Breaking News

ਇੰਡੀਆ ਚ 18 ਸਾਲ ਤੱਕ ਦੇ ਬੱਚਿਆਂ ਲਈ ਆਈ ਵੱਡੀ ਖਬਰ – ਹੋ ਗਿਆ ਹੁਣ ਇਹ ਐਲਾਨ

ਆਈ ਤਾਜ਼ਾ ਵੱਡੀ ਖਬਰ 

ਚੀਨ ਤੋਂ ਸ਼ੁਰੂ ਹੋਣ ਵਾਲੀ ਕਰੋਨਾ ਨੇ ਜਿੱਥੇ ਸਾਰੀ ਦੁਨੀਆਂ ਨੂੰ ਆਪਣੀ ਚਪੇਟ ਵਿੱਚ ਲਿਆ ਸੀ, ਉਥੇ ਹੀ ਅਜੇ ਵੀ ਬਹੁਤ ਸਾਰੇ ਦੇਸ਼ ਇਸ ਦੀ ਮਾਰ ਹੇਠ ਆਏ ਹੋਏ ਹਨ। ਕਈ ਦੇਸ਼ਾਂ ਵਿੱਚ ਮੁੜ ਤੋਂ ਕਰੋਨਾ ਕੇਸਾਂ ਵਿਚ ਵਾਧੇ ਨੂੰ ਲੈ ਕੇ ਫਿਰ ਤੋਂ ਸਖਤ ਹਦਾਇਤਾਂ ਲਾਗੂ ਕੀਤੀਆਂ ਜਾ ਰਹੀਆਂ ਹਨ। ਲੰਮੇ ਸਮੇਂ ਤੱਕ ਕਰੋਨਾ ਦੇ ਕਾਰਨ ਸਰਹੱਦਾਂ ਨੂੰ ਵੀ ਬੰਦ ਕੀਤਾ ਗਿਆ ਸੀ ਅਤੇ ਹੁਣ ਉਨ੍ਹਾਂ ਕੇਸਾਂ ਵਿਚ ਕਮੀ ਨੂੰ ਦੇਖਦੇ ਹੋਏ ਕੁਝ ਦੇਸ਼ਾਂ ਵੱਲੋਂ ਆਪਣੀਆਂ ਸਰਹੱਦਾਂ ਨੂੰ ਖੋਲ੍ਹਿਆ ਜਾ ਰਿਹਾ ਹੈ। ਉਥੇ ਹੀ ਸਾਰੇ ਦੇਸ਼ਾਂ ਵਿਚ ਆਪਣੇ ਦੇਸ਼ ਦੇ ਨਾਗਰਿਕਾਂ ਨੂੰ ਇਸ ਮਹਾਮਾਰੀ ਦੀ ਚਪੇਟ ਵਿੱਚ ਆਉਣ ਤੋਂ ਬਚਾਉਣ ਲਈ ਟੀਕਾਕਰਣ ਮੁਹਿੰਮ ਦਾ ਆਰੰਭ ਕੀਤਾ ਗਿਆ ਸੀ।

ਹੁਣ ਭਾਰਤ ਵਿਚ 18 ਸਾਲ ਤੱਕ ਦੇ ਬੱਚਿਆਂ ਲਈ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਇਹ ਐਲਾਨ ਹੋ ਗਿਆ ਹੈ। ਭਾਰਤ ਸਰਕਾਰ ਵੱਲੋਂ ਹੁਣ ਬੱਚਿਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਦੋ ਤੋਂ 18 ਸਾਲ ਤੱਕ ਦੇ ਬੱਚਿਆਂ ਦਾ ਟੀਕਾਕਰਨ ਕੀਤੇ ਜਾਣ ਦਾ ਐਲਾਨ ਕਰ ਦਿੱਤਾ ਗਿਆ ਹੈ। ਜਿਸ ਵਿਚ ਬੱਚਿਆਂ ਨੂੰ ਕਰੋਨਾ ਤੋਂ ਬਚਾਏ ਰੱਖਣ ਵਾਸਤੇ ਹੁਣ ਮਨਜ਼ੂਰਸ਼ੁਦਾ ਵੈਕਸੀਨ ਦੀਆਂ 2 ਖੁਰਾਕਾਂ ਦਿੱਤੀਆਂ ਜਾਣਗੀਆਂ। ਦੋ ਵਾਰ ਕੀਤੇ ਜਾਣ ਵਾਲੇ ਟੀਕਾਕਰਨ ਲਈ ਭਾਰਤ ਵਿਚ ਕੋਵੈਕਸੀਨ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।

ਜਿਸ ਬਾਰੇ ਦੱਸਿਆ ਗਿਆ ਹੈ ਕਿ ਭਾਰਤ ਬਾਇਓਟੈਕ ਅਤੇ ਆਈ ਸੀ ਐਮ ਆਰ ਵੱਲੋਂ ਮਿਲ ਕੇ ਇਸ ਨੂੰ ਬਣਾਇਆ ਗਿਆ ਹੈ। ਮਨਜ਼ੂਰੀ ਮਿਲਣ ਤੋਂ ਬਾਅਦ ਇਸ ਸਬੰਧੀ ਕੇਂਦਰ ਸਰਕਾਰ ਵੱਲੋਂ ਸਾਰਿਆਂ ਨੂੰ ਇਸ ਸਬੰਧੀ ਆਦੇਸ਼ ਜਾਰੀ ਕੀਤੇ ਜਾਣਗੇ। ਜਿਸ ਤੋਂ ਬਾਅਦ ਦੋ ਤੋਂ 8 ਸਾਲ ਦੇ ਦਰਮਿਆਨ ਦੇ ਬੱਚਿਆਂ ਦੇ ਦੋ ਦੋ ਟੀਕੇ ਲਗਾਏ ਜਾਣਗੇ। ਇਸ ਟੀਕਾਕਰਨ ਦੀ ਸ਼ੁਰੂਆਤ ਬਹੁਤ ਜਲਦ ਕਰ ਦਿੱਤੀ ਜਾਵੇਗੀ। ਬੱਚਿਆਂ ਵਾਸਤੇ ਕੋਵੈਕਸੀਨ ਕਰੋਨਾ ਟੀਕਾਕਰਨ ਮਾਨਤਾ ਮਿਲਣ ਤੇ ਬੱਚਿਆਂ ਦੇ ਮਾਪਿਆਂ ਵਿਚ ਬੱਚਿਆਂ ਨੂੰ ਲੈ ਕੇ ਸ਼ੁਰੂ ਹੋਇਆ ਡਰ ਖਤਮ ਹੋ ਗਿਆ ਹੈ।

ਬੱਚਿਆਂ ਦਾ ਟੀਕਾਕਰਨ ਕੀਤੇ ਜਾਣ ਨਾਲ ਬੱਚਿਆਂ ਨੂੰ ਕਰੋਨਾ ਦਾ ਖ਼ਤਰਾ ਘੱਟ ਜਾਵੇਗਾ। ਜਿਨ੍ਹਾਂ ਬੱਚਿਆਂ ਨੂੰ ਸਿਹਤ ਸਬੰਧੀ ਅਤੇ ਦਮੇ ਦੀਆਂ ਸ਼ਿਕਾਇਤਾਂ ਹਨ ਉਨ੍ਹਾਂ ਬੱਚਿਆਂ ਨੂੰ ਪਹਿਲ ਦੇ ਅਧਾਰ ਤੇ ਟੀਕਾਕਰਣ ਕੀਤਾ ਜਾਵੇਗਾ। ਉੱਥੇ ਹੀ ਇਸ ਸਬੰਧੀ ਕੀਤੇ ਗਏ ਟਰਾਇਲ ਵਿੱਚ ਬੱਚਿਆਂ ਨੂੰ ਕੋਈ ਵੀ ਸਮੱਸਿਆ ਪੇਸ਼ ਨਹੀਂ ਆਈ ਹੈ।

Check Also

ਵਿਆਹ ਦੀਆਂ ਖੁਸ਼ੀਆਂ ਬਦਲੀਆਂ ਮਾਤਮ ਚ , ਹਲਦੀ ਦੀ ਰਸਮ ਵੇਲੇ ਲਾੜੇ ਦੀ ਹੋਈ ਇਸ ਤਰਾਂ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ  ਵਿਆਹ ਵਾਲਾ ਘਰ, ਜਿਸ ‘ਚ ਖੁਸ਼ੀਆਂ ਨੱਚਣਾ ਟੱਪਣਾ ਤੇ ਗੀਤ ਸੰਗੀਤ …