ਆਈ ਤਾਜਾ ਵੱਡੀ ਖਬਰ
ਦੇਸ਼ ਅੰਦਰ ਜਿੱਥੇ ਪਹਿਲਾਂ ਹੀ ਦੁਨੀਆਂ ਕਰੋਨਾ ਦੇ ਕਾਰਨ ਆਰਥਿਕ ਮੰਦੀ ਦੇ ਦੌਰ ਵਿੱਚੋਂ ਗੁਜ਼ਰ ਰਹੀ ਹੈ ਅਤੇ ਬਹੁਤ ਸਾਰੇ ਲੋਕਾਂ ਦੀ ਨੌਕਰੀਆਂ ਚਲੇ ਜਾਣ ਕਾਰਨ ਲੋਕ ਬੇਰੋਜ਼ਗਾਰ ਹੋ ਚੁੱਕੇ ਹਨ। ਅਜਿਹੇ ਲੋਕਾਂ ਨੂੰ ਮੁੜ ਪੈਰਾਂ ਸਿਰ ਹੋਣ ਲਈ ਜਿੱਥੇ ਭਾਰੀ ਮਿਹਨਤ ,ਮਸ਼ੱਕਤ ਕਰਨੀ ਪੈ ਰਹੀ ਹੈ। ਉਥੇ ਹੀ ਕੁਝ ਅਜਿਹੇ ਅਨਸਰ ਵੀ ਹੁੰਦੇ ਹਨ ਜਿਨ੍ਹਾਂ ਵੱਲੋਂ ਜਲਦੀ ਅਮੀਰ ਹੋਣ ਦੀ ਕਾਹਲ ਵਿੱਚ ਅਪਰਾਧਿਕ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ। ਉੱਥੇ ਹੀ ਦੇਸ਼ ਅੰਦਰ ਸੁਰੱਖਿਆ ਏਜੰਸੀਆਂ ਵੱਲੋਂ ਵੀ ਦੇਸ਼ ਵਿੱਚ ਅਮਨ ਅਤੇ ਸ਼ਾਂਤੀ ਨੂੰ ਬਣਾਈ ਰੱਖਣ ਲਈ ਪੁਖਤਾ ਇੰਤਜਾਮ ਕੀਤੇ ਜਾਂਦੇ ਹਨ ਅਤੇ ਅਜਿਹੇ ਅਨਸਰਾਂ ਨੂੰ ਕਾਬੂ ਕੀਤੇ ਜਾਣ ਲਈ ਵੱਖ-ਵੱਖ ਮੁਹਿੰਮ ਦੇ ਤਹਿਤ ਗ੍ਰਿਫਤਾਰ ਕੀਤਾ ਜਾਂਦਾ ਹੈ।
ਅਜਿਹੇ ਅਨਸਰਾਂ ਵੱਲੋਂ ਲੁੱਟ-ਖੋਹ ਅਤੇ ਤਸਕਰੀ ਵਰਗੀਆਂ ਘਟਨਾਵਾਂ ਨੂੰ ਅੰਜਾਮ ਦੇਣ ਲਈ ਕਈ ਤਰ੍ਹਾਂ ਦੇ ਤਰੀਕੇ ਲੱਭ ਲਏ ਜਾਂਦੇ ਹਨ। ਹੁਣ ਦਿੱਲੀ ਏਅਰਪੋਰਟ ਤੋਂ ਆਈ ਇਹ ਵੱਡੀ ਖਬਰ , ਜਿਸ ਨੂੰ ਸੁਣ ਕੇ ਹਰ ਕੋਈ ਹੈਰਾਨ ਰਹਿ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦਿੱਲੀ ਦੇ ਕੌਮਾਂਤਰੀ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ ਕਸਟਮਜ਼ ਨੇ ਸੋਨੇ ਦੀ ਤਸਕਰੀ ਦੇ ਇਕ ਰੈਕਟ ਦਾ ਪਰਦਾਫਾਸ਼ ਕੀਤਾ ਹੈ। ਜਿੱਥੇ ਪਹਿਲਾਂ ਪੰਜਾਬ ਦੇ ਅੰਮ੍ਰਿਤਸਰ ਰਾਜਾਸਾਂਸੀ ਹਵਾਈ ਅੱਡੇ ਤੋਂ ਅਜਿਹੀਆਂ ਘਟਨਾਵਾਂ ਆਮ ਹੀ ਸਾਹਮਣੇ ਆ ਰਹੀਆਂ ਸਨ।
ਏਥੇ ਹੀ ਸੋਨੇ ਦੀ ਤਸਕਰੀ ਦਾ ਇਹ ਮਾਮਲਾ ਦਿੱਲੀ ਦੇ ਕੌਮਾਂਤਰੀ ਏਅਰਪੋਰਟ ਤੋਂ ਵੀ ਸਾਹਮਣੇ ਆਇਆ ਹੈ। ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਲਈ ਤਸਕਰਾਂ ਵੱਲੋਂ ਜਿੱਥੇ ਵੱਖ ਵੱਖ ਤਰੀਕੇ ਅਪਣਾਏ ਜਾਂਦੇ ਹਨ। ਉੱਥੇ ਕਿ ਕਸਟਮ ਅਧਿਕਾਰੀਆਂ ਵੱਲੋਂ ਵੀ ਅਜਿਹੇ ਅਨਸਰਾਂ ਨੂੰ ਕਾਬੂ ਕਰਨ ਲਈ ਪੂਰੀ ਚੌਕਸੀ ਵਰਤੀ ਜਾਂਦੀ ਹੈ। ਕਸਟਮ ਅਧਿਕਾਰੀਆਂ ਵੱਲੋਂ ਇਹਨਾਂ ਤਸਕਰਾਂ ਦਾ ਪਰਦਾਫਾਸ਼ ਕਰਦਿਆਂ ਹੋਇਆ ਚਾਰ ਏਅਰਪੋਰਟ ਸਟਾਫ਼ ਸਣੇ ਸੱਤ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਉੱਥੇ ਹੀ ਸਿੰਡੀਕੇਟ ਦੁਆਰਾ ਤਸਕਰੀ ਦੇ ਜ਼ਬਤ ਕੀਤੇ ਗਏ ਸੋਨੇ ਦੀ ਕੀਮਤ 72 ਲੱਖ ਰੁਪਏ ਤੋਂ ਵੱਧ ਹੈ । ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਤਸਕਰਾਂ ਵੱਲੋਂ ਜਿਥੇ ਵਿਦੇਸ਼ਾਂ ਤੋਂ ਸੋਨਾ ਲਿਆ ਕੇ ਭਾਰਤ ਵਿੱਚ ਸੋਨੇ ਦੀ ਤਸਕਰੀ ਦਾ ਕੰਮ ਕੀਤਾ ਜਾਂਦਾ ਹੈ। ਉੱਥੇ ਹੀ ਤੈਨਾਤ ਕਰਮਚਾਰੀਆਂ ਵੱਲੋ ਅਜਿਹੇ ਤਸਕਰਾਂ ਉਪਰ ਬਾਜ਼ ਨਜ਼ਰ ਰੱਖੀ ਜਾਂਦੀ ਹੈ, ਜਿਸ ਸਦਕਾ ਉਹਨਾਂ ਦੇ ਮਨਸੂਬਿਆਂ ਨੂੰ ਕਾਮਯਾਬ ਹੋਣ ਤੋਂ ਰੋਕਿਆ ਜਾ ਸਕੇ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …