ਦੇ ਵਿੱਚ ਪੰਦਰਾਂ ਸਾਲਾਂ ਤੋਂ ਉੱਪਰ ਦੀ ਉਮਰ ਦੇ ਲੋਕਾਂ ਦੇ ਵੈਕਸੀਨੇਸ਼ਨ ਲੱਗ ਰਹੀ ਹੈ ।

ਇਸੇ ਵਿਚਕਾਰ ਹੁਣ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਭਾਰਤ ਵਿਚ ਬਾਰਾਂ ਤੋਂ ਅਠਾਰਾਂ ਸਾਲ ਦੇ ਬੱਚਿਆ ਦੇ ਲਈ ਵੀ ਵੈਕਸੀਨੇਸ਼ਨ ਆ ਚੁੱਕੀ ਹੈ । DCGI ਵੱਲੋਂ 12 ਤੋਂ 18 ਸਾਲ ਦੀ ਉਮਰ ਦੇ ਬੱਚਿਆਂ ਦੀ ਵੈਕਸੀਨ ਨੂੰ ਮਨਜ਼ੂਰੀ ਮਿਲੀ ਗਈ ਹੈ। ਬੱਚਿਆਂ ਨੂੰ ‘corbevax’ ਦੀ ਡੋਜ਼ ਲਗਾਈ ਜਾਵੇਗੀ। ਸੋ ਇਕ ਬੇਹੱਦ ਹੀ ਅਹਿਮ ਅਤੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਹੁਣ ਬਾਰਾਂ ਤੋਂ ਅਠਾਰਾਂ ਸਾਲ ਦੇ ਬਚਿਆਂ ਦੇ ਵੀ ਵੈਕਸੀਨ ਲੱਗੇਗੀ । ਜ਼ਿਕਰਯੋਗ ਹੈ ਕਿ ਭਾਰਤ ਭਰ ਦੇ ਵਿੱਚ ਵੈਕਸੀਨੇਸ਼ਨ ਦਾ ਕੰਮ ਜ਼ੋਰਾਂ ਤੇ ਚੱਲ ਰਿਹਾ ਹੈ ।

ਹਰ ਵਰਗ ਤੇ ਵੈਕਸੀਨ ਲਗਾਈ ਜਾ ਰਹੀ ਹੈ ਤੇ ਕੁਝ ਅਦਾਰਿਆਂ ਵਿੱਚ ਜਿਨ੍ਹਾਂ ਲੋਕਾਂ ਦੀ ਵੈਕਸੀਨ ਦੇ ਦੋਨੋਂ ਖੁਰਾਕਾਂ ਲੱਗ ਚੁੱਕੀਆ ਹਨ ਉਨ੍ਹਾਂ ਨੂੰ ਹੀ ਆਉਣ ਦੀ ਮਨਜ਼ੂਰੀ ਦਿੱਤੀ ਗਈ ਹੈ । ਕਈ ਤਰ੍ਹਾਂ ਦੀ ਯਾਤਰਾ ਕਰਨ ਲਈ ਵੀ ਵੈਕਸੀਨ ਨੂੰ ਲਾਜ਼ਮੀ ਕੀਤਾ ਗਿਆ ਹੈ ਤੇ ਇਸੇ ਵਿਚਕਾਰ ਹੁਣ ਖ਼ਬਰ ਸਾਹਮਣੇ ਆ ਰਹੀ ਹੈ ਕਿ ਬਾਰਾਂ ਤੋਂ ਅਠਾਰਾਂ ਸਾਲ ਦੇ ਬੱਚਿਆਂ ਦੇ ਵੀ ਹੁਣ ਵੈਕਸੀਨ ਲੱਗੇਗੀ ।

ਦੱਸਦਈਏ ਕਿ Corbevax, COVID-19 ਵੈਕਸੀਨ ਨੂੰ ਐਮਰਜੈਂਸੀ ਵਰਤੋਂ ਦੇ ਅਧਿਕਾਰ ਦੀ ਮਨਜ਼ੂਰੀ ਦਿੱਤੀ ਹੈ, ਜੋ ਕੋਵਿਡ-19 ਖਿਲਾਫ ਭਾਰਤ ਦਾ ਪਹਿਲਾ ਸਵਦੇਸ਼ੀ ਰੂਪ ਨਾਲ ਵਿਕਸਿਤ RBD ਪ੍ਰੋਟੀਨ ਸਬ-ਯੂਨਿਟ ਵੈਕਸੀਨ ਹੈ। ਜ਼ਿਕਰਯੋਗ ਹੈ ਕਿ ਸਰਕਾਰ ਦੇ ਵੱਲੋਂ ਇਹ ਕਦਮ ਕੋਰੋਨਾ ਦੇ ਪ੍ਰਕੋਪ ਨੂੰ ਰੋਕਣ ਲਈ ਚੁੱਕਿਆ ਗਿਆ ਹੈ ।

Check Also

30 ਸਾਲ ਪਹਿਲਾਂ ਮਰੀ ਧੀ ਲਈ ਲਾੜਾ ਲੱਭ ਰਿਹਾ ਪਰਿਵਾਰ , ਹੁਣ ਕਰਵਾਇਆ ਵਿਆਹ ਵਜ੍ਹਾ ਜਾਣ ਉੱਡ ਜਾਣਗੇ ਹੋਸ਼

ਆਈ ਤਾਜਾ ਵੱਡੀ ਖਬਰ  ਆਏ ਦਿਨ ਹੀ ਸੋਸ਼ਲ ਮੀਡੀਆ ਦੇ ਉੱਪਰ ਕੁਝ ਅਜਿਹੀਆਂ ਵੀਡੀਓਜ਼ ਤੇ …