ਆਈ ਤਾਜਾ ਵੱਡੀ ਖਬਰ
ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੱਭ ਵਰਗਾਂ ਵਲੋ ਕਿਸਾਨ ਜਥੇ ਬੰਦੀਆ ਦਾ ਸਾਥ ਦਿੱਤਾ ਜਾ ਰਿਹਾ ਹੈ। ਇਸ ਤਹਿਤ ਹੀ ਪਿਛਲੇ ਕਈ ਮਹੀਨਿਆਂ ਤੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਜਿਸਦੇ ਚਲਦੇ ਹੋਏ ਕਿਸਾਨ ਜਥੇ ਬੰਦੀਆਂ ਵੱਲੋਂ ਦਿੱਲੀ ਦੇ ਬਾਰਡਰਾਂ ਤੇ ਵੀ ਮੋਰਚਾ ਲਾ ਕੇ ਅੰਦੋਲਨ ਕੀਤਾ ਜਾ ਰਿਹਾ ਹੈ। ਕੇਂਦਰ ਸਰਕਾਰ ਅਤੇ ਕਿਸਾਨ ਜਥੇ ਬੰਦੀਆਂ ਦੇ ਵਿਚਕਾਰ ਹੋਈਆਂ ਮੀਟਿੰਗ ਬੇਸਿੱਟਾ ਰਹਿਣ ਤੋਂ ਬਾਅਦ 8 ਦਸੰਬਰ ਨੂੰ ਭਾਰਤ ਬੰਦ ਕਰਨ ਦਾ ਐਲਾਨ ਕੀਤਾ ਗਿਆ ਸੀ।
ਜਿਸ ਦੇ ਮੱਦੇਨਜ਼ਰ ਅੱਜ ਇਸ ਬੰਦ ਨੂੰ ਬਹੁਤ ਭਰਵਾਂ ਸਮਰਥਨ ਮਿਲਿਆ ਹੈ। ਜਿਸ ਤੋਂ ਬਾਅਦ ਵਿੱਚ ਕਿਸਾਨ ਜਥੇ ਬੰਦੀਆਂ ਦੇ ਹੌਸਲੇ ਹੋਰ ਬੁਲੰਦ ਹੋ ਗਏ ਹਨ ਤੇ ਕੇਂਦਰ ਸਰਕਾਰ ਚਿੰ- ਤਾ ਵਿਚ ਹੈ। ਅੱਜ ਕੀਤੇ ਬੰਦ ਦੌਰਾਨ ਦੇਸ਼ ਵਾਸੀਆਂ ਨੇ ਆਪਣੀ ਹਿੰਮਤ ਦਿਖਾ ਦਿੱਤੀ ਹੈ। ਬੰਦ ਦੇ ਅਸਰ ਨੂੰ ਵੇਖ ਕੇ ਕੇਂਦਰ ਸਰਕਾਰ ਸੋਚਾਂ ਵਿੱਚ ਪੈ ਗਈ ਹੈ। ਕਿਉਂਕਿ ਵਿਰੋਧੀ ਧਿਰਾਂ ਵੀ ਇਸ ਸੰਘਰਸ਼ ਵਿਚ ਕੁੱਦ ਪਈਆਂ ਹਨ।
ਜਿਸ ਕਾਰਨ ਸਰਕਾਰ ਦੀ ਸਿਰ ਦਰਦੀ ਵਧ ਗਈ ਹੈ। ਅਖਿਲ ਭਾਰਤੀ ਕਿਸਾਨ ਸਭਾ ਨੇ ਕਿਹਾ ਹੈ ਕਿ ਭਾਰਤ ਬੰਦ ਕਿਸਾਨਾਂ ਦੀ ਤਾਕਤ ਦਰਸਾਉਣ ਦਾ ਇੱਕ ਤਰੀਕਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਉਹਨਾਂ ਦੀਆਂ ਜਾਇਜ਼ ਮੰਗਾਂ ਨੂੰ ਦੇਸ਼ ਭਰ ਦੇ ਲੋਕਾਂ ਦਾ ਸਮਰਥਨ ਮਿਲਿਆ ਹੈ। ਉਹਨਾਂ ਨੇ ਕਿਹਾ ਹੈ ਕਿ ਅਸੀਂ ਤਿੰਨੋਂ ਕਾਨੂੰਨ ਵਾਪਸ ਲੈਣ ਦੀ ਆਪਣੀ ਮੰਗ ਤੇ ਅੜੇ ਹੋਏ ਹਨ ਅਤੇ ਕਿਸੇ ਵੀ ਸੋਧ ਲਈ ਸਹਿਮਤ ਨਹੀਂ ਹਾਂ। ਅਜਿਹੇ ਕਾਨੂੰਨ ਹਨ,
ਜਿਨ੍ਹਾਂ ਵਿੱਚ ਸੋਧ ਨਾਲ ਕੋਈ ਫਰਕ ਨਹੀਂ ਪੈ ਸਕਦਾ। ਜਥੇ ਬੰਦੀਆਂ ਦਾ ਮੰਨਣਾ ਹੈ ਕਿ 9 ਦਸੰਬਰ ਨੂੰ ਹੋਣ ਵਾਲੀ ਮੀਟਿੰਗ ਵਿੱਚ ਸਰਕਾਰ ਇਸ ਮੁੱਦੇ ਨੂੰ ਹਰ ਸੰਭਵ ਤਰੀਕੇ ਨਾਲ ਹੱਲ ਕਰਨ ਦੀ ਕੋਸ਼ਿਸ਼ ਕਰੇਗੀ। ਅੱਜ ਦੇ ਬੰਦ ਦੇ ਅਸਰ ਨੂੰ ਵੇਖ ਕੇ ਕੇਂਦਰ ਸਰਕਾਰ ਨੇ ਵੀ ਮੀਟਿੰਗਾਂ ਦਾ ਦੌਰ ਸ਼ੁਰੂ ਕਰ ਦਿੱਤਾ ਹੈ। ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨਾਲ ਮੀਟਿੰਗ ਕੀਤੀ ਹੈ। ਉਧਰ ਅੱਜ ਪ੍ਰਧਾਨ ਮੰਤਰੀ ਨਰਿੰਦਰ ਸਿੰਘ ਮੋਦੀ ਵੱਲੋਂ ਵੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਫੋਨ ਤੇ ਗੱਲਬਾਤ ਕੀਤੀ ਗਈ ਹੈ। ਅੱਜ ਬੰਦ ਨੂੰ ਮਿਲੇ ਭਰਪੂਰ ਸਮਰਥਨ ਨੂੰ ਵੇਖਦੇ ਹੋਏ ਕਿਸਾਨਾਂ ਦੇ ਹੌਸਲੇ ਬੁਲੰਦ ਹਨ ਤੇ ਉਨ੍ਹਾਂ ਨੂੰ ਆਪਣੀ ਜਿੱਤ ਦੀ ਪੂਰੀ ਉਮੀਦ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …