Breaking News

ਕਨੇਡਾ ਚ ਕੱਚੇ ਬੰਦਿਆਂ ਨੂੰ ਪੱਕੇ ਕਰਨ ਬਾਰੇ ਆਈ ਇਹ ਵੱਡੀ ਤਾਜਾ ਖਬਰ

ਆਈ ਤਾਜਾ ਵੱਡੀ ਖਬਰ

ਭਾਰਤ ਦੇ ਵਧੇਰੇ ਲੋਕਾਂ ਦਾ ਵਿਦੇਸ਼ ਜਾਣ ਦਾ ਸੁਪਨਾ ਹੁੰਦਾ ਹੈ,ਕਈ ਲੋਕ ਮਜਬੂਰੀਵਸ ਵਿਦੇਸ਼ਾਂ ਵਿੱਚ ਜਾ ਕੇ ਵਸਦੇ ਹਨ ਤੇ ਕਈਆਂ ਨੂੰ ਉਨ੍ਹਾਂ ਮੁਲਕਾਂ ਦੀ ਖੂਬਸੂਰਤੀ ਖਿੱਚ ਕੇ ਲੈ ਜਾਂਦੀ ਹੈ। ਰੋਜ਼ੀ ਰੋਟੀ ਦੀ ਖਾਤਰ ਅਨੇਕਾਂ ਹੀ ਭਾਰਤੀ ਵਿਦੇਸ਼ਾਂ ਵਿੱਚ ਜਾ ਕੇ ਵਸੇ ਹੋਏ ਹਨ। ਪਰ ਕਰੋਨਾ ਮਹਾਵਾਰੀ ਦੇ ਕਾਰਨ ਇਸ ਵਿੱਚ ਕਮੀ ਆਈ ਹੈ। ਸਭ ਪਾਸੇ ਤਾਲਾਬੰਦੀ ਹੋਣ ਕਾਰਨ ਹਵਾਈ ਆਵਾਜਾਈ ਠੱਪ ਕਰ ਦਿੱਤੀ ਗਈ ਸੀ। ਜਿਸ ਕਾਰਨ ਲੋਕਾਂ ਦਾ ਦੂਸਰੇ ਮੁਲਕਾਂ ਚ ਜਾਣਾ ਮੁਸ਼ਕਿਲ ਹੋ ਗਿਆ ਸੀ।

ਹੁਣ ਜਦੋਂ ਕੋਰੋਨਾ ਵਾਇਰਸ ਦੇ ਮਾਮਲਿਆਂ ਵਿੱਚ ਕਮੀ ਆਈ ਹੈ ਤਾਂ, ਸਭ ਦੇਸ਼ ਆਪਣੇ ਪੈਰਾਂ ਸਿਰ ਹੋਣ ਲਈ ਪੂਰੇ ਯਤਨ ਕਰ ਰਹੇ ਹਨ। ਕੈਨੇਡਾ ਵੱਲੋਂ ਵੀ ਕਰੋਨਾ ਮਹਾਮਾਰੀ ਦੇ ਚਲਦੇ ਹੋਏ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ। ਪਰ ਹੁਣ ਇੱਕ ਖੁਸ਼ਖ਼ਬਰੀ ਕੈਨੇਡਾ ਵੱਲੋਂ ਸਭ ਨੂੰ ਦਿੱਤੀ ਜਾ ਰਹੀ ਹੈ। ਜਿਸ ਵਿੱਚ ਕੱਚੇ ਬੰਦਿਆਂ ਨੂੰ ਪੱਕੇ ਕੀਤਾ ਜਾ ਰਿਹਾ ਹੈ। ਬੀਤੇ ਦਿਨੀਂ ਕੈਨੇਡਾ ਵਿਖੇ ਕੱਚੇ ਲੋਕਾਂ ਲਈ ਕੰਮ ਕਰਦੀ ਸੰਸਥਾ ਹੋਪ ਵੈਲਫੇਅਰ ਸੁਸਾਇਟੀ ਨੇ ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਮਾਰਕ ਮੈਂਡੀਸੀਨੋ ਤੋਂ ਮੰਗ ਕੀਤੀ ਹੈ ,ਕਿ ਉਹ ਕੱਚੇ ਨਾਗਰਿਕਾਂ ਨੂੰ ਪੱਕਿਆਂ ਕਰਨ ਲਈ ਜ਼ਰੂਰੀ ਕਦਮ ਚੁੱਕਣ।

ਇਸ ਸੰਸਥਾ ਵਿੱਚ ਜ਼ਿਆਦਾਤਰ ਪੰਜਾਬੀ ਹੀ ਹਨ ਜਿਨ੍ਹਾਂ ਨੇ ਪਹਿਲਾਂ ਕੈਨੇਡਾ ਦੇ ਦੋ ਸ਼ਹਿਰਾਂ ਵਿੱਚ ਵੀ ਇਹੋ ਜਿਹੇ ਮੁਜ਼ਾਹਰੇ ਕੀਤੇ ਸਨ। ਇਸ ਸੰਸਥਾ ਵੱਲੋਂ ਲੰਘੇ ਸ਼ੁੱਕਰਵਾਰ ਨੂੰ ਵੈਨਕੂਵਰ ਦੇ ਇਮੀਗ੍ਰੇਸ਼ਨ ਵਿਭਾਗ ਦੇ ਦਫਤਰ ਦੇ ਬਾਹਰ ਇਕ ਮੁਜਾਹਰਾ ਵੀ ਕੀਤਾ ਗਿਆ ਹੈ। ਜਿਸ ਵਿੱਚ ਇਸ ਸੰਸਥਾ ਵੱਲੋਂ ਮੰਗ ਕੀਤੀ ਗਈ ਹੈ ਕਿ ਕੈਨੇਡਾ ਵਿੱਚ ਰਹਿ ਰਹੇ ਸਾਰੇ ਹੀ ਕੱਚਿਆਂ ਨੂੰ ਪੱਕਾ ਕੀਤਾ ਜਾਵੇ,ਜਿਸ ਵਿਚ ਵਰਕ ਪਰਮਿਟ , ਰਫਿਊਜੀ ਸਟੂਡੈਂਟਸ, ਅਤੇ ਹੋਰ ਕੈਟਾਗਿਰੀਜ਼ ਆਉਂਦੀਆਂ ਹਨ।

ਕਿਉ ਕੇ ਕਰੋਨਾ ਮਾਹਵਾਰੀ ਦੌਰਾਨ ਇਨ੍ਹਾਂ ਸਭ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ।ਮੁਜ਼ਾਹਰਾਕਾਰੀਆਂ ਨੇ ਆਖਿਆ ਹੈ ਕਿ covid 19 ਕਾਰਣ ਉਨ੍ਹਾਂ ਨੂੰ ਕੰਮ ਲੱਭਣ ਅਤੇ ਜ਼ਿੰਦਗੀ ਜੀਊਣ ਲਈ ਬੁਨਿਆਦੀ ਸਹੂਲਤਾਂ ਲੈਣ ਵਿੱਚ ਔਕੜਾਂ ਪੇਸ਼ ਆ ਰਹੀਆਂ ਹਨ।ਇਸ ਬਾਬਤ ਉਨ੍ਹਾਂ ਵੱਲੋਂ ਇਕ ਪਟੀਸ਼ਨ ਵੀ ਤਿਆਰ ਕੀਤੀ ਹੈ, ਜਿਸ ਉਪਰ 30,000 ਤੋਂ ਵੱਧ ਜਾਣਿਆ ਵੱਲੋਂ ਦਸਤਖਤ ਕੀਤੇ ਜਾ ਚੁੱਕੇ ਹਨ

Check Also

ਬੰਦੇ ਦੀ ਕਿਸਮਤ ਨੇ ਰਾਤੋ ਰਾਤ ਮਾਰੀ ਪਲਟੀ , ਹੁਣ 30 ਸਾਲਾਂ ਤੱਕ ਹਰੇਕ ਮਹੀਨੇ ਮਿਲਦੇ ਰਹਿਣਗੇ 10 ਲੱਖ ਰੁਪਏ

ਆਈ ਤਾਜਾ ਵੱਡੀ ਖਬਰ  ਕਹਿੰਦੇ ਹਨ ਜੇਕਰ ਕਿਸਮਤ ਚੰਗੀ ਹੋਵੇ ਤਾਂ, ਮਨੁੱਖ ਆਪਣੀ ਜ਼ਿੰਦਗੀ ਦੇ …