ਆਈ ਤਾਜਾ ਵੱਡੀ ਖਬਰ
ਭਾਰਤ ਦੇ ਵਿੱਚ ਸੁਸ਼ਾਂਤ ਸਿੰਘ ਦੀ ਮੌਤ ਦਾ ਮਾਮਲਾ ਅਜੇ ਵੀ ਗਰਮਾਇਆ ਹੋਇਆ ਹੈ। ਰੋਜ਼ਾਨਾ ਕੋਈ ਨਾ ਕੋਈ ਨਵੀਂ ਖਬਰ ਇਸ ਵਿਚੋਂ ਉੱਭਰ ਕੇ ਬਾਹਰ ਆ ਜਾਂਦੀ ਹੈ। ਬਾਲੀਵੁੱਡ ਦੀਆਂ ਕਈ ਵੱਡੀਆਂ ਹਸਤੀਆਂ ਦੇ ਸੰਬੰਧ ਇਸ ਕੇਸ ਦੇ ਨਾਲ ਜੋੜ ਕੇ ਦੇਖੇ ਜਾ ਰਹੇ ਹਨ। ਡ- ਰੱ – ਗ ਮਾਮਲੇ ਦੇ ਵਿੱਚ ਵੀ ਕਈ ਸਾਰੀਆਂ ਮਸ਼ਹੂਰ ਹਸਤੀਆਂ ਨੂੰ ਪੁੱਛਗਿੱਛ ਲਈ ਬੁਲਾਇਆ ਜਾ ਚੁੱਕਾ ਹੈ। ਬਹੁਤ ਸਾਰੇ ਲੋਕ ਇਸ ਮੁੱਦੇ ਉਪਰ ਖੁੱਲ ਕੇ ਬੋਲ ਰਹੇ ਨੇ ਜਿਨ੍ਹਾਂ ਵਿਚੋਂ ਕੰਗਣਾ ਰਣੌਤ ਦਾ ਨਾਮ ਸਭ ਤੋਂ ਉਪਰ ਆਉਂਦਾ ਹੈ।
ਪਰ ਕੰਗਣਾ ਵੱਲੋਂ ਕੀਤੀ ਗਈ ਇਕ ਬਿਆਨ ਬਾਜ਼ੀ ਕਾਰਨ ਕੇਸ ਦਰਜ ਹੋ ਗਿਆ ਹੈ। ਇਕ ਖ਼ਬਰ ਏਜੰਸੀ ਪੀ.ਟੀ.ਆਈ. ਦੀ ਮੰਨੀਏ ਤਾਂ ਤੁਮਕੁਰੂ ਦੀ ਇੱਕ ਨਿਆਇਕ ਮਜਿਸਟ੍ਰੇਟ ਅਦਾਲਤ ਨੇ ਕੰਗਣਾ ਰਣੌਤ ਖਿਲਾਫ ਐਫ.ਆਈ.ਆਰ. ਦਰਜ ਕਰਨ ਲਈ ਪੁਲਿਸ ਨੂੰ ਹੁਕਮ ਦਿੱਤੇ ਹਨ। ਇਹ ਹੁਕਮ ਕੰਗਣਾ ਵੱਲੋਂ ਖੇਤੀ ਬਿੱਲਾਂ ਨੂੰ ਲੈ ਕੇ ਵਿਰੋਧ ਕਰ ਰਹੇ ਕਿਸਾਨਾਂ ਨੂੰ ਕਥਿਤ ਤੌਰ ‘ਤੇ ਅੱਤਵਾਦੀ ਕਹਿਣ ਦੇ ਕਾਰਨ ਦਿੱਤੇ ਗਏ ਹਨ।
ਕਿਸਾਨਾਂ ਵੱਲੋਂ ਕੀਤੇ ਜਾ ਰਹੇ ਖੇਤੀ ਬਿੱਲਾਂ ਦੇ ਵਿਰੋਧ ਦੀ ਕੰਗਣਾ ਨੇ ਆਲੋਚਨਾ ਕੀਤੀ ਸੀ ਅਤੇ ਇਸ ਦੇ ਤਹਿਤ 21 ਸਤੰਬਰ ਨੂੰ ਇੱਕ ਟਵੀਟ ਕੀਤਾ ਜਿਸ ਵਿੱਚ ਉਸ ਨੇ ਲਿਖਿਆ ਕਿ ਸੀ.ਏ.ਏ. ਬਾਰੇ ਗ਼ਲਤ ਜਾਣਕਾਰੀ ਅਤੇ ਅਫਵਾਹ ਫੈਲਾਉਣ ਵਾਲੇ ਲੋਕ ਉਹੀ ਹਨ ਜਿਨ੍ਹਾਂ ਕਾਰਨ ਦੰਗੇ ਹੋਏ, ਉਹੀ ਲੋਕ ਹੁਣ ਕਿਸਾਨ ਬਿੱਲ ਬਾਰੇ ਗਲਤ ਜਾਣਕਾਰੀ ਫੈਲਾ ਰਹੇ ਹਨ ਅਤੇ ਦੇਸ਼ ਵਿੱਚ ਦਹਿਸ਼ਤ ਪੈਦਾ ਕਰ ਰਹੇ ਹਨ, ਉਹ ਅੱਤਵਾਦੀ ਹਨ।
ਵਕੀਲ ਐੱਲ ਰਮੇਸ਼ ਨਾਇਕ ਦੀ ਸ਼ਿਕਾਇਤ ਉੱਪਰ ਜੁਡੀਸ਼ਲ ਮੈਜਿਸਟ੍ਰੇਟ ਫਸਟ ਕਲਾਸ ਦੀ ਅਦਾਲਤ ਨੇ ਕਿਆਥਾਸੰਦਰਾ ਥਾਣੇ ਦੇ ਇੰਸਪੈਕਟਰ ਨੂੰ ਕੰਗਣਾ ਰਣੌਤ ਦੇ ਖਿਲਾਫ ਐਫ.ਆਈ.ਆਰ. ਦਰਜ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਸ ਘਟਨਾਂ ਦੀ ਜਾਂਚ ਲਈ ਸ਼ਿਕਾਇਤ ਕਰਤਾ ਵੱਲੋਂ ਸੀ.ਆਰ.ਪੀ.ਸੀ. ਦੀ ਧਾਰਾ 156 (3) ਦੇ ਤਹਿਤ ਅਰਜ਼ੀ ਦਾਇਰ ਕੀਤੀ ਸੀ। ਕੇਸ ਦਰਜ ਕਰਨ ਤੋਂ ਬਾਅਦ ਅਦਾਕਾਰਾ ਤੋਂ ਇਸ ਸਬੰਧੀ ਪੁੱਛਗਿੱਛ ਕੀਤੀ ਜਾਵੇਗੀ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …