ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਕੈਨੇਡਾ ਵਾਲੀ ਲਈ ਖੁਸ਼ਖਬਰੀ ਕਿਓਂਕਿ ਕੈਨੇਡਾ ਸਰਕਾਰ ਨੇ ਨਵੇਂ ਫੈਸਲੇ ਵਿੱਚ ਮਾਪਿਆਂ ਨੂੰ ਸਪਾਂਸਰ ਕਰਨ ਦੀ ਸੰਖਿਆ ਵਧਾ ਕੇ 10 ਹਜ਼ਾਰ ਤੋਂ ਵਧਾ ਕੇ 17 ਹਜ਼ਾਰ ਕਰ ਦਿੱਤੀ ਹੈ ਦਿੱਤੀ ਹੈ। ਇਮੀਗ੍ਰੇਸ਼ਨ ਮੰਤਰੀ ਅਹਿਮਦ ਹੁਸੈਨ ਨੇ ਦੱਸਿਆ ਕਿ ਕੈਨੇਡਾ ਰਹਿੰਦੇ ਯੋਗ ਬਿਨੈਕਾਰਾਂ ਲਈ ਮਾਪਿਆਂ, ਨਾਨਕਿਆਂ ਅਤੇ ਦਾਦਕਿਆਂ ਨੂੰ ਸਪਾਂਸਰ ਕਰਨ ਦੀ ਗਿਣਤੀ 10,000 ਤੋਂ ਵਧਾ ਕੇ 17,000 ਕਰ ਦਿੱਤੀ ਗਈ ਹੈ।
ਕੈਨੇਡਾ ਵਾਸੀਆਂ ਕੋਲ ਇੱਕ ਬਹੁਤ ਵਧੀਆ ਮੌਕਾ ਹੈ ਕਿ ਇਸ ਨਵੇਂ ਐਲਾਨ ਤਹਿਤ ਉਹ ਆਪਣੇ ਹੋਰ ਵੀ ਰਿਸ਼ਤੇਦਾਰਾਂ ਨੂੰ ਇੱਥੇ ਸਪਾਂਸਰ ਕਰ ਬੁਲਾ ਸਕਦੇ ਹਨ। ਇਸ ਪ੍ਰੋਗਰਾਮ ਦਾ ਫਾਇਦਾ ਸਭ ਤੋਂ ਪਹਿਲਾ ਓਹਨਾ ਲੋਕਾਂ ਨੂੰ ਮਿਲੇਗਾ , ਜਿਨ੍ਹਾਂ ਨੇ 2 ਜਨਵਰੀ ਤੋਂ 1 ਫਰਵਰੀ, 2018 ਦੇ ਤਕ ਖੋਲ੍ਹੀਆਂ ਗਈਆਂ ਅਰਜ਼ੀਆਂ ਦੌਰਾਨ ਸਪਾਂਸਰਸ਼ਿਪ ਲਈ ਇੱਛਾ ਜ਼ਾਹਰ ਕੀਤੀ ਸੀ।
ਇਸ ਦਾ ਨਤੀਜਾ ਸਰਕਾਰ ਲਿਟਰੀ ਸਿਸਟਮ ਦੁਆਰਾ ਕੱਢੇਗੀ ਅਤੇ ਇਸ ਤੋਂ ਬਾਅਦ ਓਹਨਾ ਲੋਕਾਂ ਵਿੱਚੋ ਜੋ ਲੋਕ ਕੈਨੇਡਾ ਆਉਣ ਲਈ ਚਾਹੁੰਦੇ ਹਨ ਅਪਲਾਈ ਕਰ ਸਕਣਗੇ। ਲਾਟਰੀ ਨਿਕਲਣ ਤੋਂ ਬਾਅਦ ਦੋ ਮਹੀਨਿਆਂ ਦੇ ਅੰਦਰ-ਅੰਦਰ ਅਰਜ਼ੀ ਦਾ ਪੂਰਾ ਸੈੱਟ ਇਮੀਗ੍ਰੇਸ਼ਨ ਵਿਭਾਗ ਨੂੰ ਭੇਜਣਾ ਜ਼ਰੂਰੀ ਹੁੰਦਾ ਹੈ। ਇਸ ਸਭ ਕਾਰਨ ਤੋਂ ਬਾਅਦ ਹੀ ਬਿਨੈਕਾਰ ਕੈਨੇਡਾ ਆਉਣ ਲਈ ਯੋਗ ਹੁੰਦਾ ਹੈ।ਕੈਨੇਡਾ ਉੱਤਰੀ ਅਮਰੀਕਾ ਦਾ ਇੱਕ ਦੇਸ਼ ਹੈ, ਜਿਸ ਵਿੱਚ ਅੰਗਰੇਜ਼ੀ, ਫ਼ਰਾਂਸੀਸੀ ਅਤੇ ਪੰਜਾਬੀ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ।
ਇਸ ਦੇਸ਼ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਹਨ। ਕੈਨੇਡਾ ਵਿੱਚ ਦਸ ਸੂਬੇ ਅਤੇ ਤਿੰਨ ਰਾਜਖੇਤਰ ਹਨ, ਅਤੇ ਇਹ ਦੇਸ਼ ਮਹਾਂਦੀਪ ਦੇ ਉੱਤਰੀ ਹਿੱਸੇ ਵਿੱਚ ਵਸਿਆ ਹੋਇਆ ਹੈ। ਪੂਰਬ ਵਿੱਚ ਅੰਧ ਮਹਾਂਸਾਗਰ ਅਤੇ ਪੱਛਮ ਵਿੱਚ ਪ੍ਰਸ਼ਾਂਤ ਮਹਾਂਸਾਗਰ ਨੂੰ ਛੂੰਹਦਾ ਹੋਇਆ ਇਹ ਦੇਸ਼ 99.8ਲੱਖ ਵਰਗ ਕਿਲੋਮੀਟਰ ਦੇ ਖੇਤਰਫਲ ਉੱਤੇ ਪਸਰਿਆ ਹੋਇਆ ਹੈ। ਕੈਨੇਡਾ ਦੁਨੀਆਂ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ ਅਤੇ ਇਸਦੀ ਅਮਰੀਕਾ ਨਾਲ਼ ਸਰਹੱਦ ਦੁਨੀਆਂ ਦੀਆਂ ਸਭ ਤੋਂ ਲੰਮੀਆਂ ਸਰਹੱਦਾਂ ‘ਚੋ ਇੱਕ ਹੈ।
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ