ਆਈ ਤਾਜਾ ਵੱਡੀ ਖਬਰ
ਭਾਰਤ ਦੇ ਬਹੁਤ ਸਾਰੇ ਲੋਕਾਂ ਵੱਲੋਂ ਵਿਦੇਸ਼ ਜਾਣ ਦਾ ਰੁਖ਼ ਕੀਤਾ ਜਾਂਦਾ ਹੈ। ਪਰ ਪੰਜਾਬੀ ਬਹੁਤ ਜ਼ਿਆਦਾ ਵਿਦੇਸ਼ਾਂ ਵਿਚ ਜਾ ਕੇ ਆਪਣੀ ਮਿਹਨਤ ਅਤੇ ਹਿੰਮਤ ਦੇ ਸਦਕਾ ਉੱਚ ਅਹੁਦਿਆਂ ਤੇ ਬਿਰਾਜਮਾਨ ਹੋਏ ਹਨ। ਕੁਝ ਲੋਕ ਮਜਬੂਰੀਵਸ ਵਿਦੇਸ਼ਾਂ ਦਾ ਰੁੱਖ ਕਰਦੇ ਹਨ ਅਤੇ ਕੁਝ ਲੋਕਾਂ ਨੂੰ ਉਨ੍ਹਾਂ ਦੇਸ਼ਾਂ ਦੀ ਖੂਬਸੂਰਤੀ ਆਪਣੇ ਵੱਲ ਖਿੱਚ ਕੇ ਲੈ ਜਾਂਦੀ ਹੈ। ਓਥੋਂ ਦਾ ਵਾਤਾਵਰਣ ਅਤੇ ਰਹਿਣ-ਸਹਿਣ ਉਨ੍ਹਾਂ ਲੋਕਾਂ ਨੂੰ ਉੱਥੇ ਰਹਿਣ ਲਈ ਮਜਬੂਰ ਕਰ ਦਿੰਦਾ ਹੈ। ਉਹਨਾਂ ਦੇਸ਼ਾਂ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਜਾਰੀ ਕੀਤੀਆਂ ਜਾਣ ਵਾਲੀਆਂ ਸਹੂਲਤਾਂ ਲੋਕਾਂ ਲਈ ਮੁੱਖ ਤੌਰ ਤੇ ਵਿਦੇਸ਼ਾਂ ਵਿੱਚ ਜਾਣ ਦਾ ਕਾਰਨ ਬਣਦੀਆਂ ਹਨ।
ਉਥੇ ਹੀ ਵਿਦੇਸ਼ਾਂ ਵੱਲੋਂ ਵੀ ਲੋਕਾਂ ਨੂੰ ਬਹੁਤ ਸਾਰੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ। ਕੈਨੇਡਾ ਤੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਪੰਜਾਬੀਆਂ ਨੂੰ ਇਹ ਕੰਮ ਜਲਦੀ ਨਾਲ ਕਰਨ ਦੀ ਅਪੀਲ ਕੀਤੀ ਗਈ ਹੈ। ਬਹੁਤ ਸਾਰੇ ਲੋਕਾਂ ਦੀ ਮਨ ਪਸੰਦ ਥਾਂ ਕੈਨੇਡਾ ਹੈ। ਜਿੱਥੇ ਜਾ ਕੇ ਉਹ ਆਪਣੇ ਸੁਪਨਿਆਂ ਨੂੰ ਸਾਕਾਰ ਕਰਦੇ ਹਨ। ਹੁਣ ਕੈਨੇਡਾ ਵਿੱਚ ਪੰਜਾਬੀ ਲੈਂਗੁਏਜ ਐਜੂਕੇਸ਼ਨ ਐਸੋਸੀਏਸ਼ਨ ਵੱਲੋਂ ਸਾਲ2021 ਲਈ ਮਰਦਮ ਸ਼ੁਮਾਰੀ ਚੱਲ ਰਹੀ। ਜਿਸ ਬਾਰੇ ਸਾਰੇ ਲੋਕਾਂ ਨੂੰ ਜੂਨ ਮਹੀਨੇ ਦੌਰਾਨ ਫਾਰਮ ਭਰ ਕੇ ਆਪਣੀ ਜਾਣਕਾਰੀ ਭੇਜੇ ਜਾਣ ਲਈ ਅਪੀਲ ਕੀਤੀ ਗਈ ਹੈ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਲੀਅ ਦੇ ਪ੍ਰਧਾਨ ਬਲਵੰਤ ਸਿੰਘ ਸੰਘੇੜਾ ਨੇ ਦੱਸਿਆ ਹੈ ਕਿ 11 ਮਈ ਦਾ ਦਿਨ ਇਸ ਮਰਦਮਸ਼ੁਮਾਰੀ ਲਈ ਨਿਸ਼ਚਿਤ ਕਰਨ ਦਾ ਮਤਲਬ ਹੈ , ਉਸ ਦਿਨ ਜਿਥੇ ਕੋਈ ਰਹਿੰਦਾ ਹੈ ਉਸ ਦਾ ਵੇਰਵਾ ਦਰਜ ਕਰਨਾ ਲਾਜ਼ਮੀ ਕੀਤਾ ਗਿਆ ਹੈ। ਉਹਨਾਂ ਇਸ ਦੀ ਮਹੱਤਤਾ ਦਸਦੇ ਹੋਏ ਕਿਹਾ ਕਿ ਕੈਨੇਡਾ ਦੀ ਸਰਕਾਰ ਵੱਲੋਂ 5 ਸਾਲ ਬਾਅਦ ਮਰਦਮਸ਼ੁਮਾਰੀ ਕੀਤੀ ਜਾਂਦੀ ਹੈ। ਇਸ ਵਿੱਚ ਸਾਰੇ ਕੈਨੇਡੀਅਨ ਸ਼ਹਿਰੀਆਂ ਸਿਟੀਜ਼ਨ , ਵਰਕ ਪਰਿਮਟ ਜਾ ਅੰਤਰਰਾਸ਼ਟਰੀ ਵਿਦਿਆਰਥੀ ਹਨ ਉਹਨਾਂ ਸਭ ਦਾ ਫਰਜ਼ ਬਣਦਾ ਹੈ ਕਿ ਉਹ ਇਸ ਮਰਦਮਸ਼ੁਮਾਰੀ ਵਿੱਚ ਭਾਗ ਲੈਣ। ਕਿਉਂ ਕਿ ਸਰਕਾਰ ਵੱਲੋਂ ਇਸ ਮਰਦਮਸ਼ੁਮਾਰੀ ਦੇ ਆਧਾਰ ਉੱਪਰ ਹੀ ਕੁਝ ਸਮਾਜਿਕ ਅਤੇ ਆਰਥਿਕ ਸੁਧਾਰਾਂ ਨੂੰ ਮੁੱਖ ਰੱਖ ਕੇ ਬਦਲਾਅ ਕੀਤੇ ਜਾਂਦੇ ਹਨ।
ਤੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਸਰਕਾਰ ਵੱਲੋਂ ਕਈ ਤਰਾਂ ਦੀਆਂ ਯੋਜਨਾਵਾਂ ਉਲੀਕੀਆਂ ਜਾਂਦੀਆਂ ਹਨ। ਇਸ ਮਰਦਮਸ਼ੁਮਾਰੀ ਦੇ ਅਧਾਰ ਤੇ ਸਰਕਾਰ ਨੂੰ ਸਭਿਆਚਾਰਕ ,ਵਿਭਿੰਨਤਾ ਤੇ ਭਾਸ਼ਾ ਸਬੰਧੀ ਜਾਣਕਾਰੀ ਹਾਸਲ ਹੁੰਦੀ ਹੈ। ਇਸ ਮਰਦਮਸ਼ੁਮਾਰੀ ਵਾਸਤੇ ਪੇਪਰ ਫਾਰਮ ਭਰਨ ਲਈ ਇਕ ਨੰਬਰ ਜਾਰੀ ਕੀਤਾ ਗਿਆ ਹੈ,1-855-340-2021, ਇਸ ਨੰਬਰ ਉੱਪਰ ਫੋਨ ਕਰਕੇ ਔਨਲਾਇਨ ਫਾਰਮ ਮੰਗਵਾਈ ਜਾ ਸਕਦੇ ਹਨ। ਵੈਸੇ ਆਨਲਾਈਨ ਫਾਰਮ ਭਰਨ ਦਾ ਸਿਲਸਿਲਾ ਚੱਲ ਰਿਹਾ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …