ਆਈ ਤਾਜਾ ਵੱਡੀ ਖਬਰ
ਬਹੁਤ ਸਾਰੇ ਭਾਰਤੀ ਜਿਥੇ ਵਿਦੇਸ਼ਾਂ ਵਿੱਚ ਜਾਣ ਨੂੰ ਪਹਿਲ ਦਿੰਦੇ ਹਨ ਜਿੱਥੇ ਜਾ ਕੇ ਉਨ੍ਹਾਂ ਵੱਲੋਂ ਸਖ਼ਤ ਮਿਹਨਤ-ਮੁਸ਼ੱਕਤ ਕੀਤੀ ਜਾਂਦੀ ਹੈ ਅਤੇ ਆਪਣੇ ਪਰਿਵਾਰ ਦਾ ਪਾਲਣ ਕੀਤਾ ਜਾਂਦਾ ਹੈ। ਉਥੇ ਹੀ ਉਨ੍ਹਾਂ ਵੱਲੋਂ ਆਪਣੀ ਮਿਹਨਤ ਸਦਕਾ ਉਨ੍ਹਾਂ ਵੱਲੋਂ ਪੂਰਾ ਮਾਣ ਸਨਮਾਨ ਵੀ ਹਾਸਲ ਕੀਤਾ ਜਾਂਦਾ ਹੈ ਅਤੇ ਵੱਖ ਵੱਖ ਦੇਸ਼ਾਂ ਵਿੱਚ ਜਾ ਕੇ ਜੋ ਮਿਹਨਤ ਕੀਤੀ ਜਾਂਦੀ ਹੈ ਉਥੇ ਹੀ ਉੱਚ ਅਹੁਦੇ ਉਤੇ ਬਿਰਾਜਮਾਨ ਹੋ ਕੇ ਆਪਣੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ। ਪੰਜਾਬੀਆਂ ਵੱਲੋਂ ਕੀਤੇ ਜਾਂਦੇ ਅਜਿਹੇ ਸ਼ਲਾਘਾਯੋਗ ਕਦਮ ਨੂੰ ਵੇਖਦੇ ਹੋਏ ਹੋਰ ਵੀ ਬਹੁਤ ਸਾਰੇ ਲੋਕਾਂ ਨੂੰ ਅੱਗੇ ਵਧਣ ਦੀ ਪ੍ਰੇਰਨਾ ਮਿਲਦੀ ਹੈ। ਜਿੱਥੇ ਉਨ੍ਹਾਂ ਵੱਲੋਂ ਵਿਦੇਸ਼ਾਂ ਦੀ ਤਰੱਕੀ ਵਿੱਚ ਵਧ ਚੜ੍ਹ ਕੇ ਯੋਗਦਾਨ ਪਾਇਆ ਜਾਂਦਾ ਹੈ ਉਥੇ ਹੀ ਦੇਸ਼ਾਂ ਦੀਆਂ ਸਰਕਾਰਾਂ ਵੱਲੋਂ ਵੀ ਉਨ੍ਹਾਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਂਦਾ ਹੈ।
ਹੁਣ ਕੈਨੇਡਾ ਤੋਂ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ ਜਿੱਥੇ ਇੰਡੀਆ ਵਾਲਿਆਂ ਵਿੱਚ ਖੁਸ਼ੀ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੈਨੇਡਾ ਤੋਂ ਭਾਰਤੀਆਂ ਲਈ ਇੱਕ ਖੁਸ਼ੀ ਦੀ ਖਬਰ ਸਾਹਮਣੇ ਆਈ ਹੈ ਜਿੱਥੇ ਕੈਨੇਡਾ ਸਰਕਾਰ ਵੱਲੋਂ ਭਾਰਤੀ ਮੂਲ ਦੇ ਤਿੰਨ ਕੈਨੇਡੀਅਨਾਂ ਨੂੰ ਦੇਸ ਦੇ ਸਰਬ-ਉਚ ਨਾਗਰਿਕ ਸਨਮਾਨਾਂ ਵਿਚੋਂ ਇੱਕ ਆਰਡਰ ਆਫ ਕੈਨੇਡਾ ਨਾਲ ਸਨਮਾਨਤ ਕੀਤਾ ਗਿਆ ਹੈ। ਇਹ ਸਨਮਾਨ ਉਹਨਾਂ ਨੂੰ ਸ਼ਾਨਦਾਰ ਪ੍ਰਾਪਤੀ ਭਾਈਚਾਰੇ ਪ੍ਰਤੀ ਸਮਰਪਣ, ਬਿਹਤਰ ਰਾਸ਼ਟਰ ਵਿੱਚ ਮਦਦ ਕਰਨ ਅਤੇ ਦੁਵੱਲੇ ਸਬੰਧਾਂ ਨੂੰ ਉਤਸ਼ਾਹਿਤ ਕਰਨ ਲਈ ਕੀਤਾ ਗਿਆ ਹੈ।
ਇਸ ਬਾਰੇ ਜਾਣਕਾਰੀ ਵਿਚ ਭਾਰਤੀ ਹਾਈ ਕਮਿਸ਼ਨ ਵੱਲੋਂ ਬੁੱਧਵਾਰ ਨੂੰ ਜਾਰੀ ਕੀਤੀ ਗਈ ਹੈ। ਜਿਸ ਵਿਚ ਦੱਸਿਆ ਗਿਆ ਹੈ ਕਿ ਇਹ ਸਨਮਾਨ ਕੈਨੇਡਾ ਵਿਚ ਭਾਰਤੀ ਸਭਿਆਚਾਰ ਇੱਕ ਭਾਈਚਾਰੇ ਦੇ ਯੋਗਦਾਨ ਨੂੰ ਆਰਡਰ ਆਫ ਕੈਨੇਡਾ ਵੱਲੋਂ ਸਨਮਾਨ ਮਿਲਣ ਤੇ ਬਹੁਤ ਖੁਸ਼ੀ ਹੋਈ ਹੈ।
ਇਸ ਮਹਾਨ ਭਾਰਤੀ ਭਾਈਚਾਰੇ ਦੇ ਅੰਤਰ ਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਵਿਗਿਆਨੀ ਅਤੇ ਖੋਜਕਾਰ ਡਾ. ਵੈਕੁੰਟਮ ਆਈਅਰ ਲਕਸ਼ਮਣਨ, ਪ੍ਰਸਿੱਧ ਬਾਲ ਰੋਗ ਮਾਹਰ ਡਾਕਟਰ ਪ੍ਰਮੋਦ ਮਰਚੈਂਟ, ਰੀਅਲ ਅਸਟੈਟ ਮੁਗਲ ਬੌਬ ਸਿੰਘ ਢਿੱਲੋਂ, ਜਿਨ੍ਹਾਂ ਨੂੰ ਨਵਜੀਤ ਸਿੰਘ ਢਿੱਲੋਂ ਦੇ ਨਾਮ ਨਾਲ ਜਾਣਿਆ ਜਾਂਦਾ ਹੈ, ਇਨ੍ਹਾਂ ਸਭ ਨੂੰ ਉਨ੍ਹਾਂ 135 ਵਿਅਕਤੀਆਂ ਵਿੱਚ ਸ਼ਾਮਲ ਕੀਤਾ ਗਿਆ ਹੈ, ਜਿਨ੍ਹਾਂ ਨੂੰ ਇਸ ਵੱਕਾਰੀ ਪੁਰਸਕਾਰ ਨਾਲ ਸਨਮਾਨਤ ਕੀਤਾ ਗਿਆ ਹੈ। ਇਹ ਸਾਰੀ ਜਾਣਕਾਰੀ ਕੈਨੇਡਾ ਦੇ ਗਵਰਨਰ ਜਨਰਲ ਦੀ ਵੈਬਸਾਈਟ ਤੇ ਅਪਲੋਡ ਕੀਤੀ ਗਈ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …