ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਲਗਾਤਾਰ ਵਧ ਰਹੀਆਂ ਅਪਰਾਧਿਕ ਘਟਨਾਵਾਂ ਵਿੱਚ ਵਾਧਾ ਦੇਖਿਆ ਜਾ ਰਿਹਾ ਹੈ ਜਿਸ ਦੇ ਚਲਦਿਆਂ ਹੋਇਆਂ ਬਹੁਤ ਸਾਰੀਆਂ ਅਜਿਹੀਆਂ ਸਖਸੀਅਤਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਵੱਖ-ਵੱਖ ਖੇਤਰਾਂ ਵਿੱਚ ਆਪਣਾ ਨਾਮ ਬਣਾਇਆ ਗਿਆ ਹੈ। ਜਲੰਧਰ ਜ਼ਿਲ੍ਹੇ ਅਧੀਨ ਆਉਣ ਵਾਲੇ ਹਲਕਾ ਨਕੋਦਰ ਦੇ ਪੈਂਦੇ ਪਿੰਡ ਮੱਲੀਆਂ ਵਿਖੇ ਸੋਮਵਾਰ ਨੂੰ ਉਸ ਸਮੇਂ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦਾ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ਜਦੋਂ ਪਿੰਡ ਵਿੱਚ ਇੱਕ ਕਬੱਡੀ ਟੂਰਨਾਮੈਂਟ ਚੱਲ ਰਿਹਾ ਸੀ। ਇਸ ਘਟਨਾ ਨੇ ਜਿੱਥੇ ਕਬੱਡੀ ਖੇਡ ਪ੍ਰੇਮੀਆਂ ਨੂੰ ਝੰਜੋੜ ਕੇ ਰੱਖ ਦਿੱਤਾ, ਉਥੇ ਹੀ ਕਈ ਸਵਾਲ ਖੜੇ ਹੋ ਗਏ ਹਨ ।
ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕਤਲ ਮਾਮਲੇ ਵਿੱਚ ਇਹ ਤਾਜਾ ਵੱਡੀ ਖਬਰ ਨਕੋਦਰ ਤੋਂ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਇਸ ਕਬੱਡੀ ਖਿਡਾਰੀ ਦੀ ਹੱਤਿਆ ਕਰ ਦਿੱਤੀ ਗਈ ਸੀ, ਉਥੇ ਹੀ ਸੰਦੀਪ ਦੇ ਪਰਿਵਾਰ , ਦੋਸਤ ਮਿੱਤਰ ਅਤੇ ਪਿੰਡ ਵਾਸੀਆਂ ਵੱਲੋਂ ਉਸਦਾ ਪੋਸਟਮਾਰਟਮ ਅਤੇ ਸੰਸਕਾਰ ਨਹੀਂ ਹੋਣ ਦਿੱਤਾ ਗਿਆ ਹੈ। ਜਿਨ੍ਹਾਂ ਵੱਲੋਂ ਲਗਾਤਾਰ ਮੰਗ ਕੀਤੀ ਜਾ ਰਹੀ ਹੈ ਕਿ ਉਸ ਸਮੇਂ ਤੱਕ ਪੋਸਟਮਾਰਟਮ ਅਤੇ ਸੰਸਕਾਰ ਨਹੀਂ ਹੋਣ ਦੇਣਗੇ ਜਦੋਂ ਤੱਕ ਉਸ ਦੇ ਕਾਤਲਾਂ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਂਦਾ।
ਇਸ ਮਾਮਲੇ ਵਿੱਚ ਜਿੱਥੇ ਪੁਲਸ ਪ੍ਰਸ਼ਾਸਨ ਵੱਲੋਂ ਲਗਾਤਾਰ ਸਖ਼ਤੀ ਵਰਤੀ ਜਾ ਰਹੀ ਹੈ ਉਥੇ ਹੀ ਇਸ ਮਾਮਲੇ ਵਿਚ ਪੁੱਛਗਿੱਛ ਵਾਸਤੇ ਸੰਗਰੂਰ , ਹੁਸ਼ਿਆਰਪੁਰ ਅਤੇ ਤਿਹਾੜ ਜੇਲ੍ਹ ਵਿਚ ਬੰਦ ਤਿੰਨ ਗੈਂਗਸਟਰਾਂ ਨੂੰ ਪ੍ਰੋਡਕਸ਼ਨ ਵਾਰੰਟ ਉਪਰ ਨਕੋਦਰ ਸਿਵਲ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਜਿੱਥੇ ਇਸ ਮਾਮਲੇ ਨਾਲ ਜੁੜੇ ਹੋਏ ਕੁਝ ਗੈਂਗਸਟਰਾਂ ਕੋਲੋਂ ਕੀਤੀ ਜਾ ਰਹੀ ਹੈ। ਉੱਥੇ ਹੀ ਇਨ੍ਹਾਂ ਗੈਂਗਸਟਰਾਂ ਵਿਚ ਹੁਸ਼ਿਆਰਪੁਰ ਜੇਲ ਚ ਬੰਦ ਗੈਂਗਸਟਰ ਜੁਝਾਰ ਉਰਫ਼ ਸੰਨੀ, ਸੰਗਰੂਰ ਜੇਲ੍ਹ ਵਿੱਚ ਬੰਦ ਗੈਂਗਸਟਰ ਅਮਿਤ ਡਾਗਰ, ਅਤੇ ਤਿਹਾੜ ਜੇਲ ਵਿੱਚ ਬੰਦ ਕੋਸ਼ਿਕ ਚੌਧਰੀ ਸ਼ਾਮਲ ਹੈ।
ਇਨ੍ਹਾਂ ਸਭ ਨੂੰ ਰਿਮਾਂਡ ਹਾਸਲ ਕਰਕੇ ਐਸ ਐਸ ਪੀ ਦਿਹਾਤੀ ਸਤਵਿੰਦਰ ਸਿੰਘ ਦੀ ਅਗਵਾਈ ਵਿਚ ਪੁੱਛਗਿੱਛ ਵਾਸਤੇ ਲਿਆਂਦਾ ਗਿਆ ਹੈ ਉੱਥੇ ਹੀ ਇਨ੍ਹਾਂ ਦਾ ਪੰਜ ਦਿਨਾਂ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ। ਜਿੱਥੇ ਇਸ ਕਤਲਕਾਂਡ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਉਥੇ ਹੀ ਇਸ ਤੋਂ ਪਹਿਲਾਂ ਇਸ ਮਾਮਲੇ ਵਿਚ ਦਵਿੰਦਰ ਬੰਬੀਹਾ ਗਰੂਪ, ਅਤੇ ਜੱਗੂ ਭਗਵਾਨਪੁਰੀਆ ਤੇ ਲਾਰੈਂਸ ਬਿਸ਼ਨੋਈ ਦਾ ਨਾਮ ਵੀ ਸਾਹਮਣੇ ਆਇਆ ਸੀ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …