ਆਈ ਤਾਜਾ ਵੱਡੀ ਖਬਰ
ਇਸ ਸਮੇਂ ਪੰਜਾਬ ਵਿੱਚ ਜਿੱਥੇ ਚੋਣਾਂ ਦਾ ਮਾਹੌਲ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ ਉੱਥੇ ਹੀ ਸਾਰੀਆਂ ਸਿਆਸੀ ਪਾਰਟੀਆਂ ਆਪਣੀ ਪਾਰਟੀ ਦੀ ਮਜਬੂਤੀ ਵਾਸਤੇ ਦਿਨ ਰਾਤ ਮਿਹਨਤ ਕੀਤੀ ਜਾ ਰਹੀ ਹੈ ਅਤੇ ਵੱਖ ਵੱਖ ਪਿੰਡਾਂ ਵਿੱਚ ਜਾ ਕੇ ਚੋਣ ਪ੍ਰਚਾਰ ਵੀ ਕੀਤਾ ਜਾ ਰਿਹਾ ਹੈ। ਜਿੱਥੇ ਵੱਖ ਵੱਖ ਸਿਆਸੀ ਪਾਰਟੀਆਂ ਵੱਲੋਂ ਆਪਣੇ ਉਮੀਦਵਾਰ ਚੋਣ ਮੈਦਾਨ ਵਿੱਚ ਉਤਾਰੇ ਜਾ ਚੁੱਕੇ ਹਨ ਅਤੇ ਨਾਮਜ਼ਦਗੀ ਪੱਤਰ ਵੀ ਭਰੇ ਜਾ ਚੁੱਕੇ ਹਨ। ਇਹ ਸਭ ਵੱਲੋਂ ਕਮਿਸ਼ਨ ਵੱਲੋਂ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੇ ਅਨੁਸਾਰ ਹੀ ਕੰਮ ਕੀਤਾ ਜਾ ਰਿਹਾ। ਕਿਉਂਕਿ ਚੋਣ ਕਮਿਸ਼ਨ ਵੱਲੋਂ ਕਰੋਨਾ ਨੂੰ ਮੱਦੇਨਜ਼ਰ ਰੱਖਦੇ ਹੋਏ ਹੀ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ ਤਾਂ ਜੋ ਆਮ ਲੋਕਾਂ ਦੀ ਸੁਰੱਖਿਆ ਨੂੰ ਅਹਿਮ ਰੱਖਿਆ ਜਾ ਸਕੇ ਅਤੇ 20 ਫਰਵਰੀ ਨੂੰ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਪੰਜਾਬ ਅੰਦਰ ਸ਼ਾਂਤਮਈ ਢੰਗ ਨਾਲ ਕਰਵਾਈਆਂ ਜਾ ਸਕਣ।
ਜਿਸ ਵਾਸਤੇ ਪੁਲਿਸ ਪ੍ਰਸ਼ਾਸਨ ਨੂੰ ਵੀ ਚੌਕਸੀ ਵਰਤਣ ਦੇ ਆਦੇਸ਼ ਦਿੱਤੇ ਗਏ ਹਨ ਪਰ ਫਿਰ ਵੀ ਕੁੱਝ ਸਿਆਸੀ ਪਾਰਟੀਆਂ ਵੱਲੋਂ ਅਜਿਹੇ ਮਾਮਲੇ ਸਾਹਮਣੇ ਆਏ ਹਨ , ਜੋ ਹੈਰਾਨ ਕਰਨ ਵਾਲੇ ਹਨ। ਹੁਣ ਇਥੇ ਇਸ ਲੀਡਰ ਵੱਲੋਂ ਨਾਮਜ਼ਦਗੀ ਮੌਕੇ ਝੂਠੇ ਕਾਗਜ ਪੇਸ਼ ਕਰਨ ਕਰਕੇ ਗ੍ਰਿਫਤਾਰ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਨਵਾਂਸ਼ਹਿਰ ਤੋਂ ਸਾਹਮਣੇ ਆਇਆ ਹੈ। ਜਿੱਥੇ ਇੱਕ ਫਰਵਰੀ ਨੂੰ ਨਾਮਜ਼ਦਗੀ ਪੱਤਰ ਭਰਨ ਦੀ ਆਖਰੀ ਤਰੀਕ ਐਲਾਨੀ ਗਈ ਸੀ ਅਤੇ ਵੱਖ-ਵੱਖ ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਭਰੇ ਗਏ।
ਇਸ ਵਰ੍ਹੇ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਆਪਸੀ ਗੱਠਜੋੜ ਦੇ ਨਾਲ ਚੋਣਾਂ ਲੜ ਰਿਹਾ ਹੈ। ਉਥੇ ਹੀ ਪੰਜਾਬ ਵਿੱਚ 117 ਸੀਟਾਂ ਵਿਚੋਂ 97 ਸੀਟਾਂ ਉਪਰ ਸ਼੍ਰੋਮਣੀ ਅਕਾਲੀ ਦਲ ਅਤੇ 20 ਸੀਟ ਤੇ ਬਸਪਾ ਵੱਲੋਂ ਚੋਣ ਲੜੀ ਜਾ ਰਹੀ ਹੈ। ਪਰ ਨਵਾਂਸ਼ਹਿਰ ਵਿਚ ਜਿਥੇ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਵੱਲੋਂ ਆਪਣੇ ਅਧਿਕਾਰਤ ਉਮੀਦਵਾਰ ਨਛੱਤਰ ਪਾਲ ਨੂੰ ਐਲਾਨਿਆ ਗਿਆ ਹੈ। ਉੱਥੇ ਹੀ ਇਸ ਜਗ੍ਹਾ ਤੋਂ ਐੱਨ ਆਰ ਆਈ ਬਰਜਿੰਦਰ ਹੁਸੈਨਪੁਰ ਵੱਲੋਂ ਵੀ ਬਸਪਾ ਉਮੀਦਵਾਰ ਵਜੋ ਆਪਣੇ ਨਾਮਜ਼ਦਗੀ ਪੱਤਰ ਭਰਨ ਲਈ ਝੂਠੇ ਦਸਤਾਵੇਜ਼ਾਂ ਦੀ ਵਰਤੋਂ ਕੀਤੀ ਗਈ ਹੈ।
ਇਸ ਗੱਲ ਦਾ ਖੁਲਾਸਾ ਹੋਣ ਤੇ ਜਿਥੇ ਉਸ ਨੂੰ ਧੋਖਾਧੜੀ ਦੇ ਦੋਸ਼ਾਂ ਤਹਿਤ ਅਤੇ ਜਾਅਲਸਾਜ਼ੀ ਦੇ ਦੋਸ਼ਾਂ ਤਹਿਤ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਇਹ ਵੱਖ-ਵੱਖ ਧਾਰਾਵਾਂ ਦੇ ਤਹਿਤ ਉਸ ਦੇ ਖਿਲਾਫ ਮਾਮਲਾ ਵੀ ਦਰਜ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦੇ ਹੋਏ ਉਪ ਮੰਡਲ ਮਜਿਸਟਰੇਟ ਅਤੇ ਰਿਟਰਨਿੰਗ ਅਫ਼ਸਰ ਬਲਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਹੈ ਕਿ ਹੁਸੈਨਪੁਰ ਦੇ ਖਿਲਾਫ ਜਿੱਥੇ ਦਸਤਾਵੇਜ਼ ਹੋਣ ਦਾ ਦੋਸ਼ ਹੈ ਉੱਥੇ ਹੀ ਉਸਦੇ ਖਿਲਾਫ਼ ਕਾਨੂੰਨੀ ਕਾਰਵਾਈ ਦੀ ਸਿਫਾਰਸ਼ ਕੀਤੀ ਗਈ ਸੀ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …