Breaking News

ਕਨੇਡਾ ਜਾਣ ਦੇ ਚਾਹਵਾਨ ਲਈ ਆਈ ਵੱਡੀ ਖਬਰ – ਟਰੂਡੋ ਨੇ ਹੁਣ ਕਰਤਾ ਇਹ ਐਲਾਨ

ਹੁਣੇ ਆਈ ਤਾਜਾ ਵੱਡੀ ਖਬਰ

ਕਰੋਨਾ ਦੀ ਮਾਰ ਨੇ ਪੂਰੇ ਵਿਸ਼ਵ ਨੂੰ ਪ੍ਰਭਾਵਿਤ ਕੀਤਾ ਹੈ। ਕੋਈ ਵੀ ਦੇਸ਼ ਇਸ ਦੇ ਪ੍ਰਭਾਵ ਤੋਂ ਨਹੀਂ ਬਚ ਸਕਿਆ। ਇਸ ਦੇ ਵਾਧੇ ਨੂੰ ਵੇਖਦੇ ਹੋਏ ਬੁਹਤ ਸਾਰੇ ਦੇਸ਼ਾ ਵੱਲੋਂ ਤਾਲਾਬੰਦੀ ਕੀਤੀ ਗਈ ਹੈ ਤਾਂ ਜੋ ਦੇਸ਼ ਦੇ ਲੋਕਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਇਸ ਕਾਰਨ ਬਹੁਤ ਸਾਰੇ ਦੇਸ਼ਾਂ ਨੇ ਦੂਸਰੇ ਯਾਤਰੀਆਂ ਦੇ ਆਉਣ ਤੇ ਪਾਬੰਦੀਆਂ ਲਗਾ ਦਿੱਤੀਆਂ ਹਨ ਅਤੇ ਆਪਣੇ ਦੇਸ਼ ਦੀਆਂ ਸਰਹੱਦਾਂ ਉਪਰ ਸੁਰੱਖਿਆ ਨੂੰ ਵਧਾ ਦਿੱਤਾ ਹੈ। ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਵੇਖਦੇ ਹੋਏ ਮੁੜ ਤੋਂ ਹਵਾਈ ਆਵਾਜਾਈ ਨੂੰ ਸ਼ੁਰੂ ਕੀਤਾ ਗਿਆ ਸੀ ਤੇ ਮੁੜ ਸਾਰੀ ਦੁਨੀਆਂ ਨੂੰ ਪੈਰਾਂ ਸਿਰ ਹੋਣ ਲਈ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਸੀ।

ਬ੍ਰਿਟੇਨ ਵਿਚ ਮਿਲਣ ਵਾਲੇ ਕਰੋਨਾ ਦੇ ਨਵੇਂ ਸਟ੍ਰੇਟ ਨੂੰ ਦੇਖਦੇ ਹੋਏ ਦੁਨੀਆਂ ਫਿਰ ਤੋਂ ਚਿੰਤਾ ਵਿੱਚ ਪੈ ਗਈ ਹੈ। ਇਸ ਦੇ ਬਹੁਤ ਸਾਰੇ ਕੇਸ ਕੈਨੇਡਾ ਵਿੱਚ ਵੀ ਪਾਏ ਗਏ ਹਨ। ਹੁਣ ਕੈਨੇਡਾ ਜਾਣ ਦੇ ਚਾਹਵਾਨਾਂ ਲਈ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਟਰੂਡੋ ਵੱਲੋਂ ਇਕ ਹੋਰ ਐਲਾਨ ਕੀਤਾ ਗਿਆ ਹੈ। ਕਰੋਨਾ ਦੇ ਨਵੇਂ ਵੇਰੀਐਂਟ ਨੂੰ ਰੋਕਣ ਲਈ ਕੈਨੇਡਾ ਸਰਕਾਰ ਵੱਲੋਂ ਜਿਥੇ ਆਪਣੀਆ ਸਰਹੱਦਾਂ ਉਪਰ ਸਖਤੀ ਵਧਾਈ ਗਈ ਹੈ। ਉਥੇ ਹੀ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਸ਼ੁੱਕਰਵਾਰ ਨੂੰ 22 ਫਰਵਰੀ ਤੋਂ ਲਾਗੂ ਕਰਨ ਲਈ ਨਿਯਮ ਸਬੰਧੀ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕਰੋਨਾ ਦੇ ਨਵੇਂ ਸਟ੍ਰੇਨ ਨੂੰ ਰੋਕਣ ਲਈ ਫੈਡਰਲ ਸਰਕਾਰ ਵੱਲੋਂ ਕੈਨੇਡਾ ਵਿੱਚ ਹਵਾਈ ਜਹਾਜ਼ ਰਾਹੀਂ ਆਉਣ ਵਾਲੇ ਯਾਤਰੀਆਂ ਲਈ ਨਵਾਂ ਨਿਯਮ ਲਾਗੂ ਕੀਤਾ ਗਿਆ ਹੈ।

ਇਹ ਸਭ ਕਰੋਨਾ ਨੂੰ ਰੋਕਣ ਲਈ ਕੀਤਾ ਜਾ ਰਿਹਾ ਹੈ। ਕਿਉਂਕਿ ਕੈਨੇਡਾ ਵਿੱਚ ਵੀ ਨਵੇਂ ਵਾਇਰਸ ਦੇ ਕੇਸ ਤੇਜ਼ੀ ਨਾਲ ਵਧ ਰਹੇ ਹਨ। ਹੁਣ ਕੈਨੇਡਾ ਆਉਣ ਵਾਲਿਆਂ ਨੂੰ ਪੀ ਸੀ ਆਰ ਟੈਸਟ ਦੀ ਰਿਪੋਰਟ ਵਿਖਾਉਣੀ ਹੋਵੇਗੀ ਜੋ 72 ਘੰਟੇ ਪਹਿਲਾਂ ਕੀਤਾ ਗਿਆ ਹੋਵੇ। ਹੁਣ ਕੈਨੇਡਾ ਸਰਕਾਰ ਵੱਲੋਂ ਕੁਝ ਨਵੇਂ ਫੈਸਲੇ ਲਏ ਜਾਣਗੇ ਜਿਸਦੇ ਤਹਿਤ ਟੈਸਟ ਨਾਲ ਲੋਕਾਂ ਨੂੰ ਇਕਾਂਤਵਾਸ ਵੀ ਕੀਤਾ ਜਾਵੇਗਾ।

ਕੈਨੇਡਾ ਆਉਣ ਤੇ 14 ਦਿਨਾਂ ਦਾ ਇਕਾਂਤਵਾਸ ਪੀਰੀਅਡ ਵੀ ਜਾਰੀ ਹੈ। ਟਰੂਡੋ ਨੇ ਦੱਸਿਆ ਕਿ ਹੋਟਲ ਵਿਚ ਰਹਿਣ ਵਾਲੇ ਯਾਤਰੀਆਂ ਨੂੰ ਇਕਾਂਤਵਾਸ ਸਮੇਂ ਸਾਰੀਆਂ ਸਹੂਲਤਾਂ ਮੁਹਈਆ ਕਰਵਾਈਆਂ ਜਾਣਗੀਆਂ ਤੇ ਦੋ ਹਫਤਿਆਂ ਦਾ ਖਰਚਾ 2000 ਡਾਲਰ ਆਵੇਗਾ। ਅਗਰ ਕੋਈ ਵੀ ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਨੂੰ ਸਖ਼ਤ ਸਜ਼ਾ ਦੇ ਨਾਲ ਨਾਲ 3,000 ਰੁਪਏ ਦਾ ਜੁਰਮਾਨਾ ਵੀ ਕੀਤਾ ਜਾਵੇਗਾ।

Check Also

ਮਸ਼ਹੂਰ ਅਦਾਕਾਰਾ ਨਾਲ ਵਾਪਰਿਆ ਭਿਆਨਕ ਹਾਦਸਾ , ਪ੍ਰਸ਼ੰਸਕਾਂ ਨੂੰ ਕਿਹਾ ਅਰਦਾਸਾਂ ਕਰੋ

ਆਈ ਤਾਜਾ ਵੱਡੀ ਖਬਰ  ਹਰੇਕ ਕਲਾਕਾਰ ਇਹ ਕੋਸ਼ਿਸ਼ ਕਰਦਾ ਹੈ ਕਿ ਉਹ ਆਪਣੀ ਅਦਾਕਾਰੀ ਦੇ …