ਕੋਰੋਨਾ ਨਾਲੋਂ ਵੀ ਕਿਤੇ ਤੇਜੀ ਨਾਲ ਕੁਝ ਹੋਰ ਫੈਲ ਰਿਹਾ
ਜਦੋਂ ਤੋਂ ਕਰੋਨਾ ਮਹਾਂਮਾਰੀ ਵਿਸ਼ਵ ਵਿਚ ਆਈ ਹੈ। ਉਸ ਸਮੇਂ ਤੋਂ ਹੀ ਸਾਰੀ ਦੁਨੀਆ ਦੀ ਜ਼ਿੰਦਗੀ ਵਿੱਚ ਬਦਲਾਅ ਆ ਗਿਆ ਹੈ। ਇਸ ਮਹਾਂਮਾਰੀ ਦੇ ਚਲਦੇ ਹੋਏ ਸਭ ਦੇਸ਼ ਪ੍ਰਭਾਵਤ ਹੋਏ ਹਨ। ਜਿਸ ਕਾਰਣ ਹਵਾਈ ਆਵਾਜਾਈ ਵੀ ਬੰਦ ਕਰਨੀ ਪਈ ਸੀ।ਜਦ ਹੁਣ ਕਰੋਨਾ ਕੇਸਾਂ ਵਿੱਚ ਕਮੀ ਆਈ ਹੈ ਤਾਂ ਫਿਰ ਤੋਂ ਹਵਾਈ ਆਵਾਜਾਈ ਨੂੰ ਸ਼ੁਰੂ ਕਰ ਦਿੱਤਾ ਗਿਆ ਸੀ। ਜਿਸ ਦੇ ਤਹਿਤ ਯਾਤਰੀਆਂ ਨੂੰ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਹਦਾਇਤ ਦਿੱਤੀ ਗਈ ਸੀ।
ਜਿਸ ਨਾਲ ਇਸ ਮਹਾਮਾਰੀ ਦੇ ਪ੍ਰਭਾਵ ਵਿਚ ਆਉਂਣ ਤੋਂ ਬਚਿਆ ਜਾ ਸਕੇ। ਕਰੋਨਾ ਬਾਰੇ ਹੁਣ ਖਬਰ ਸਾਹਮਣੇ ਆਈ ਹੈ ਕੈਨੇਡਾ ਤੋਂ, ਜਿੱਥੇ ਕਰੋਨਾ ਤੋਂ ਵੱਧ ਤੇਜ਼ੀ ਨਾਲ ਕੁਝ ਹੋਰ ਫੈਲ ਗਿਆ ,ਜਿਸ ਬਾਰੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਚਿੰਤਾ ਜ਼ਾਹਿਰ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਰੋਨਾ ਮਹਾਮਾਰੀ ਨੇ ਸਾਰੇ ਵਿਸ਼ਵ ਨੂੰ ਪ੍ਰਭਾਵਿਤ ਕੀਤਾ ਹੈ, ਕੈਨੇਡਾ ਦੇ ਵਿੱਚ ਵੀ ਕਰੋਨਾ ਵਾਇਰਸ ਦੇ ਬਹੁਤ ਸਾਰੇ ਮਾਮਲੇ ਹੁਣ ਤੱਕ ਸਾਹਮਣੇ ਆ ਚੁੱਕੇ ਹਨ।
ਪਰ ਇਸ ਬਾਰੇ ਵੱਧ ਰਹੀਆਂ ਅਫ਼ਵਾਹਾਂ ਦੇ ਕਾਰਣ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਚਿੰਤਾ ਵਿਚ ਹਨ। ਉਨ੍ਹਾਂ ਦੱਸਿਆ ਕਿ ਜਿੰਨੀ ਤੇਜ਼ੀ ਨਾਲ ਕਰੋਨਾ ਵਾਇਰਸ ਫੈਲਿਆ ਹੈ ,ਉਸਤੋਂ ਵੀ ਦੁੱਗਣੀ ਤੇਜ਼ੀ ਨਾਲ ਕਰੋਨਾ ਵਾਇਰਸ ਬਾਰੇ ਝੂਠੀਆਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ। ਜਿਸ ਕਾਰਨ ਲੋਕਾਂ ਦੀ ਜਿੰਦਗੀ ਹੋਰ ਉਲਝ ਰਹੀ ਹੈ।ਪਹਿਲਾਂ ਇਹ ਲੋਕ ਸੋਸ਼ਲ ਮੀਡੀਆ ਦੇ ਜ਼ਰੀਏ ਇਹ ਅਫਵਾਹਾਂ ਫੈਲਾ ਰਹੇ ਹਨ ਜਿਸ ਕਾਰਨ ਲੋਕ ਡਰੇ ਹੋਏ ਹਨ।
ਕੈਨੇਡਾ ਸਰਕਾਰ ਵੱਲੋਂ ਵਿਦੇਸ਼ ਤੋਂ ਆਉਣ ਵਾਲੇ ਲੋਕਾਂ ਨੂੰ ਵੀ ਦੇਸ਼ ਦੇ ਵਿੱਚ ਇਕਾਂਤਵਾਸ ਕੀਤਾ ਜਾਂਦਾ ਹੈ। ਜਿਨ੍ਹਾਂ ਕੋਲ ਰਹਿਣ ਦਾ ਪ੍ਰਬੰਧ ਨਹੀਂ ਹੈ ਉਨ੍ਹਾਂ ਨੂੰ ਵੀ ਇਕਾਂਤ-ਵਾਸ ਕੇਂਦਰ ਵਿੱਚ ਸੁਵਿਧਾ ਮੁਹਈਆ ਕਰਵਾਈਆਂ ਜਾ ਰਹੀਆਂ ਹਨ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਤੇ ਮੁੱਖ ਸਿਹਤ ਅਧਿਕਾਰੀਆਂ ਨੇ ਲੋਕਾਂ ਨੂੰ ਇਸ ਪ੍ਰਤੀ ਸੁਚੇਤ ਹੋਣ ਦੀ ਅਪੀਲ ਕੀਤੀ ਹੈ।ਉਨ੍ਹਾਂ ਕਿਹਾ ਕਿ ਜੋ ਲੋਕ ਝੂਠੀਆਂ ਖਬਰਾਂ ਫੈਲਾ ਕੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ।
ਉਨ੍ਹਾਂ ਬਾਰੇ ਪੂਰੀ ਜਾਂਚ ਪੜਤਾਲ ਕਰਕੇ ਦੋਸ਼ੀਆਂ ਨੂੰ ਫੜਿਆ ਜਾਵੇਗਾ।ਕੈਨੇਡਾ ਦੇ ਚੀਫ਼ ਸਿਹਤ ਅਧਿਕਾਰੀਆਂ ਥੈਰੇਸਾ ਟੈਮ ਨੇ ਕਿਹਾ ਹੈ ਕਿ ਉਹ ਹੈਰਾਨ ਹਨ ਕਿ ਇਸ ਵਾਇਰਸ ਨਾਲੋਂ ਜ਼ਿਆਦਾ ਝੂਠੀਆਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ। ਜਿਸ ਕਾਰਨ ਸਥਿਤੀ ਵਿਗੜ ਸਕਦੀ ਹੈ, ਜੋ ਕਿ ਇੱਕ ਚਿੰਤਾ ਦਾ ਵਿਸ਼ਾ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …