ਆਈ ਤਾਜਾ ਵੱਡੀ ਖਬਰ
ਇਸ ਸਮੇਂ ਪੰਜਾਬ ਵਿਚ ਆਈ ਕਰੋਨਾ ਕੇਸਾਂ ਦੀ ਕਮੀ ਤੋਂ ਬਾਅਦ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ ਉਥੇ ਹੀ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਹੁਣ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਸਿਆਸੀ ਪਾਰਟੀਆਂ ਨੂੰ ਲੈ ਕੇ ਬਹੁਤ ਸਾਰੀਆਂ ਖ਼ਬਰਾਂ ਵੀ ਸਾਹਮਣੇ ਆ ਰਹੀਆਂ ਹਨ ਜਿਨ੍ਹਾਂ ਵਿੱਚ ਕਈ ਆਗੂ ਆਪਣੀਆਂ ਪਾਰਟੀਆਂ ਤੋਂ ਨਿਰਾਸ਼ ਚਲੇ ਆ ਰਹੇ ਹਨ ਜਿਸ ਕਾਰਨ ਉਹ ਆਪਣੀ ਪਾਰਟੀ ਨੂੰ ਛੱਡ ਕੇ ਦੂਸਰੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਉੱਥੇ ਹੀ ਬਹੁਤ ਸਾਰੇ ਅਜਿਹੇ ਹਨ ਜੋ ਰਾਜਨੀਤੀ ਵਿੱਚ ਸ਼ਾਮਲ ਹੋਏ ਹਨ ਜਿਨ੍ਹਾਂ ਬਾਰੇ ਕਿਸੇ ਨੇ ਸੋਚਿਆ ਵੀ ਨਹੀਂ ਗਿਆ ਸੀ।
ਕਾਂਗਰਸ ਕਲੇਸ਼ ਵਿਚ ਹੁਣ ਵੱਡੇ ਨੇਤਾ ਤ੍ਰਿਪਤ ਬਾਜਵਾ ਵੱਲੋਂ ਇਹ ਖਬਰ ਸਾਹਮਣੇ ਆਈ ਹੈ ਜਿਸ ਦੀ ਸਾਰੇ ਪਾਸੇ ਚਰਚਾ ਹੋ ਰਹੀ ਹੈ। ਕਾਂਗਰਸ ਪਾਰਟੀ ਵਿੱਚ ਜਿੱਥੇ ਪਹਿਲਾਂ ਨਵਜੋਤ ਸਿੰਘ ਸਿੱਧੂ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਚਕਾਰ ਖਿੱਚੋਤਾਣ ਚਲੀ ਆ ਰਹੀ ਸੀ। ਉਥੇ ਹੀ ਹੁਣ ਨਵਜੋਤ ਸਿੱਧੂ ਨੂੰ ਪੰਜਾਬ ਕਾਂਗਰਸ ਪ੍ਰਧਾਨ ਬਣਾਇਆ ਜਾ ਰਿਹਾ ਹੈ। ਜਿਸ ਉਪਰ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਹਾਂ-ਪੱਖੀ ਜਵਾਬ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਹੈ ਕਿ ਮੈਨੂੰ ਹਾਈਕਮਾਨ ਦਾ ਹਰ ਫ਼ੈਸਲਾ ਮਨਜ਼ੂਰ ਹੈ ਉਥੇ ਹੀ ਹੁਣ ਨਵਜੋਤ ਸਿੱਧੂ ਨੂੰ ਪ੍ਰਧਾਨ ਬਣਾਏ ਜਾਣ ਦੇ ਮੁੱਦੇ ਨੂੰ ਲੈ ਕੇ ਹੁਣ ਕੈਪਟਨ ਸਰਕਾਰ ਖਿਲਾਫ ਬੋਲਣ ਵਾਲੇ ਪ੍ਰਤਾਪ ਬਾਜਵਾ ਕੈਪਟਨ ਨਾਲ ਫੋਟੋ ਵਿਚ ਦਿਖਾਈ ਦੇ ਰਹੇ ਹਨ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੱਧੂ ਵੱਲੋਂ ਆਪਣੇ ਮੰਤਰੀਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਹੁਣ ਪ੍ਰਤਾਪ ਬਾਜਵਾ ਵੱਲੋਂ ਪੰਜਾਬ ਕਾਂਗਰਸ ਪ੍ਰਧਾਨ ਨੂੰ ਲੈ ਕੇ ਕਾਂਗਰਸ ਦੇ ਮੈਂਬਰ ਪਾਰਲੀਮੈਂਟਾਂ ਨਾਲ ਮੀਟਿੰਗ ਕੀਤੀ ਜਾ ਰਹੀ ਹੈ ਜਿਸ ਬਾਰੇ ਕਿਹਾ ਹੈ, ਇਸ ਬਾਰੇ ਪੰਜਾਬ ਦੇ ਵਿਧਾਇਕਾਂ ਨਾਲ ਗੱਲ ਕਰਨੀ ਚਾਹੀਦੀ ਹੈ ਨਾ ਕਿ ਮੈਂਬਰ ਪਾਰਲੀਮੈਂਟਾਂ ਨਾਲ ਗੱਲ ਕਰਨੀ ਚਾਹੀਦੀ ਹੈ। ਪੰਜਾਬ ਕਾਂਗਰਸ ਜਿੰਨੀ ਜਲਦੀ ਕਾਂਗਰਸ ਪ੍ਰਧਾਨ ਦਾ ਨਾਮ ਐਲਾਨ ਕਰੇਗੀ ਓਨਾ ਹੀ ਜ਼ਿਆਦਾ ਫਾਇਦਾ ਹੋਵੇਗਾ।
ਪ੍ਰਤਾਪ ਬਾਜਵਾ ਹੁਣ ਸਿੱਧੂ ਵੱਲੋਂ ਉਨ੍ਹਾਂ ਖਿ-ਲਾ-ਫ ਕੀਤੇ ਗਏ ਟਵੀਟ ਵੀ ਭੁੱਲ ਗਏ ਹਨ ਅਤੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਖਿਲਾਫ਼ ਲਿਖੀਆਂ ਚਿੱਠੀਆਂ ਵੀ, ਹੁਣ ਉਹ ਕੈਪਟਨ ਸਰਕਾਰ ਨੂੰ ਸਮਝਦਾਰ ਦੱਸ ਰਹੇ ਹਨ। ਹੁਣ ਆਪਣੇ ਫਾਇਦੇ ਲਈ ਮੁੱਖ ਮੰਤਰੀ ਨਾਲ ਦਿਖਾਈ ਦੇ ਰਹੇ ਹਨ ਜਿੱਥੇ ਪਹਿਲਾਂ ਉਨ੍ਹਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਸ਼ੋਸ਼ਲ ਮੀਡੀਆ ਤੇ ਚਿੱਠੀਆਂ ਵੀ ਟਵੀਟ ਰਾਹੀਂ ਜਾਹਿਰ ਕੀਤੀਆਂ ਗਈਆਂ ਸਨ। ਇਸ ਬਾਰੇ ਅੱਜ ਸਾਰੀ ਗੱਲਬਾਤ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਨੇ ਆਪਣੀ ਰਿਹਾਇਸ਼ ਕਾਦੀਆਂ ਵਿਖੇ ਕੀਤੀ ਹੈ ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …