ਆਈ ਤਾਜ਼ਾ ਵੱਡੀ ਖਬਰ
ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਜਿਥੇ ਹਵਾਈ ਉਡਾਨਾਂ ਨੂੰ ਮੁੜ ਤੋਂ ਸ਼ੁਰੂ ਕਰ ਦਿੱਤਾ ਗਿਆ ਸੀ। ਉਥੇ ਹੀ ਕੁਝ ਸਮਝੌਤੇ ਦੇ ਤਹਿਤ ਖ਼ਾਸ ਉਡਾਨਾਂ ਨੂੰ ਵੀ ਜਾਰੀ ਰੱਖਿਆ ਜਾ ਰਿਹਾ ਹੈ ਅਤੇ ਅੰਤਰ-ਰਾਸ਼ਟਰੀ ਉਡਾਨਾਂ ਚਲਾਉਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ। ਪਰ ਘਰੇਲੂ ਉਡਾਨਾਂ ਨੂੰ ਆਮ ਵਾਂਗ ਵੀ ਸ਼ੁਰੂ ਕਰ ਦਿੱਤਾ ਗਿਆ ਹੈ ਤਾਂ ਜੋ ਯਾਤਰੀਆਂ ਨੂੰ ਕਿਸੇ ਵੀ ਤਰਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਪਰ ਬਹੁਤ ਸਾਰੇ ਯਾਤਰੀਆਂ ਨੂੰ ਕਈ ਤਰ੍ਹਾਂ ਦੀਆਂ ਪਰੇਸ਼ਾਨੀਆਂ ਹਵਾਈ ਸਫਰ ਦੇ ਦੌਰਾਨ ਸਾਹਮਣੇ ਆ ਜਾਂਦੀਆਂ ਹਨ। ਜਿਨ੍ਹਾਂ ਨੂੰ ਹਵਾਈ ਜਹਾਜ਼ ਵਿੱਚ ਮੌਜੂਦ ਸਟਾਫ਼ ਵੱਲੋਂ ਦੂਰ ਵੀ ਕੀਤਾ ਜਾਂਦਾ ਹੈ।
ਪਰ ਕਈ ਵਾਰ ਅਜਿਹੀ ਮਦਦ ਕਿਸੇ ਖਾਸ ਇਨਸਾਨ ਵੱਲੋਂ ਹੀ ਕੀਤੀ ਜਾਂਦੀ ਹੈ ਜੋ ਉਸ ਚੀਜ਼ ਦੇ ਵਿੱਚ ਮਾਹਿਰ ਹੋਵੇ। ਹਵਾਈ ਸਫ਼ਰ ਨਾਲ ਜੁੜੀਆਂ ਹੋਈਆਂ ਅਜਿਹੀਆਂ ਬਹੁਤ ਸਾਰੀਆਂ ਖਬਰਾਂ ਸਾਹਮਣੇ ਆ ਜਾਂਦੀਆਂ ਹਨ ਜੋ ਲੋਕਾਂ ਨੂੰ ਹੈਰਾਨ ਕਰ ਦਿੰਦੀਆਂ ਹਨ। ਹੁਣ ਉੱਡਦੇ ਜਹਾਜ਼ ਵਿਚ ਵਾਪਰੀ ਘਟਨਾ ਬਾਰੇ ਟਵੀਟ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਜਾਣਕਾਰੀ ਦਿੱਤੀ ਗਈ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੰਗਲਵਾਰ ਨੂੰ ਦਿੱਲੀ ਤੋਂ ਮੁੰਬਈ ਜਾ ਰਹੀ ਉਡਾਣ ਵਿਚ ਇੱਕ ਯਾਤਰੀ ਨੂੰ ਸਮੱਸਿਆ ਪੇਸ਼ ਆਉਣ ਤੇ ਉਨ੍ਹਾਂ ਦੀ ਮਦਦ ਕੇਂਦਰੀ ਮੰਤਰੀ ਭਾਗਵਤ ਕਰਾਡ ਵੱਲੋਂ ਕੀਤੀ ਗਈ ਹੈ।
ਜਿੱਥੇ ਉਨ੍ਹਾਂ ਵੱਲੋਂ ਬਿਮਾਰ ਹੋਏ ਸਹਿ ਯਾਤਰੀ ਦੀ ਮਦਦ ਕੀਤੀ ਗਈ ਹੈ ਉਥੇ ਹੀ ਕੇਂਦਰੀ ਮੰਤਰੀ ਦੀ ਸ਼ਲਾਘਾ ਕੀਤੀ ਗਈ ਹੈ। ਜਿੱਥੇ ਇਕ ਯਾਤਰੀ ਨੂੰ ਬਲੱਡ ਪ੍ਰੈਸ਼ਰ ਦੀ ਸਮੱਸਿਆ ਪੇਸ਼ ਆਉਣ ਤੇ ਚੱਕਰ ਆਉਣੇ ਸ਼ੁਰੂ ਹੋ ਗਏ ਤਾਂ ਜਹਾਜ਼ ਵਿੱਚ ਮੋਜੂਦ ਕੇਂਦਰੀ ਮੰਤਰੀ ਡਾਕਟਰ ਕਰਾਡ ਵੱਲੋਂ ਉਸ ਸਮੇਂ ਯਾਤਰੀ ਦੀ ਮਦਦ ਕੀਤੀ ਗਈ ਜਿਸ ਸਮੇਂ ਉਹ ਡਿੱਗ ਗਏ ਸਨ।
ਕੇਂਦਰੀ ਮੰਤਰੀ ਜਿੱਥੇ ਬਾਲ ਰੋਗ ਮਾਹਿਰ ਹਨ, ਉਥੇ ਹੀ ਉਨ੍ਹਾਂ ਵੱਲੋਂ ਮੁੱਢਲੀ ਡਾਕਟਰੀ ਮਦਦ ਕਰਕੇ ਇਸ ਯਾਤਰੀ ਦੀ ਸਹਾਇਤਾ ਕੀਤੀ ਗਈ,ਜਿਸ ਦੀ ਜਾਣਕਾਰੀ ਕੇਂਦਰੀ ਵਿੱਤ ਰਾਜ ਮੰਤਰੀ ਦੇ ਦਫ਼ਤਰ ਵੱਲੋਂ ਜਾਰੀ ਕੀਤੇ ਗਏ ਇੱਕ ਬਿਆਨ ਵਿੱਚ ਦਿੱਤੀ ਗਈ ਹੈ । ਇਹ ਘਟਨਾ ਦਿੱਲੀ ਤੋਂ ਮੁੰਬਈ ਜਾ ਰਹੀ ਉਡਾਨ ਇੰਡੀਗੋ ਦੀ ਦੱਸੀ ਜਾ ਰਹੀ ਹੈ। ਉਥੇ ਹੀ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਵੀ ਟਵੀਟ ਕੀਤਾ ਗਿਆ ਹੈ ਜਿਸ ਵਿੱਚ ਉਨ੍ਹਾਂ ਨੇ ਲਿਖਿਆ ਹੈ ਕਿ ਹਮੇਸ਼ਾਂ ਦਿਲੋਂ ਇਕ ਡਾਕਟਰ ਮੇਰੇ ਸਹਿਯੋਗੀ ਵੱਲੋਂ ਕੀਤਾ ਗਿਆ ਸ਼ਾਨਦਾਰ ਕੰਮ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …