Breaking News

ਕਿਸਾਨਾਂ ਦੇ ਹੌਸਲੇ ਨੂੰ ਨਹੀਂ ਕੋਈ ਰੋਕ ਸਕਦਾ ਦੇਖੋ ਹੁਣੇ ਹੁਣੇ ਆਈ ਦਿੱਲੀ ਬਾਡਰ ਤੋਂ ਤਾਜਾ ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਦੇਸ਼ ਦੀ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾ ਦਾ ਭਾਰਤ ਦੇ ਸਭ ਕਿਸਾਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਇਨ੍ਹਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵੱਲੋਂ ਪੰਜਾਬ ਦੇ ਵਿਚ ਵੀ ਰਿਲਾਇੰਸ ਦੇ ਪੈਟ੍ਰੋਲ ਪੰਪ, ਮਾਲਜ਼, ਅਤੇ ਜੀਓ ਦੇ ਟਾਵਰਾਂ ਦੀ ਵੀ ਬਿਜਲੀ ਸਪਲਾਈ ਕੱਟ ਕੇ ਵਿਰੋਧ ਕਰਦੇ ਹੋਏ ਧਰਨਾ ਦਿੱਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਭਾਜਪਾ ਨੇਤਾਵਾਂ ਦੇ ਘਰਾਂ ਦਾ ਘਿਰਾਓ ਕੀਤਾ ਜਾ ਰਿਹਾ ਹੈ ਤਾਂ ਜੋ ਇਸ ਦਾ ਸੇਕ ਕੇਂਦਰ ਸਰਕਾਰ ਤੱਕ ਪਹੁੰਚ ਸਕੇ।

ਇਸ ਕਿਸਾਨੀ ਸੰਘਰਸ਼ ਨੂੰ ਤਿੰਨ ਮਹੀਨੇ ਤੋਂ ਵੱਧ ਸਮਾਂ ਹੋ ਚੱਲਿਆ ਹੈ। ਪਰ ਹੁਣ ਤਾਂ ਕੇਂਦਰ ਸਰਕਾਰ ਅਤੇ ਕਿਸਾਨ ਜਥੇ ਬੰਦੀਆਂ ਵਿਚਕਾਰ ਹੋਈਆਂ ਸਾਰੀਆਂ ਮੀਟਿੰਗ ਬੇਸਿੱਟਾ ਰਹੀਆਂ ਹਨ। ਜਿਸ ਦੇ ਨਤੀਜੇ ਵਜੋਂ ਇਹ ਸੰਘਰਸ਼ ਹੋਰ ਤੇਜ਼ ਹੁੰਦਾ ਜਾ ਰਿਹਾ ਹੈ। ਕੜਾਕੇ ਦੀ ਠੰਢ ਵਿੱਚ ਕਿਸਾਨਾਂ ਵੱਲੋਂ ਉਸ ਦੇ ਨਾਲ ਸੰਘਰਸ਼ ਜਾਰੀ ਰੱਖਿਆ ਜਾ ਰਿਹਾ ਹੈ। ਕਿਸਾਨਾਂ ਦੇ ਹੌਂਸਲੇ ਨੂੰ ਕੋਈ ਨਹੀਂ ਰੋਕ ਸਕਦਾ ,ਇਸ ਬਾਰੇ ਹੁਣ ਇਕ ਹੋਰ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਅੰਦਰ ਇਨ੍ਹੀਂ ਦਿਨੀਂ ਬਾਰਿਸ਼ ਹੋ ਰਹੀ ਹੈ।

ਜਿਸ ਕਾਰਨ ਦਿੱਲੀ ਸੰਘਰਸ਼ ਕਰ ਰਹੇ ਕਿਸਾਨਾਂ ਦੇ ਕੈਂਪਾਂ ਵਿੱਚ ਪਾਣੀ ਆ ਰਿਹਾ ਹੈ। ਜਿਸਨੂੰ ਕਿਸਾਨਾਂ ਵੱਲੋਂ ਆਪ ਸਾਫ਼ ਕੀਤਾ ਜਾ ਰਿਹਾ ਹੈ। ਇਸ ਬਾਰੇ ਗੱਲ ਕਰਨ ਤੇ ਉਨ੍ਹਾਂ ਨੇ ਕਿਹਾ ਹੈ ਕਿ ਇਹ ਬਰਸਾਤ ਸਾਡੀਆਂ ਫਸਲਾਂ ਲਈ ਚੰਗੀ ਹੈ ਜਦੋਂ ਅਸੀਂ ਖੇਤਾਂ ਵਿੱਚ ਕੰਮ ਕਰਦੇ ਹਾਂ ਤਾਂ ਅਸੀਂ ਮੀਂਹ ਵਿਚ ਭਿੱਜ ਜਾਂਦੇ ਹਾਂ। ਇਸ ਲਈ ਇਸ ਬਰਸਾਤ ਨਾਲ ਸਾਨੂੰ ਕੋਈ ਫਰਕ ਨਹੀਂ ਪੈਂਦਾ। ਦਿੱਲੀ ਵਿੱਚ ਅੱਜ ਪਏ ਮੀਂਹ ਕਾਰਨ ਗਾਜੀਪੁਰ ਸਰਹੱਦ ਤੇ ਪ੍ਰਦਰਸ਼ਨ ਸਥਾਨ ਤੇ ਪਾਣੀ ਭਰ ਗਿਆ ਹੈ ਜਿਸ ਨੂੰ ਕਿਸਾਨਾਂ ਵੱਲੋਂ ਆਪ ਸਾਫ਼ ਕੀਤਾ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਅਸੀਂ ਆਪਣੇ ਨਾਲ ਸਾਰਾ ਸਮਾਨ ਲੈ ਕੇ ਆਏ ਹਾਂ, ਜਿਸ ਨਾਲ ਸਾਡਾ ਠੰਡ ਅਤੇ ਮੀਂਹ ਤੋਂ ਬਚਾਅ ਹੋ ਰਿਹਾ ਹੈ। ਕੇਂਦਰ ਸਰਕਾਰ ਵੱਲੋਂ ਕੁਝ ਮੁੱਦਿਆਂ ਉਪਰ ਸਹਿਮਤੀ ਬਣ ਗਈ ਹੈ ਪਰ ਅਜੇ ਤੱਕ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਤੋਂ ਅਜੇ ਸਰਕਾਰ ਪਿੱਛੇ ਨਹੀਂ ਹਟ ਰਹੀ। ਜਿਸ ਕਾਰਨ ਕਿਸਾਨ ਅਜੇ ਵੀ ਸਰਹੱਦਾਂ ਤੇ ਇਸ ਸੰਘਰਸ਼ ਨੂੰ ਲੈ ਕੇ ਕੜਾਕੇ ਦੀ ਠੰਢ ਵਿੱਚ ਡਟੇ ਹੋਏ ਹਨ। ਅਗਲੀ ਮੀਟਿੰਗ ਕੇਂਦਰ ਸਰਕਾਰ ਅਤੇ ਕਿਸਾਨ ਜਥੇ ਬੰਦੀਆਂ ਦੇ ਵਿਚਕਾਰ 4 ਜਨਵਰੀ ਨੂੰ ਹੋਣੀ ਤੈਅ ਹੋਈ ਹੈ।

Check Also

ਕੰਪਨੀ ਦਾ ਵਿਗਿਆਪਨ ਦੇਖ ਹਰੇਕ ਹੋ ਰਿਹਾ ਹੈਰਾਨ , ਦਰੱਖਤ ਨੂੰ ਗਲੇ ਲਗਾਉਣ ਦੇ 1500 ਰੁਪਏ

ਆਈ ਤਾਜਾ ਵੱਡੀ ਖਬਰ  ਕਿਸੇ ਵੀ ਕੰਮ ਨੂੰ ਪ੍ਰਫੁੱਲਤ ਕਰਨ ਦੇ ਲਈ ਵਿਗਿਆਪਨ ਦਾ ਪ੍ਰਚਾਰ …