ਆਈ ਤਾਜ਼ਾ ਵੱਡੀ ਖਬਰ
ਦੁਨੀਆਂ ਵਿੱਚ ਸ਼ੁਰੂ ਹੋਇਆ ਕੁਦਰਤੀ ਆਫ਼ਤਾਂ ਦਾ ਇਹ ਸਿਲਸਿਲਾ ਖ਼ਤਮ ਹੋਣ ਦਾ ਨਾਮ ਨਹੀਂ ਲੈ ਰਿਹਾ। ਪਿਛਲੇ ਸਾਲ ਤੋਂ ਲੈ ਕੇ ਹੁਣ ਤੱਕ ਲਗਾਤਾਰ ਇੱਕ ਤੋਂ ਬਾਅਦ ਇੱਕ ਕੁਦਰਤੀ ਆਫ਼ਤਾਂ ਦਾ ਆਉਣਾ ਜਾਰੀ ਹੈ ਜਿਸ ਵਿੱਚ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਵੀ ਹੋਇਆ ਹੈ। ਇਨ੍ਹਾਂ ਕੁਦਰਤੀ ਆਫਤਾਂ ਦੇ ਕਾਰਨ ਲੋਕਾਂ ਵਿਚ ਡਰ ਦਾ ਮਾਹੌਲ ਦੇਖਿਆ ਜਾ ਰਿਹਾ ਹੈ ਅਤੇ ਇਸ ਡਰ ਭਰੇ ਮਾਹੌਲ ਦੇ ਅੰਦਰ ਹੀ ਜ਼ਿੰਦਗੀ ਕੱਟਣ ਲਈ ਮਜ਼ਬੂਰ ਹੋ ਗਏ ਹਨ। ਵਿਸ਼ਵ ਵਿੱਚ ਫੈਲੀ ਹੋਈ ਕਰੋਨਾ ਨੂੰ ਅਜੇ ਤੱਕ ਪੂਰੀ ਤਰ੍ਹਾਂ ਠੱਲ੍ਹ ਨਹੀਂ ਪਾਈ ਗਈ ਹੈ ਅਤੇ ਬਹੁਤ ਸਾਰੇ ਦੇਸ਼ਾਂ ਵਿੱਚ ਕਰੋਨਾ ਦੀ ਲਹਿਰ ਮੁੜ ਤੋਂ ਸ਼ੁਰੂ ਹੋ ਚੁੱਕੀ ਹੈ। ਉਥੇ ਹੀ ਆਏ ਦਿਨ ਹੋਰ ਕੁਦਰਤੀ ਆਫ਼ਤਾਂ ਸਾਹਮਣੇ ਆ ਰਹੀਆਂ ਹਨ।
ਹੁਣ ਕੈਨੇਡਾ ਅਮਰੀਕਾ ਵਿੱਚ ਵੀ ਖਤਰੇ ਦਾ ਘੁੱਗੂ ਵੱਜ ਗਿਆ ਹੈ ਜਿੱਥੇ ਅਲਰਟ ਜਾਰੀ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਪੇਨ ਵਿੱਚ ਫਟੇ ਜੁਆਲਾਮੁਖੀ ਕਾਰਨ ਅਮਰੀਕਾ ਕੈਨੇਡਾ ਵਿੱਚ ਵੀ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਕਿਉਂਕਿ ਇਨ੍ਹਾਂ ਦੇਸ਼ਾਂ ਵਿੱਚ ਵੀ ਸੁਨਾਮੀ ਆਉਣ ਦਾ ਖ਼ਤਰਾ ਵਧ ਗਿਆ ਹੈ। ਜਿਸ ਨੂੰ ਵੇਖਦੇ ਹੋਏ ਦੋਹਾਂ ਦੇਸ਼ਾਂ ਵਿੱਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਸਪੇਨ ਵਿੱਚ 1971 ਤੋਂ ਬਾਅਦ ਇਹ ਅਜਿਹਾ ਜਵਾਲਾਮੁਖੀ ਫਟਿਆ ਹੈ ਜਿਸ ਕਾਰਨ ਬਹੁਤ ਸਾਰੇ ਲੋਕ ਆਪਣੇ ਘਰਾਂ ਤੋਂ ਦੂਰ ਜਾ ਰਹੇ ਹਨ। ਇਸ ਜਵਾਲਾਮੁਖੀ ਦੇ ਲਾਵੇ ਨੇ ਬਹੁਤ ਸਾਰੇ ਘਰਾਂ ਨੂੰ ਤਬਾਹ ਕਰ ਦਿੱਤਾ ਹੈ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਡਰ ਦਾ ਮਾਹੌਲ ਪੈਦਾ ਹੋ ਗਿਆ।
ਸਰਕਾਰ ਵੱਲੋਂ 10 ਹਜ਼ਾਰ ਤੋਂ ਵਧੇਰੇ ਪਰਿਵਾਰਾਂ ਨੂੰ ਸੁਰੱਖਿਅਤ ਸਥਾਨਾਂ ਉਪਰ ਭੇਜਿਆ ਗਿਆ ਹੈ। ਇਸ ਲਾਵੇ ਦੇ ਨਜ਼ਦੀਕੀ ਖੇਤਰਾਂ ਵਿੱਚ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਵੱਧ ਗਈ ਹੈ। ਇਸ ਸਮੇਂ ਤਕ ਅਜੇ ਜਵਾਲਾਮੁਖੀ ਫਟਣ ਦੀ ਪ੍ਰਕਿਰਿਆ ਜਾਰੀ ਰਹੇਗੀ ਇਸ ਬਾਰੇ ਅਜੇ ਕੋਈ ਵੀ ਸਪਸ਼ਟ ਸਥਿਤੀ ਨਹੀਂ ਦੱਸੀ ਗਈ ਹੈ। ਉਥੇ ਹੀ ਵਿਗਿਆਨੀਆਂ ਵੱਲੋਂ ਦੱਸਿਆ ਗਿਆ ਹੈ ਕਿ ਪਿਛਲੀ ਵਾਰ ਤਿੰਨ ਹਫ਼ਤਿਆਂ ਤਕ ਲਾਵਾ ਫੱਟਣ ਦੀ ਸਥਿਤੀ ਬਣੀ ਰਹੀ ਸੀ। ਦੇਸ਼ ਦੇ ਪ੍ਰਧਾਨ ਮੰਤਰੀ ਵੱਲੋਂ ਵੀ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਕਈ ਐਲਾਨ ਕੀਤੇ ਹਨ।
ਓਥੇ ਹੀ ਸੁਰੱਖਿਆ ਟੀਮਾਂ ਨੂੰ ਵੀ ਤਿਆਰ ਰਹਿਣ ਵਾਸਤੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਅਟਲਾਂਟਿਕ ਮਹਾਸਾਗਰ ਵਿਚ ਇਸ ਲਾਵੇ ਫਟਣ ਦੇ ਕਾਰਨ ਰੁੱਕ ਰੁੱਕ ਕੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਜਾ ਰਹੇ ਹਨ। ਜਿਸ ਨੂੰ ਦੇਖਦੇ ਹੋਏ ਅਮਰੀਕਾ ਤੋਂ ਲੈ ਕੇ ਕੈਨੇਡਾ ਤੱਕ ਸੁਨਾਮੀ ਦਾ ਅਲਰਟ ਜਾਰੀ ਕੀਤਾ ਗਿਆ ਹੈ। ਕੈਨਰੀ ਦੀਪ ਸਮੂਹ ਦੇ 8 ਜਵਾਲਾਮੁਖੀ ਦੀ ਵਿੱਚੋ ਇੱਕ ਹੈ ਜਿੱਥੇ ਇਹ ਜਵਾਲਾਮੁਖੀ ਫਟ ਗਿਆ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …