ਆਈ ਤਾਜਾ ਵੱਡੀ ਖਬਰ
ਕਰੋਨਾ ਦਾ ਕ-ਹਿ-ਰ ਦੁਨੀਆਂ ਵਿੱਚ ਘਟਣ ਦਾ ਨਾਮ ਨਹੀਂ ਲੈ ਰਿਹਾ। ਬਹੁਤ ਸਾਰੇ ਦੇਸ਼ਾਂ ਵਿਚ ਅਜੇ ਵੀ ਕਰੋਨਾ ਦਾ ਸਾਇਆ ਮੰਡਰਾ ਰਿਹਾ ਹੈ। ਜਿਸ ਕਾਰਨ ਬਹੁਤ ਸਾਰੇ ਦੇਸ਼ ਮੁੜ ਤੋਂ ਤਾਲਾਬੰਦੀ ਕਰਨ ਦੀ ਯੋਜਨਾ ਬਣਾ ਰਹੇ ਹਨ। ਉੱਥੇ ਹੀ ਇਸ ਕਰੋਨਾ ਦੇ ਕਾਰਨ ਬਹੁਤ ਸਾਰੇ ਦੇਸ਼ਾਂ ਨੂੰ ਆਰਥਿਕ ਮੰਦੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਉਂਕਿ ਇਸ ਕਰੋਨਾ ਨੇ ਹਰ ਖੇਤਰ ਨੂੰ ਪ੍ਰਭਾਵਿਤ ਕੀਤਾ ਹੈ। ਇਸ ਕਾਰਨ ਬਹੁਤ ਸਾਰੇ ਦੇਸ਼ਾਂ ਵੱਲੋਂ ਆਪਣੀਆਂ ਸਰਹੱਦਾਂ ਉਪਰ ਵੀ ਸੁਰੱਖਿਆ ਨੂੰ ਵਧਾ ਦਿਤਾ ਗਿਆ ਹੈ।
ਜਿੱਥੇ ਹਵਾਈ ਆਵਾਜਾਈ ਉੱਪਰ ਫ਼ਰਕ ਪਿਆ ਹੈ ਉਥੇ ਹੀ ਹਵਾਈ ਸਫਰ ਕਰਨ ਵਾਲਿਆਂ ਲਈ ਟੈਸਟ ਲਾਜ਼ਮੀ ਕੀਤਾ ਗਿਆ ਹੈ। ਹੁਣ ਕੈਨੇਡਾ ਜਾਣ ਦੇ ਚਾਹਵਾਨਾਂ ਲਈ ਇਕ ਵੱਡੀ ਖਬਰ ਸਾਹਮਣੇ ਆਈ ਹੈ, ਜੋ ਕੈਨੇਡਾ ਦੇ ਹਾਈ ਕਮਿਸ਼ਨ ਤੋਂ ਪ੍ਰਾਪਤ ਹੋਈ ਹੈ। ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਕੈਨੇਡਾ ਦੇ ਹਾਈ ਕਮਿਸ਼ਨਰ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ ਕੈਨੇਡਾ ਜਾਣ ਵਾਲਿਆਂ ਦੀ ਚਿੰ-ਤਾ ਵਧ ਗਈ ਹੈ। ਕਿਉਂਕਿ ਉਨ੍ਹਾਂ ਲੋਕਾਂ ਨੂੰ ਅਜੇ ਹੋਰ ਲੰਮਾ ਸਮਾਂ ਇੰਤਜ਼ਾਰ ਕਰਨਾ ਪੈ ਸਕਦਾ ਹੈ। ਭਾਰਤ ਦੇ ਵਿਚ ਵੀ ਕਰੋਨਾ ਦੇ ਕੇਸ ਲਗਾਤਾਰ ਤੇਜ਼ੀ ਨਾਲ ਵਧ ਰਹੇ ਹਨ।
ਭਾਰਤ ਵਿਚ ਕੈਨੇਡਾ ਦੇ ਹਾਈ ਕਮਿਸ਼ਨ ਵੱਲੋਂ ਟਵੀਟ ਕਰਦਿਆਂ ਹੋਇਆ ਵੀਜ਼ਾ ਪ੍ਰੋਸੈਸਿੰਗ ਵਿੱਚ ਦੇਰੀ ਸਬੰਧੀ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਭਾਰਤੀ ਲੋਕ ਜੋ ਕੈਨੇਡਾ ਜਾਣਾ ਚਾਹੁੰਦੇ ਹਨ ਉਨ੍ਹਾਂ ਦੇ ਪਾਸਪੋਰਟ ਜਮਾਂ ਕਰਨ ਅਤੇ ਵਾਪਸੀ ਸੇਵਾਵਾਂ ਵਿੱਚ ਵਧੇਰੇ ਦੇਰੀ ਹੋਵੇਗੀ ,ਇਹ ਸਭ ਦੇ ਕੇਸਾਂ ਦੀ ਵੱਧ ਰਹੀ ਗਿਣਤੀ ਕਾਰਨ ਹੋ ਰਿਹਾ ਹੈ। ਉਹਨਾਂ ਯਾਤਰੀਆਂ ਨੂੰ ਕਿਹਾ ਹੈ ਕਿ ਜਿਸ ਸਮੇਂ ਤੱਕ ਉਨ੍ਹਾਂ ਨੂੰ ਵੀਜ਼ਾ ਸਬੰਧੀ ਅਤੇ ਪਾਸਪੋਰਟ ਵੀ ਜਾਣਕਾਰੀ ਪ੍ਰਾਪਤ ਨਹੀਂ ਹੋ ਜਾਂਦੀ, ਉਹਨਾਂ ਨੂੰ ਕੈਨੇਡਾ ਜਾਣ ਲਈ ਕੋਈ ਵੀ ਤਿਆਰ ਨਹੀਂ ਕਰਨੀ ਚਾਹੀਦੀ।
ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੇ ਅਨੁਸਾਰ ਸਾਰਾ ਸਟਾਫ਼ ਆਪਣੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਅਰਜ਼ੀਆਂ ਤੇ ਕਾਰਵਾਈ ਕਰ ਰਿਹਾ ਹੈ। ਉਹਨਾਂ ਕਿਹਾ ਕਿ ਉਹਨਾਂ ਅਰਜ਼ੀਆਂ ਨੂੰ ਵਧੇਰੇ ਤਰਜੀਹ ਦਿੱਤੀ ਜਾ ਰਹੀ ਹੈ ਜੋ ਯਾਤਰਾ ਸੰਬੰਧੀ ਪਾਬੰਦੀਆਂ ਤੋਂ ਮੁਕਤ ਹਨ। ਉਹਨਾਂ ਸਾਰੇ ਲੋਕਾਂ ਨੂੰ ਸਹਿਯੋਗ ਦੇਣ ਲਈ ਧੰਨਵਾਦ ਵੀ ਆਖਿਆ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …