Breaking News

ਕਿਸਾਨਾਂ ਨੂੰ ਮਿਲਣਗੇ 10000 ਰੁਪਏ ਇਥੇ ਹੋ ਗਿਆ ਇਹ ਐਲਾਨ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਸਰਕਾਰ ਵੱਲੋਂ ਕਿਸਾਨਾਂ ਲਈ ਤਿੰਨ ਵਿਵਾਦਤ ਕਾਲੇ ਖੇਤੀ ਕਾਨੂੰਨ ਲਾਗੂ ਕੀਤੇ ਗਏ ਹਨ ਜਿਨ੍ਹਾਂ ਦਾ ਕਿਸਾਨਾਂ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਵਿਰੋਧ ਕੀਤਾ ਜਾ ਰਿਹਾ ਹੈ। ਜਿਥੇ ਕੇਂਦਰ ਸਰਕਾਰ ਵੱਲੋਂ ਇਨ੍ਹਾਂ ਨੂੰ ਰੱਦ ਕਰਨ ਤੋਂ ਇਨਕਾਰ ਕੀਤਾ ਹੈ। ਉਥੇ ਹੀ ਕਿਸਾਨਾਂ ਵੱਲੋਂ ਵੀ ਇਸ ਸੰਘਰਸ਼ ਨੂੰ ਜਾਰੀ ਰੱਖਣ ਦਾ ਐਲਾਨ ਕੀਤਾ ਹੈ, ਕਿਸਾਨਾਂ ਨੇ ਕਿਹਾ ਹੈ ਕਿ ਜਦੋਂ ਤੱਕ ਸਰਕਾਰ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰ ਦਿੱਤਾ ਜਾਂਦਾ , ਉਸ ਸਮੇਂ ਤੱਕ ਦੇਸ਼ ਦੇ ਕਿਸਾਨਾਂ ਦਾ ਸੰਘਰਸ਼ ਦਿੱਲੀ ਦੀਆਂ ਸਰਹੱਦਾਂ ਉਪਰ ਜਾਰੀ ਰਹੇਗਾ। ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਵਿਚਕਾਰ ਹੋਈਆਂ ਸਾਰੀਆਂ ਮੀਟਿੰਗ ਬੇਸਿੱਟਾ ਰਹੀਆਂ ਹਨ।

ਕਿਸਾਨਾਂ ਨੂੰ ਹੁਣ ਮਿਲਣਗੇ 10,000 ਰੁਪਏ ,ਇੱਥੋਂ ਹੋ ਗਿਆ ਹੈ ਐਲਾਨ, ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੱਛਮੀ ਬੰਗਾਲ ਵਿੱਚ ਮਮਤਾ ਬੈਨਰਜੀ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਵਿੱਤੀ ਸਹਾਇਤਾ 6,000 ਤੋਂ ਵਧਾ ਕੇ 10 ਹਜ਼ਾਰ ਰੁਪਏ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਹ ਫੈਸਲਾ ਵੀਰਵਾਰ ਨੂੰ ਹੋਈ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਅਗਵਾਈ ਵਾਲੀ ਮੀਟਿੰਗ ਵਿੱਚ ਲਿਆ ਗਿਆ ਹੈ। ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਤੋਂ ਬਾਅਦ ਸੂਬੇ ਦੇ ਕਿਸਾਨਾਂ ਦੇ ਬੈਂਕ ਅਕਾਊਟ ਵਿੱਚ ਪੀ ਐਮ ਕਿਸਾਨ ਸਨਮਾਨ ਨਿਧੀ ਸਕੀਮ ਦੇ ਤਹਿਤ ਰੁਪਏ ਭੇਜੇ ਜਾ ਰਹੇ ਹਨ।

ਕੇਂਦਰ ਸਰਕਾਰ ਵੱਲੋਂ ਜਿਥੇ ਕਿਸਾਨਾਂ ਨੂੰ ਇਹ ਸਹਾਇਤਾ ਤਿੰਨ ਮਹੀਨੇ ਬਾਅਦ ਦੋ ਹਜ਼ਾਰ ਰੁਪਏ ਦਿੱਤੀ ਜਾ ਰਹੀ ਹੈ। ਉਸ ਦੇ ਤਹਿਤ ਇਸ ਵਿੱਚ ਸਰਕਾਰ ਵੱਲੋਂ ਵਾਧਾ ਕਰ ਦਿੱਤਾ ਗਿਆ ਹੈ। ਜਿਸ ਨਾਲ ਹੁਣ ਕਿਸਾਨਾਂ ਨੂੰ ਸਾਲਾਨਾ ਦੇ ਵਿੱਤੀ ਮਦਦ ਵਜੋਂ 10 ਹਜ਼ਾਰ ਰੁਪਏ ਪ੍ਰਾਪਤ ਹੋਣਗੇ। ਚੋਣਾਂ ਤੋਂ ਪਹਿਲਾਂ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਵੱਲੋਂ ਕਿਸਾਨਾਂ ਦੀ ਸਹਾਇਤਾ ਰਾਸ਼ੀ ਨੂੰ ਵਧਾਉਣ ਦਾ ਵਾਅਦਾ ਕੀਤਾ ਗਿਆ ਸੀ, ਜਿਸ ਨੂੰ ਹੁਣ ਉਨ੍ਹਾਂ ਵੱਲੋਂ ਪੂਰਾ ਕਰ ਦਿੱਤਾ ਗਿਆ ਹੈ।

ਘੱਟ ਜਮੀਨ ਵਾਲਿਆਂ ਨੂੰ ਵੀ ਸਰਕਾਰ ਵੱਲੋਂ ਲਾਗੂ ਕੀਤੀ ਗਈ ਇਸ ਯੋਜਨਾ ਦਾ ਫਾਇਦਾ ਹੋਵੇਗਾ। ਸੂਬਾ ਸਰਕਾਰ ਨੇ ਐਲਾਨ ਕੀਤਾ ਹੈ ਕਿ ਇਸ ਸਕੀਮ ਦੇ ਤਹਿਤ ਸੂਬੇ ਦੇ ਕਿਸਾਨਾਂ ਨੂੰ ਸਾਲਾਨਾ 10 ਹਜ਼ਾਰ ਰੁਪਏ ਦਿੱਤੇ ਜਾਣਗੇ। ਉਥੇ ਹੀ ਕਿਹਾ ਗਿਆ ਹੈ ਕਿ ਜਿਨ੍ਹਾਂ ਕਿਸਾਨਾਂ ਦੇ ਕੋਲ ਇਕ ਏਕੜ ਜ਼ਮੀਨ ਹੈ। ਉਨ੍ਹਾਂ ਨੂੰ 2000 ਦੀ ਥਾਂ ਤੇ ਚਾਰ ਹਜ਼ਾਰ ਰੁਪਏ ਮਿਲਣਗੇ। । ਇਹ ਰਕਮ ਕਿਸਾਨਾਂ ਦੇ ਖਾਤਿਆਂ ਵਿਚ ਭੇਜ ਦਿੱਤੀ ਜਾਵੇਗੀ।

Check Also

ਪੰਜਾਬ ਚ ਇਥੇ ਵਾਪਰੇ ਦਰਦਨਾਕ ਹਾਦਸੇ ਚ ਮਾਪਿਆਂ ਦੇ ਨੌਜਵਾਨ ਮੁੰਡੇ ਦੀ ਹੋਈ ਮੌਤ , ਘਰ ਚ ਪਸਰਿਆ ਮਾਤਮ

ਆਈ ਤਾਜਾ ਵੱਡੀ ਖਬਰ  ਪੰਜਾਬ ਅੰਦਰ ਸੜਕੀ ਹਾਦਸਾ ਵਿੱਚ ਹਰ ਰੋਜ਼ ਇਜਾਫਾ ਹੁੰਦਾ ਜਾ ਰਿਹਾ …