ਆਈ ਤਾਜਾ ਵੱਡੀ ਖਬਰ
ਦੁਨੀਆਂ ਦੇ ਵਿੱਚ ਕੋਰੋਨਾ ਵਾਇਰਸ ਦੇ ਨਾਲ ਗ੍ਰਸਤ ਹੋਏ ਲੋਕਾਂ ਦੀ ਗਿਣਤੀ ਦਿਨ-ਬ-ਦਿਨ ਵਧਦੀ ਹੀ ਜਾ ਰਹੀ ਹੈ। ਇਸ ਸਬੰਧੀ ਸਰਕਾਰਾਂ ਵੱਲੋਂ ਵੱਖ-ਵੱਖ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਉਹ ਆਪਣੇ ਵਾਸੀਆਂ ਨੂੰ ਇਸ ਬਿਮਾਰੀ ਦੇ ਨਾਲ ਸੰਕ੍ਰਮਿਤ ਹੋਣ ਤੋਂ ਬਚਾ ਸਕਣ। ਪਰ ਕੁਝ ਅਜਿਹੇ ਲੋਕ ਵੀ ਹਨ ਜੋ ਸਰਕਾਰ ਵੱਲੋਂ ਜਾਰੀ ਕੀਤੇ ਨਿਯਮਾਂ ਦੀ ਪਾਲਣਾ ਕਰਨ ਦੀ ਬਜਾਏ ਇਨ੍ਹਾਂ ਨੂੰ ਛਿੱਕੇ ਟੰਗ ਆਪਣੀ ਮਨਮਰਜ਼ੀ ਕਰਦੇ ਹਨ।
ਅਜਿਹੇ ਲੋਕਾਂ ਉੱਪਰ ਹੀ ਕਾਬੂ ਪਾਉਣ ਲਈ ਕੈਨੇਡਾ ਦੇ ਸੂਬੇ ਅਲਬਰਟਾ ਦੀ ਸਰਕਾਰ ਵੱਲੋਂ ਇਹ ਐਲਾਨ ਕਰ ਦਿੱਤਾ ਗਿਆ ਹੈ। ਦਰਅਸਲ ਕੁਝ ਲੋਕ ਅਲਬਰਟਾ ਸੂਬੇ ਦੀ ਸਰਕਾਰ ਵੱਲੋਂ ਜਾਰੀ ਕੀਤੇ ਗਏ ਨਿਯਮਾਂ ਵਿਰੁੱਧ ਆਪਣੀ ਗਤੀਵਿਧੀਆਂ ਨੂੰ ਲੇਕ ਲੂਈਸ ਵਿੱਚ ਕਰਨ ਤੋਂ ਬਾਜ਼ ਨਹੀਂ ਆ ਰਹੇ ਸਨ। ਜਿਸ ਕਾਰਨ ਸੂਬੇ ਦੀ ਸਰਕਾਰ ਵੱਲੋਂ ਕੋਰੋਨਾ ਦੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਵਾਉਣ ਵਾਸਤੇ ਇੱਕ ਨਵੇਂ ਨਿਯਮ ਨੂੰ ਲਾਗੂ ਕਰਦੇ ਆਖਿਆ ਗਿਆ ਹੈ
ਕਿ ਹੁਣ ਜੋ ਕੋਈ ਵੀ ਲੂਈਸ ਝੀਲ ਵਿਖੇ ਸਰਕਾਰ ਦੇ ਇਨ੍ਹਾਂ ਸਖ਼ਤ ਨਿਯਮਾਂ ਨੂੰ ਤੋੜੇਗਾ ਉਨ੍ਹਾਂ ਨੂੰ 1,000 ਡਾਲਰ ਦਾ ਜੁਰਮਾਨਾ ਕੀਤਾ ਜਾਵੇਗਾ। ਇਸ ਗੱਲ ਦਾ ਐਲਾਨ ਰੋਇਲ ਕੈਨੇਡੀਅਨ ਮਾਊਂਟਿਡ ਪੁਲਿਸ ਵੱਲੋਂ ਕੀਤਾ ਗਿਆ ਜਿਸ ਵਿੱਚ ਆਰਸੀਐਮਪੀ ਨੇ ਇੱਕ ਬਿਆਨ ਵਿੱਚ ਲਿਖਿਆ ਕਿ ਇਸ ਗੱਲ ਦੇ ਸੰਕੇਤ ਮਿਲੇ ਸਨ ਕਿ ਕੁਝ ਲੋਕ ਸਿਹਤ ਨਿਯਮਾਂ ਦੀ ਪਾਲਣਾ ਨਹੀਂ ਕਰ ਰਹੇ ਜਿਸ ਨਾਲ ਉਹ ਲੂਈਸ ਝੀਲ ਨੂੰ ਖਤਰੇ ਵਿੱਚ ਪਾ ਆਪਣੀ ਸਿਹਤ, ਸੁਰੱਖਿਆ, ਰੁਜ਼ਗਾਰ ਅਤੇ ਜੀਵਨ ਨੂੰ ਜ਼ੋਖਮ ਵਿੱਚ ਪਾ ਰਹੇ ਹਨ।
ਆਰਸੀਐਮਪੀ ਨੇ ਕਈ ਲਾਜ਼ਮੀ ਉਪਾਵਾਂ ਨੂੰ ਨੋਟ ਕੀਤਾ ਜਿਸ ਵਿੱਚ ਘੱਟੋ ਘੱਟ 14 ਦਿਨਾਂ ਲਈ ਅਲੱਗ ਰਹਿਣਾ ਜੇਕਰ ਤੁਸੀਂ ਕਿਸੇ ਕੋਰੋਨਾ ਪਾਜ਼ਿਟਿਵ ਵਿਅਕਤੀ ਦੇ ਸੰਪਰਕ ਵਿੱਚ ਆਉਂਦੇ ਹੋ ਅਤੇ ਵੱਧ ਤੋਂ ਵੱਧ 15 ਵਿਅਕਤੀਆਂ ਨੂੰ ਘਰ ਦੇ ਅੰਦਰੂਨੀ ਅਤੇ ਬਾਹਰੀ ਥਾਵਾਂ ਉੱਪਰ ਇਕੱਠੇ ਹੋਣਾ ਸ਼ਾਮਿਲ ਹੈ। ਆਪਣੇ ਇੱਕ ਬਿਆਨ ਵਿੱਚ ਆਰਸੀਐਮਪੀ ਨੇ ਆਖਿਆ ਕਿ ਕਿਰਪਾ ਕਰਕੇ ਇਨ੍ਹਾਂ ਆਦੇਸ਼ਾਂ ਦੀ ਪਾਲਣਾ ਕਰੋ ਅਤੇ ਇੱਕ ਦੂਜੇ ਅਤੇ ਆਪਣੇ ਸਮਾਜ ਨੂੰ ਜਿੰਨਾ ਸੰਭਵ ਹੋ ਸਕੇ ਸੁਰੱਖਿਅਤ ਰੱਖਣ ਦੀ ਪੂਰੀ ਕੋਸ਼ਿਸ਼ ਕਰੋ। ਜੋ ਲੋਕ ਇਨ੍ਹਾਂ ਆਦੇਸ਼ਾਂ ਦੀ ਉਲੰਘਣਾ ਕਰਦੇ ਹਨ ਉਨ੍ਹਾਂ ਬਾਰੇ 1-833-415-9179 ਉਪਰ ਜਾਂ ਕੈਲਗਰੀ ਪੁਲਸ ਦੇ ਨੌਨ ਐਮਰਜੈਂਸੀ ਨੰਬਰ 403-266-1234 ਜਾਂ ਫਿਰ 3-1-1 ਉਪਰ ਵੀ ਸ਼ਿਕਾਇਤ ਕੀਤੀ ਜਾ ਸਕਦੀ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …