Breaking News

ਕਨੇਡਾ ਚ ਧੜਾ ਧੜ ਹੋਣਗੇ ਏਨੇ ਲੱਖ ਲੋਕ ਪੱਕੇ – ਹੋ ਗਿਆ ਇਹ ਵੱਡਾ ਐਲਾਨ , ਲੱਗਣਗੀਆਂ ਮੌਜਾਂ

ਆਈ ਤਾਜਾ ਵੱਡੀ ਖਬਰ 

ਬਹੁਤ ਸਾਰੇ ਪੰਜਾਬੀ ਨੌਜਵਾਨਾਂ ਵੱਲੋਂ ਜਿਥੇ ਵਿਦੇਸ਼ਾਂ ਦਾ ਰੁਖ਼ ਕੀਤਾ ਜਾਂਦਾ ਹੈ ਜਿੱਥੇ ਜਾ ਕੇ ਉਹ ਆਪਣੇ ਬਿਹਤਰ ਭਵਿੱਖ ਨੂੰ ਜੀ ਸਕਣ ਅਤੇ ਆਪਣੀ ਜ਼ਿੰਦਗੀ ਦੇ ਟੀਚੇ ਨੂੰ ਪੂਰਾ ਕਰ ਸਕਣ। ਅੱਜ ਪੰਜਾਬ ਵਿੱਚ ਬੇਰੁਜ਼ਗਾਰੀ ਅਤੇ ਨਸ਼ਿਆਂ ਦੀ ਮਾਰ ਨੂੰ ਦੇਖਦੇ ਹੋਏ ਮਾਪਿਆਂ ਵੱਲੋਂ ਆਪਣੇ ਬੱਚਿਆਂ ਨੂੰ ਵਿਦੇਸ਼ ਭੇਜਿਆ ਜਾ ਰਿਹਾ ਹੈ। ਉੱਥੇ ਹੀ ਬਹੁਤ ਸਾਰੇ ਪੰਜਾਬੀ ਨੌਜਵਾਨਾਂ ਵੱਲੋਂ ਕੈਨੇਡਾ ਜਾਣ ਨੂੰ ਪਹਿਲ ਦਿੱਤੀ ਜਾਂਦੀ ਹੈ। ਕੈਨੇਡਾ ਸਰਕਾਰ ਵੱਲੋਂ ਪ੍ਰਵਾਸੀਆਂ ਦੇ ਹਿੱਤ ਵਿੱਚ ਲਾਗੂ ਕੀਤੀਆਂ ਗਈਆਂ ਯੋਜਨਾਵਾਂ ਬਾਰੇ ਸਮੇਂ ਸਮੇਂ ਤੇ ਐਲਾਨ ਕੀਤਾ ਜਾਂਦਾ ਹੈ। ਹੁਣ ਕਨੇਡਾ ਵਿਚ ਧੜਾ ਧੜ ਹੋਣਗੇ ਏਨੇ ਲੱਖ ਲੋਕ ਪੱਕੇ ਹੋਣ ਬਾਰੇ ਹੋ ਗਿਆ ਇਹ ਵੱਡਾ ਐਲਾਨ , ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਕੈਨੇਡਾ ਸਰਕਾਰ ਵੱਲੋਂ ਬਹੁਤ ਸਾਰੇ ਲੋਕਾਂ ਨੂੰ ਰਾਹਤ ਦਿੱਤੀ ਜਾ ਰਹੀ ਹੈ ਜਿੱਥੇ ਹੁਣ ਕੈਨੇਡਾ ਸਰਕਾਰ ਵੱਲੋਂ 13.29 ਲੱਖ ਪ੍ਰਵਾਸੀਆਂ ਨੂੰ ਪੀ.ਆਰ. ਦੇਣ ਦਾ ਐਲਾਨ ਕੀਤਾ ਹੈ। ਕੈਨੇਡਾ ਵਿੱਚ ਜਿੱਥੇ ਕਰੋਨਾ ਦੇ ਚੱਲਦੇ ਹੋਏ ਕੈਨੇਡਾ ਨੂੰ ਭਾਰੀ ਆਰਥਿਕ ਤੰਗੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਥੇ ਹੀ ਪ੍ਰਵਾਸੀ ਭਾਰਤੀਆਂ ਲਈ ਲਾਗੂ ਕੀਤੀਆਂ ਗਈਆਂ ਯੋਜਨਾਵਾਂ ਵਿੱਚ ਵੀ ਦੇਰੀ ਹੋ ਰਹੀ ਹੈ। ਜਿੱਥੇ ਕੈਨੇਡਾ ਵਿੱਚ ਬਹੁਤ ਸਾਰੇ ਕਾਮਿਆਂ ਦੀ ਕਮੀ ਹੋ ਗਈ ਹੈ। ਜਿਸ ਵਾਸਤੇ ਕੈਨੇਡਾ ਸਰਕਾਰ ਵੱਲੋਂ 13 ਲੱਖ 29 ਹਜ਼ਾਰ ਨਵੇਂ ਪ੍ਰਵਾਸੀਆਂ ਨੂੰ ਪੀ.ਆਰ. ਦੇਣ ਦਾ ਐਲਾਨ ਕੀਤਾ ਹੈ।

ਇਸ ਖਬਰ ਦੀ ਜਾਣਕਾਰੀ ਸੁਣਦੇ ਹੀ ਬਹੁਤ ਸਾਰੇ ਪੰਜਾਬੀਆਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ। ਜਿਨ੍ਹਾਂ ਵੱਲੋਂ ਇਸ ਦਾ ਬੇਸਬਰੀ ਨਾਲ ਇੰਤਜ਼ਾਰ ਕੀਤਾ ਜਾ ਰਿਹਾ ਸੀ। ਇਸ ਯੋਜਨਾ ਬਾਰੇ ਜਾਣਕਾਰੀ ਦਿੰਦੇ ਹੋਏ ਇੰਮੀਗ੍ਰੇਸ਼ਨ ਮੰਤਰੀ ਸ਼ੌਨ ਫ਼ਰੇਜ਼ਰ ਨੇ ਦੱਸਿਆ ਕਿ ਇਹ ਯੋਜਨਾ 3 ਸਾਲ ਦੀ ਹੈ, ਜਿਸ ਵਿੱਚ ਹੁਣ 2022 ਵਿਚ 431,645 ਪ੍ਰਵਾਸੀਆਂ ਨੂੰ ਕੈਨੇਡਾ ਦੀ ਪੀ.ਆਰ. ਦਿਤੀ ਜਾਵੇਗੀ।

ਇਸ ਤਰਾਂ ਹੀ ਇਸ ਯੋਜਨਾ ਦੇ ਤਹਿਤ ਅਗਲੇ ਸਾਲ 2023 ਵਿਚ ਇਹ ਗਿਣਤੀ ਵਧਾ ਕੇ 4 ਲੱਖ 47 ਹਜ਼ਾਰ ਕਰਨ ਦਾ ਟੀਚਾ ਤੈਅ ਕੀਤਾ ਗਿਆ ਹੈ। ਜਿੱਥੇ ਕੈਨੇਡਾ ਨੂੰ ਆਰਥਿਕ ਤੌਰ ਤੇ ਮਜ਼ਬੂਤੀ ਮਿਲੇਗੀ ਉੱਥੇ ਹੀ 2024 ਵਿਚ 4 ਲੱਖ 51 ਹਜ਼ਾਰ ਨਵੇਂ ਪ੍ਰਵਾਸੀਆਂ ਨੂੰ ਪੀ.ਆਰ. ਦਿਤੀ ਜਾਵੇਗੀ। ਇਸ ਐਲਾਨ ਦੇ ਨਾਲ ਪੰਜਾਬੀ ਭਾਈਚਾਰੇ ਵਿੱਚ ਖ਼ੁਸ਼ੀ ਫੈਲ ਗਈ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …