ਆਈ ਤਾਜਾ ਵੱਡੀ ਖਬਰ
ਬਹੁਤ ਸਾਰੇ ਦੇਸ਼ਾਂ ਵਿੱਚ ਕਰੋਨਾ ਦੀ ਅਗਲੀ ਲਹਿਰ ਹਾਵੀ ਹੁੰਦੀ ਜਾ ਰਹੀ ਹੈ। ਜਿਸ ਕਾਰਨ ਬਹੁਤ ਸਾਰੇ ਦੇਸ਼ਾਂ ਵਿਚ ਫਿਰ ਤੋਂ ਤਾਲਾਬੰਦੀ ਕੀਤੀ ਜਾ ਰਹੀ ਹੈ। ਉੱਥੇ ਹੀ ਬਹੁਤ ਸਾਰੇ ਦੇਸ਼ਾਂ ਨੇ ਆਪਣੀਆਂ ਸਰਹੱਦਾਂ ਉੱਤੇ ਸੁਰੱਖਿਆ ਨੂੰ ਵੀ ਵਧਾ ਦਿੱਤਾ ਹੈ। ਕਿਉਂਕਿ ਜਿੱਥੇ ਬਹੁਤ ਸਾਰੇ ਦੇਸ਼ਾਂ ਵਿੱਚ ਕਰੋਨਾ ਟੀਕਾਕਰਨ ਕੀਤਾ ਜਾ ਰਿਹਾ ਹੈ ਉਸਦੇ ਬਾਵਜੂਦ ਵੀ ਕੇਸਾਂ ਵਿੱਚ ਕਮੀ ਨਜ਼ਰ ਨਹੀਂ ਆ ਰਹੀ। ਭਾਰਤ ਵਿੱਚ ਵੀ ਕਰੋਨਾ ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਹਵਾਈ ਉਡਾਨਾਂ ਉਪਰ ਵੀ ਰੋਕ ਲਗਾ ਦਿੱਤੀ ਗਈ ਹੈ। ਜਿਸ ਨਾਲ ਭਾਰਤ ਤੋਂ ਆਉਣ ਜਾਣ ਵਾਲੇ ਯਾਤਰੀਆਂ ਨੂੰ ਪੂਰਨ ਤੌਰ ਤੇ ਬੰਦ ਕਰ ਦਿੱਤਾ ਗਿਆ ਹੈ।
ਭਾਰਤ ਵਿੱਚ 3 ਮਈ ਤੋਂ 20 ਮਈ ਤੱਕ ਪੂਰੀ ਤਰ੍ਹਾਂ ਤਾਲਾਬੰਦੀ ਕਰਨ ਦੀ ਵਾਇਰਲ ਖਬਰ ਦੀ ਸਚਾਈ ਸਾਹਮਣੇ ਆਈ ਹੈ। ਭਾਰਤ ਵਿੱਚ ਜਿੱਥੇ ਕਰੋਨਾ ਦੀ ਦੂਜੀ ਲਹਿਰ ਬਹੁਤ ਸਾਰੇ ਸੂਬਿਆਂ ਵਿਚ ਹਾਵੀ ਹੁੰਦੀ ਨਜ਼ਰ ਆ ਰਹੀ ਹੈ। ਉਥੇ ਹੀ ਸੂਬਾ ਸਰਕਾਰ ਵੱਲੋਂ ਸਖਤੀ ਵਧਾਈ ਜਾ ਰਹੀ ਹੈ। ਉਥੇ ਹੀ ਭਾਰਤ ਵਿੱਚ ਵਧ ਰਹੇ ਕਰੋਨਾ ਕੇਸਾਂ ਨੂੰ ਦੇਖਦੇ ਹੋਏ ਇੰਟਰਨੇਟ ਮੀਡੀਆ ਉੱਪਰ ਮੁੜ ਤੋਂ ਭਾਰਤ ਵਿੱਚ ਤਾਲਾਬੰਦੀ ਲੱਗਣ ਦੀਆ ਖਬਰਾ ਸਰਗਰਮ ਹੋ ਰਹੀਆਂ ਹਨ। ਜਿਸ ਕਾਰਨ ਲੋਕਾਂ ਵਿਚ ਡਰ ਦਾ ਮਾਹੌਲ ਵੀ ਦੇਖਿਆ ਜਾ ਰਿਹਾ ਹੈ।
ਅਜਿਹੇ ਬਹੁਤ ਸਾਰੇ ਨਿਊਜ਼ ਵਾਇਰਲ ਹੋ ਰਹੇ ਹਨ।ਜਿਸ ਵਿੱਚ ਆਖਿਆ ਗਿਆ ਹੈ 3 ਮਈ ਤੋਂ 30 ਮਈ ਦੇ ਵਿਚਕਾਰ ਤਾਲਾਬੰਦੀ ਕੀਤੀ ਜਾਵੇਗੀ। ਸੂਤਰਾਂ ਅਨੁਸਾਰ ਜਿਥੇ ਇਹ ਖਬਰ ਵਾਇਰਲ ਹੋ ਰਹੀ ਹੈ ਉੱਥੇ ਹੀ ਕਿਹਾ ਗਿਆ ਹੈ ਕਿ ਨਵੀਆਂ ਗਾਈਡਲਾਈਨ ਜਾਰੀ ਕੀਤੀਆਂ ਹਨ। ਜਿਸਦੇ ਅਨੁਸਾਰ 3 ਮਈ ਤੋਂ 20 ਮਈ ਤੱਕ ਪੂਰੀ ਤਰਾਂ ਤਾਲਾਬੰਦੀ ਕੀਤੀ ਜਾਵੇਗੀ ਜਿਸ ਵਾਸਤੇ ਸਾਰੇ ਸੂਬਿਆਂ ਵੱਲੋਂ ਸਹਿਮਤੀ ਜਤਾਈ ਗਈ ਹੈ।
ਪੀ ਆਈ ਬੀ ਵੱਲੋਂ ਟਵੀਟ ਕੀਤਾ ਗਿਆ ਹੈ ਜਿਸ ਵਿੱਚ ਕਿਹਾ ਗਿਆ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋਈਆਂ ਇਹ ਖ਼ਬਰਾਂ ਫਰਜੀ ਹਨ। ਪੀ ਆਈ ਬੀ ਫੈਕਟ ਚੈਕ ਵੱਲੋਂ ਇਹ ਦਾਅਵਾ ਕੀਤਾ ਗਿਆ ਹੈ ਕਿ ਇਹ ਸਭ ਕੁਝ ਫਰਜ਼ੀ ਹੈ ਤੇ ਸਰਕਾਰ ਵੱਲੋਂ ਅਜਿਹਾ ਕੋਈ ਐਲਾਨ ਨਹੀਂ ਕੀਤਾ ਗਿਆ। ਜਿਸ ਵੱਲੋਂ ਇੰਟਰਨੇਟ ਮੀਡੀਆ ਤੇ ਵਾਇਰਲ ਹੋ ਰਹੀਆਂ ਖ਼ਬਰਾਂ ਦੀ ਸੱਚਾਈ ਜਾਨਣ ਦੀ ਕੋਸ਼ਿਸ਼ ਕੀਤੀ ਗਈ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …