ਆਈ ਤਾਜਾ ਵੱਡੀ ਖਬਰ
ਵਿਸ਼ਵ ਵਿਚ ਫੈਲੀ ਹੋਈ ਕਰੋਨਾ ਨੇ ਸਾਰੀ ਦੁਨੀਆਂ ਨੂੰ ਪ੍ਰਭਾਵਿਤ ਕੀਤਾ ਹੈ। ਇਸ ਤੋਂ ਦੁਨੀਆਂ ਅਜੇ ਬਾਹਰ ਨਹੀਂ ਆਈ ਸੀ, ਕਿ ਬ੍ਰਿਟੇਨ ਵਿਚ ਮਿਲੇ ਕਰੋਨਾ ਦੇ ਨਵੇਂ ਸਟਰੇਨ ਨੇ ਮੁੜ ਦੁਨੀਆਂ ਨੂੰ ਚਿੰਤਾ ਵਿਚ ਪਾ ਦਿੱਤਾ ਹੈ। ਪਹਿਲਾਂ ਹੀ ਦੁਨੀਆਂ ਆਰਥਿਕ ਮੰਦੀ ਦੇ ਦੌਰ ਵਿੱਚੋਂ ਗੁਜ਼ਰ ਰਹੀ ਹੈ। ਕਿਉਂਕਿ ਇਸ ਕਰੋਨਾ ਕਾਰਨ ਬਹੁਤ ਸਾਰੇ ਲੋਕਾਂ ਦੀਆਂ ਨੌਕਰੀਆਂ ਚਲੀਆਂ ਗਈਆਂ ਹਨ। ਨਵੇਂ ਕੇਸਾ ਨੂੰ ਦੇਖਦੇ ਹੋਏ ਮੁੜ ਬਹੁਤ ਸਾਰੇ ਦੇਸ਼ਾਂ ਵੱਲੋਂ ਹਵਾਈ ਯਾਤਰਾ ਉਪਰ ਵੀ ਪਾਬੰਦੀ ਲਗਾ ਦਿੱਤੀਆਂ ਗਈਆਂ ਹਨ। ਕਰੋਨਾ ਦੇ ਵਧ ਰਹੇ ਪ੍ਰਭਾਵ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਮੁੜ ਤਾਲਾਬੰਦੀ ਕੀਤੀ ਗਈ ਹੈ।
ਬ੍ਰਿਟੇਨ ਵਿਚ ਵੀ ਨਵੇਂ ਕੇਸਾਂ ਦੇ ਕਾਰਨ ਤਾਲਾਬੰਦੀ ਕੀਤੀ ਗਈ ਹੈ। ਹੁਣ ਕੈਨੇਡਾ ਵਿੱਚ ਵੀ ਇਸ ਕਾਰਨ ਸਰਕਾਰ ਚਿੰਤਾ ਵਿੱਚ ਪੈ ਗਈ ਹੈ। ਬ੍ਰਿਟੇਨ ਵਿਚ ਪਹਿਲਾਂ ਹੀ ਕਰੋਨਾ ਦੇ ਨਵੇਂ ਕੇਸਾਂ ਨੂੰ ਦੇਖਦੇ ਹੋਏ ਕੈਨੇਡਾ ਵੱਲੋਂ ਆਪਣੀ ਸੁਰੱਖਿਆ ਨੂੰ ਵੇਖਦੇ ਹੋਏ ਸਰਹੱਦਾਂ ਉਪਰ ਸੁਰੱਖਿਆ ਵਧਾ ਦਿੱਤੀ ਗਈ ਹੈ। ਹੁਣ ਕੈਨੇਡਾ ਤੋਂ ਇਕ ਬੁਰੀ ਖਬਰ ਸਾਹਮਣੇ ਆਈ ਹੈ ਤੇ ਇੱਕ ਵੱਡਾ ਐਲਾਨ ਕੀਤਾ ਗਿਆ ਹੈ। ਜਿੱਥੇ ਵਿਸ਼ਵ ਵਿਚ ਸਭ ਤੋਂ ਜ਼ਿਆਦਾ ਕਰੋਨਾ ਦੀ ਮਾਰ ਅਮਰੀਕਾ ਵਿਚ ਪਈ ਹੈ। ਅਮਰੀਕਾ ਵਿਚ ਕਰੋਨਾ ਕੇਸਾਂ ਨੂੰ
ਦੇਖਦੇ ਹੋਏ ਕੈਨੇਡਾ ਵੱਲੋਂ ਪਹਿਲਾਂ ਹੀ ਆਪਣੀਆਂ ਸਰਹੱਦਾਂ ਤੇ ਸੁਰੱਖਿਆ ਵਧਾ ਦਿੱਤੀ ਗਈ ਸੀ। ਕੈਨੇਡਾ ਵਲੋ ਅਮਰੀਕਾ ਸਰਹੱਦ ਉੱਤੇ ਲਗਾਈ ਗਈ ਪਾਬੰਦੀ ਨੂੰ ਇੱਕ ਮਹੀਨੇ ਲਈ ਹੋਰ ਵਧਾ ਦਿੱਤਾ ਗਿਆ ਹੈ। ਦੋਹਾਂ ਦੇਸ਼ਾਂ ਵਿੱਚ ਕਰੋਨਾ ਕੇਸਾਂ ਦੇ ਵਧ ਰਹੇ ਪ੍ਰਸਾਰ ਨੂੰ ਦੇਖਦੇ ਹੋਏ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲ ਸਰਹੱਦਾਂ ਤੇ ਗੈਰ ਜ਼ਰੂਰੀ ਆਵਾਜਾਈ ਲਈ ਲਾਈ ਗਈ ਪਾਬੰਦੀ ਨੂੰ 21 ਫਰਵਰੀ 2021 ਤੱਕ ਵਧਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮੁੱਖ ਟੀਚਾ ਦੇਸ਼ ਦੇ ਹਰ ਇੱਕ ਨਾਗਰਿਕ ਅਤੇ ਉਨ੍ਹਾਂ ਦੇ
ਪਰਿਵਾਰਾਂ ਨੂੰ ਕਰੋਨਾ ਦੇ ਪ੍ਰਭਾਵ ਤੋਂ ਬਚਾਉਣਾ ਹੈ। ਇਸ ਲਈ ਚਾਹੇ ਟੀਕੇ ਖਰੀਦਣੇ ਪੈਣਗੇ ਜਾਂ ਯਾਤਰਾ ਤੇ ਸਰਹੱਦ ਉਪਰ ਪਾਬੰਦੀਆਂ ਲਾਉਣੀਆਂ ਪੈਣ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਦੱਸਿਆ ਹੈ ਕਿ ਉਨ੍ਹਾਂ ਵੱਲੋਂ ਲਗਾਈਆਂ ਗਈਆਂ ਪਾਬੰਦੀਆਂ ਦੋਵਾਂ ਦੇਸ਼ਾਂ ਦੇ ਨਾਗਰਿਕਾਂ ਨੂੰ ਸੁਰੱਖਿਅਤ ਰੱਖਣ ਦੇ ਮਕਸਦ ਨਾਲ ਲਗਾਈਆਂ ਗਈਆਂ ਹਨ, ਤਾਂ ਜੋ ਦੋਹਾਂ ਦੇਸ਼ਾਂ ਵਿੱਚ ਕੋਰੋਨਾ ਦੇ ਵਧਣ ਨੂੰ ਰੋਕਿਆ ਜਾ ਸਕੇ। ਲਗਾਈਆਂ ਗਈਆਂ ਇਹ ਪਾਬੰਦੀਆਂ 21 ਫਰਵਰੀ ਤੱਕ ਜਾਰੀ ਰਹਿਣ ਗੀਆਂ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …