Breaking News

ਕਰਲੋ ਘਿਓ ਨੂੰ ਭਾਂਡਾ -ਅਮਰੀਕਾ ਚ ਜਿੱਤਣ ਲਈ ਇੰਡੀਆ ਵਾਂਗ ਹੋ ਰਿਹਾ ਹੁਣ ਆਹ ਕੰਮ,ਸਾਰੀ ਦੁਨੀਆਂ ਹੈਰਾਨ

ਆਈ ਤਾਜਾ ਵੱਡੀ ਖਬਰ

ਪੂਰੇ ਵਿਸ਼ਵ ਦੀਆਂ ਨਜ਼ਰਾਂ ਰਾਸ਼ਟਰਪਤੀ ਚੋਣਾਂ ਦੇ ਨਤੀਜੇ ਉੱਪਰ ਟਿਕੀਆਂ ਹੋਈਆਂ ਸਨ। ਜਿੱਥੇ ਡੈਮੋਕ੍ਰੇਟਿਕ ਪਾਰਟੀ ਦੇ ਉਮੀਦਵਾਰ ਜੋਅ ਬਾਈਡੇਨ ਸਭ ਤੋਂ ਅੱਗੇ ਚਲ ਰਹੇ ਸਨ। ਜਿਨ੍ਹਾਂ ਨੇ ਟਰੰਪ ਨੂੰ ਪਿੱਛੇ ਛੱਡ ਦਿੱਤਾ ਸੀ। ਡੋਨਾਲਡ ਟਰੰਪ ਵੱਲੋਂ ਪਹਿਲਾਂ ਆਪਣੇ ਰਾਸ਼ਟਰਪਤੀ ਬਣਨ ਦੀ ਖਬਰ ਵੀ ਦਿੱਤੀ ਜਾ ਚੁੱਕੀ ਸੀ। ਜਿਸ ਨੂੰ ਸੁਣ ਕੇ ਸਭ ਲੋਕ ਹੈਰਾਨ ਰਹਿ ਗਏ ਸਨ। ਕਿਉਂਕਿ ਸਭ ਲੋਕ ਜਾਣਦੇ ਸਨ ਕਿ ਚੋਣਾਂ ਦੇ ਨਤੀਜਿਆਂ ਨੂੰ ਤਿੰਨ ਦਿਨ ਲੱਗ ਸਕਦੇ ਹਨ।

ਹੁਣ ਅਮਰੀਕਾ ਵਿਚ ਬਾਈਡੇਨ ਨੇ ਇਹ ਇਤਿਹਾਸ ਰਚਿਆ ਹੈ,ਜਿਸ ਨਾਲ ਹਰ ਕੋਈ ਹੈਰਾਨ ਹੋ ਗਿਆ ਹੈ ।ਅਮਰੀਕਾ ਵਿਚ ਰਾਸ਼ਟਰਪਤੀ ਅਹੁਦੇ ਦੀ ਦੌੜ ਵਿਚ ਸਭ ਤੋਂ ਅੱਗੇ ਚੱਲ ਰਹੇ ਡੈਮੋਕ੍ਰੇਟਿਕ ਪਾਰਟੀ ਦੇ ਉਮੀਦਵਾਰ ਜੋਅ ਬਾਈਡੇਨ ਨੇ ਪਾਪੁਲਰ ਵੋਟਾਂ ਦੇ ਮਾਮਲੇ ਵਿਚ ਆਪਣੀ ਹੀ ਪਾਰਟੀ ਦੇ ਨੇਤਾ ਬਰਾਕ ਓਬਾਮਾ ਨੂੰ ਪਿੱਛੇ ਛੱਡ ਕੇ ਇਤਿਹਾਸ ਕਾਇਮ ਕੀਤਾ ਹੈ।

ਪਰ ਅਜੇ ਤਕ ਸਪੱਸ਼ਟ ਨਹੀਂ ਹੋ ਸਕਿਆ ਕਿ ਜੇਤੂ ਕੌਣ ਹੈਂ। ਜਿਵੇਂ ਹੀ ਟਰੰਪ ਤੇ ਪਛੜਨ ਦੀ ਖਬਰ ਸਾਹਮਣੇ ਆਈ ਹੈ,ਤਾਂ ਉਨ੍ਹਾਂ ਦੀ ਰੂਹਾਨੀ ਸਲਾਹਕਾਰ ਨੇ ਤੁਰੰਤ ਟਰੰਪ ਲਈ ਦੁਆਵਾਂ ਸ਼ੁਰੂ ਕਰ ਦਿੱਤੀਆਂ ਹਨ। ਜਿਸ ਨੇ ਦੱਖਣੀ ਅਮਰੀਕਾ ਜਾ ਲਾਤੀਨੀ ਅਮਰੀਕਾ ਤੋਂ ਦੇਵਦੂਤ ਸੱਦਣ ਦਾ ਬਕਾਇਦਾ ਸੱਦਾ ਦਿੱਤਾ ਹੈ। ਇਸ ਸਬੰਧੀ ਸੋਸ਼ਲ ਮੀਡੀਆ ਤੇ ਇਕ ਵੀਡੀਓ ਖੂਬ ਵਾਇਰਲ ਹੋ ਰਿਹਾ ਹੈ। ਵੀਡੀਓ ਵਿਚ ਟਰੰਪ ਦੀ ਜਿੱਤ ਲਈ ਜਾਦੂ-ਟੂਣੇ ਦਾ ਸਹਾਰਾ ਲਿਆ ਜਾ ਰਿਹਾ ਹੈ।ਇਹ ਜਾਦੂ ਟੂਣਾ ਉਸ ਅਹੁਦੇ ਲਈ ਹੋ ਰਿਹਾ ਹੈ ਜੋ ਦੁਨੀਆਂ ਵਿੱਚ ਸਭ ਤੋਂ ਤਾਕਤਵਰ ਮੰਨਿਆ ਜਾਂਦਾ ਹੈ।

ਇਸ ਤੋਂ ਸਪਸ਼ਟ ਹੋ ਜਾਂਦਾ ਹੈ ਕਿ ਸੱਤਾ ਦੀ ਲਾਲਸਾ, ਤਰਕ, ਆਧੁਨਿਕਤਾ , ਵਿਚਾਰ ਅਤੇ ਵਿਅਕਤੀਤਵ ਉਤੇ ਭਾਰੂ ਹੋ ਜਾਂਦਾ ਹੈ। ਅਮਰੀਕਾ ਉਹ ਦੇਸ਼ ਹੈ ਜਿਸ ਨੂੰ ਦੁਨੀਆਂ ਦਾ ਸਭ ਤੋਂ ਵੱਧ ਵਿਕਸਤ ਦੇਸ਼ ਮੰਨਿਆ ਜਾਂਦਾ ਹੈ।ਬਾਈਡੇਨ ਹੁਣ ਸਭ ਤੋਂ ਜ਼ਿਆਦਾ ਪਾਪੁਲਰ ਵੋਟ ਪਾਉਣ ਵਾਲੇ ਅਮਰੀਕੀ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣ ਗਏ ਹਨ। ਜ਼ਿਕਰਯੋਗ ਹੈ ਕਿ ਅਮਰੀਕਾ ਵਿਚ ਵੋਟਾਂ ਦੀ ਗਿਣਤੀ ਜਾਰੀ ਹੈ ਤੇ ਬਾਈਡੇਨ ਜਿੱਤ ਤੋਂ ਕੁਝ ਕਦਮ ਦੀ ਦੂਰੀ ‘ਤੇ ਹਨ। ਏ.ਪੀ. ਦੀ ਰਿਪੋਰਟ ਮੁਤਾਬਕ ਸਵੇਰ ਤੱਕ ਡੋਨਾਲਡ ਟਰੰਪ ਬਾਈਡੇਨ ਤੋਂ ਪਿੱਛੇ ਚੱਲ ਰਹੇ ਹਨ ।ਅਜਿਹੇ ਵਿਚ ਟਰੰਪ ਦਾ ਦੋਸ਼ ਹੈ ਕਿ ਚੋਣਾਂ ਵਿਚ ਘੁ-ਟਾ- ਲਾ ਹੋਇਆ ਹੈ।

Check Also

ਵਿਆਹ ਦੀਆਂ ਖੁਸ਼ੀਆਂ ਬਦਲੀਆਂ ਮਾਤਮ ਚ , ਹਲਦੀ ਦੀ ਰਸਮ ਵੇਲੇ ਲਾੜੇ ਦੀ ਹੋਈ ਇਸ ਤਰਾਂ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ  ਵਿਆਹ ਵਾਲਾ ਘਰ, ਜਿਸ ‘ਚ ਖੁਸ਼ੀਆਂ ਨੱਚਣਾ ਟੱਪਣਾ ਤੇ ਗੀਤ ਸੰਗੀਤ …