ਆਈ ਤਾਜਾ ਵੱਡੀ ਖਬਰ
ਸੂਬਾ ਸਰਕਾਰ ਵੱਲੋਂ ਸਮੇਂ-ਸਮੇਂ ਤੇ ਕੀਤੇ ਜਾ ਰਹੇ ਬਦਲਾਅ ਲੋਕਾਂ ਵਿੱਚ ਇੱਕ ਪਰੇਸ਼ਾਨੀ ਦਾ ਕਾਰਨ ਵੀ ਬਣ ਰਹੇ ਹਨ। ਜਿਥੇ ਸੂਬਾ ਸਰਕਾਰ ਵੱਲੋਂ ਰੋਜ਼ਗਾਰ ਮੇਲੇ ਲਾ ਕੇ ਲੋਕਾਂ ਨੂੰ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਕਰੋਨਾ ਸੰਬੰਧੀ ਲੋਕਾਂ ਨੂੰ ਬਚਾ ਲਈ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਕੈਪਟਨ ਸਰਕਾਰ ਵੱਲੋਂ ਕੀਤੇ ਗਏ ਕਿ ਅਜਿਹੇ ਫ਼ੈਸਲਿਆਂ ਦੀ ਲੋਕਾਂ ਵੱਲੋਂ ਆਲੋਚਨਾ ਕੀਤੀ ਜਾ ਰਹੀ ਹੈ ਜੋ ਲੋਕਾਂ ਦੇ ਹਿੱਤ ਵਿੱਚ ਨਹੀਂ ਹੁੰਦੇ। ਕੋਰੋਨਾ ਦੇ ਚਲਦੇ ਹੋਏ ਪਹਿਲਾਂ ਹੀ ਲੋਕ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ।
ਜਿਸ ਕਾਰਨ ਬਹੁਤ ਸਾਰੇ ਲੋਕਾਂ ਦੇ ਰੋਜਗਾਰ ਚਲੇ ਗਏ ਸਨ। ਬਹੁਤ ਮੁਸ਼ਕਿਲ ਨਾਲ ਲੋਕ ਮੁੜ ਪੈਰਾਂ ਸਿਰ ਹੋ ਰਹੇ ਹਨ। ਹੁਣ ਪੰਜਾਬ ਵਾਲਿਆਂ ਲਈ ਬਿਜਲੀ ਬਿੱਲ ਨੂੰ ਲੈ ਕੇ ਇਕ ਵੱਡੀ ਖਬਰ ਸਾਹਮਣੇ ਆਈ ਹੈ। ਸੂਬਾ ਸਰਕਾਰ ਵੱਲੋਂ ਨਵੇਂ ਸਾਲ ਤੇ ਪੰਜਾਬੀਆਂ ਨੂੰ ਬਿਜਲੀ ਦੇ ਬਿੱਲਾਂ ਸਬੰਧੀ ਝਟਕਾ ਲੱਗ ਸਕਦਾ ਹੈ। ਕਿਉਂਕਿ ਹੁਣ ਪੰਜਾਬ ਵਿੱਚ ਘਰੇਲੂ ਬਿਜਲੀ ਦਰਾ 8 ਤੋਂ 10 ਫੀਸਦੀ ਵੱਧ ਸਕਦੀਆਂ ਹਨ। ਪਾਵਰਕਾਮ ਨੇ ਖੇਤੀ ਅਧਾਰਤ ਬਿਜਲੀ ਦੇ ਭਾਅ 15 ਫੀਸਦੀ ਇਜ਼ਾਫਾ ਦੀ ਤਜਵੀਜ਼ ਭੇਜੀ ਹੈ।
ਹੁਣ ਤੱਕ ਖੇਤੀ ਬਿਜਲੀ ਮੁਫ਼ਤ ਦਿੱਤੀ ਜਾ ਰਹੀ ਹੈ। ਜਦੋਂ ਬਿਜਲੀ ਦੀਆਂ ਦਰਾਂ ਮਹਿੰਗੀਆਂ ਹੁੰਦੀਆਂ ਹਨ ਤਾਂ ਵੱਖ-ਵੱਖ ਵਰਗਾਂ ਦੀ ਮੁਫਤ ਬਿਜਲੀ ਦੀ ਸਬਸਿਡੀ ਵਿੱਚ ਵੀ 300 ਕਰੋੜ ਰੁਪਏ ਦੇ ਕਰੀਬ ਵਾਧਾ ਹੋਣ ਦੀ ਸੰਭਾਵਨਾ ਮੰਨੀ ਜਾ ਰਹੀ ਹੈ। ਕੈਪਟਨ ਸਰਕਾਰ ਨੇ ਲੋਕਾਂ ਨੂੰ ਘਰੇਲੂ ਬਿਜਲੀ 5 ਰੁਪਏ ਪ੍ਰਤੀ ਯੂਨਿਟ ਦੇਣ ਦਾ ਵਾਅਦਾ ਵੀ ਕੀਤਾ ਸੀ। ਪਰ ਹੁਣ ਇਸ ਦੇ ਉਲਟ ਬਿਜਲੀ ਖਪਤਕਾਰ ਅਨੁਮਾਨਤ 8 ਤੋਂ 9 ਪ੍ਰਤੀਸ਼ਤ ਬਿਜਲੀ ਬਿਲ ਭਰ ਰਹੇ ਹਨ। ਪੰਜਾਬ ਵਿੱਚ ਕਈ ਰਾਜਾਂ ਤੋਂ ਬਿਜਲੀ ਦਰਾਂ ਵੱਧ ਹਨ।
ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਅਗਲੇ ਵਿੱਤੀ ਸਾਲ 2020-21 ਲਈ ਬਿਜਲੀ ਦਰਾਂ ਵਿਚ ਅਨੁਮਾਨਤ 8 ਫੀਸਦੀ ਵਾਧਾ ਕਰਨ ਦੀ ਤਜ਼ਵੀਜ਼ ਭੇਜੀ ਹੈ। ਬਿਜਲੀ ਰੈਗੂਲੇਟਰੀ ਕਮਿਸ਼ਨ ਨੇ ਵੀ ਪ੍ਰਵਾਨ ਕਰਕੇ ਅਗਲੇ ਦਿਨਾਂ ਤੋਂ ਸੁਣਵਾਈ ਪ੍ਰਕਿਰਿਆ ਆਰੰਭ ਕਰਨ ਦਾ ਫੈਸਲਾ ਕੀਤਾ ਹੈ। ਉਧਰ ਹੁਣ ਆਮ ਆਦਮੀ ਪਾਰਟੀ ਨੇ ਬਿਜਲੀ ਦਰਾਂ ਨੂੰ ਵੱਡਾ ਮੁੱਦਾ ਬਣਿਆ ਹੋਇਆ ਹੈ। ਇਨ੍ਹਾਂ ਬਿਜਲੀ ਦਰਾਂ ਦੇ ਵਾਧੇ ਕਾਰਨ ਗਰੀਬ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …