Breaking News

ਕਿਸਾਨਾਂ ਨੇ ਲਗਾਈ ਅਜਿਹੀ ਸਕੀਮ ਮੋਦੀ ਸਰਕਾਰ ਪਾਈ ਫਿਕਰਾਂ ਚ – ਆਈ ਇਹ ਵੱਡੀ ਚੇਤਾਵਨੀ

ਆਈ ਇਹ ਵੱਡੀ ਚੇਤਾਵਨੀ

ਪਿਛਲੇ ਮਹੀਨੇ ਤੋਂ ਖੇਤੀ ਕਨੂੰਨਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਲਗਾਤਾਰ ਧਰਨੇ ਤੇ ਰੋਸ ਮੁਜ਼ਾਹਰੇ ਕੀਤੇ ਜਾ ਰਹੇ ਹਨ। ਜਿਸ ਕਾਰਨ ਰਿਲਾਇੰਸ ਦੇ ਪੇਟ੍ਰੋਲ ਪੰਪ ਟੋਲ ਪਲਾਜ਼ਾ ਅਤੇ ਰੇਲਵੇ ਲਾਇਨਾਂ ਤੇ ਲਗਾਤਾਰ ਧਰਨਾ ਪ੍ਰਦਰਸ਼ਨ ਜਾਰੀ ਹੈ। ਰੇਲ ਆਵਾਜਾਈ ਠੱਪ ਹੋਣ ਕਾਰਨ ਪੰਜਾਬ ਵਿੱਚ ਵੀ ਆਉਣ ਵਾਲੀਆਂ ਵਸਤਾਂ ਦੀ ਭਾਰੀ ਕਿੱ-ਲ- ਤ ਪਾਈ ਜਾ ਰਹੀ ਹੈ। ਜਿੱਥੇ ਕਿਸਾਨ ਜਥੇਬੰਦੀਆਂ ਵੱਲੋਂ ਮਾਲ ਗੱਡੀਆਂ ਲੰਘਣ ਦੀ ਇਜਾਜ਼ਤ ਦਿੱਤੀ ਗਈ ਸੀ। ਉੱਥੇ ਹੀ ਕੇਂਦਰ ਸਰਕਾਰ ਨੇ ਮਾਲ ਗੱਡੀ ਭੇਜਣ ਤੋਂ ਨਾਂਹ ਕਰ ਦਿੱਤੀ ਹੈ।

ਕੇੰਦਰ ਨੇ ਕਿਹਾ ਹੈ ਕਿ ਕਿਸਾਨ ਰੇਲਵੇ ਲਾਈਨਾਂ ਨੂੰ ਕਲੀਅਰ ਕਰਨ ਤਾਂ ਹੀ ਮਾਲ ਗੱਡੀਆਂ ਪੰਜਾਬ ਵਿੱਚ ਆਉਣਗੀਆ। ਹੁਣ ਕੇਂਦਰ ਸਰਕਾਰ ਦੇ ਵਤੀਰੇ ਨੂੰ ਵੇਖਦੇ ਹੋਏ ਕਿਸਾਨ ਜਥੇਬੰਦੀਆਂ ਨੇ ਅਜਿਹੀ ਸਕੀਮ ਲਗਾਈ ਹੈ ਜਿਸ ਨਾਲ ਮੋਦੀ ਸਰਕਾਰ ਵੀ ਫਿਕਰਾ ਵਿਚ ਪੈ ਗਈ ਹੈ। ਕੇਂਦਰ ਸਰਕਾਰ ਵੱਲੋਂ ਮਾਲ ਗੱਡੀਆਂ ਨੂੰ ਨਾ ਭੇਜਣ ਕਰਕੇ ਤੇ ਆਰਥਿਕ ਮੰਦੀ ਦੇ ਪ੍ਰਭਾਵ ਨੂੰ ਵੇਖਦੇ ਹੋਏ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਦੀ ਪ੍ਰਧਾਨਗੀ ਹੇਠ ਐਤਵਾਰ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਵਿਖੇ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਕੀਤੀ ਗਈ ਹੈ।

ਜਿਸ ਵਿੱਚ ਇਹ ਫੈਸਲਾ ਲਿਆ ਗਿਆ ਹੈ ,ਕਿ ਕੇਂਦਰ ਸਰਕਾਰ ਪੰਜਾਬ ਦੀ ਆਰਥਿਕ ਮੰਦੀ ਨੂੰ ਖਤਮ ਨਹੀਂ ਕਰਦੀ, ਤਾਂ ਫੇਰ ਪੰਜਾਬ ,ਹਰਿਆਣਾ ,ਯੂਪੀ ,ਰਾਜਸਥਾਨ, ਦੀਆਂ ਕਿਸਾਨ ਜਥੇਬੰਦੀਆਂ ਮਿਲ ਕੇ ਦਿੱਲੀ ਨੂੰ ਵੀ ਦੁੱਧ, ਸਬਜ਼ੀਆਂ ਤੇ ਹੋਰ ਖਾਣ-ਪੀਣ ਦੀਆਂ ਚੀਜ਼ਾਂ ਦੀ ਸਪਲਾਈ ਬੰਦ ਕਰ ਦੇਣਗੇ। ਕਿਸਾਨ ਜਥੇਬੰਦੀਆਂ ਨੇ ਕਿਹਾ ਹੈ ਕਿ 22 ਅਕਤੂਬਰ ਨੂੰ ਹੀ ਕਿਸਾਨਾਂ ਵੱਲੋਂ ਮਾਲ ਗੱਡੀਆਂ ਨੂੰ ਲੱਗਣ ਦੀ ਇਜਾਜ਼ਤ ਦੇ ਦਿੱਤੀ ਗਈ ਸੀ।

ਪਰ ਕੇਂਦਰ ਸਰਕਾਰ ਆਪਣੇ ਅੜੀਅਲ ਵਤੀਰੇ ਕਾਰਨ ਮਾਲ ਗੱਡੀਆਂ ਨਹੀਂ ਭੇਜ ਰਹੀ। ਕਿਸਾਨ ਜਥੇਬੰਦੀਆਂ ਨੇ ਪਰਾਲੀ ਸਾੜਨ ਤੇ ਕਿਸਾਨਾਂ ਨੂੰ 1 ਕਰੋੜ ਰੁਪਏ ਤੱਕ ਦਾ ਜ਼ੁਰਮਾਨਾ ਅਤੇ ਪੰਜ ਸਾਲ ਦੀ ਸਜ਼ਾ ਕਰਨ ਦੇ ਫੈਸਲੇ ਦੀ ਨਿੰਦਾ ਕੀਤੀ ਹੈ। ਨੈਸ਼ਨਲ ਗਰੀਨ ਟ੍ਰਿਬਿਊਨਲ ਦਾ ਫ਼ੈਸਲਾ ਸੀ ਕਿ ਸਰਕਾਰ ਦੋ ਏਕੜ ਵਾਲੇ ਨੂੰ ਪਰਾਲ਼ੀ ਸੰਭਾਲਣ ਲਈ ਮਸਿਨਰੀ ਮੁਫਤ ਦੇਵੇਗੀ ,ਆਰਥਿਕ ਸਹਾਇਤਾ ਦੀ ਮੰਗ ਕੀਤੀ ਹੈ

। ਇਸ ਬੈਠਕ ਵਿੱਚ ਮੌਕੇ ਤੇ ਉਂਕਾਰ ਸਿੰਘ ,ਨੇਕ ਸਿੰਘ ,ਪਰਗਟ ਸਿੰਘ ਮੱਖੂ, ਘੁੰਮਣ ਸਿੰਘ ਰਾਜਗੜ੍ਹ ਆਦਿ ਹਾਜ਼ਰ ਸਨ। ਜਿਨ੍ਹਾਂ ਇਸ ਬੈਠਕ ਵਿਚ ਮਤਾ ਪਾਸ ਕਰਕੇ ਸਾਰੀ ਦੁਨੀਆਂ ਵਿੱਚ ਬੈਠੇ ਪੰਜਾਬੀਆਂ ਦਾ ਧੰਨਵਾਦ ਵੀ ਕੀਤਾ। ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਉਹ ਆਪਣੇ ਸੰਘਰਸ਼ ਤੋਂ ਪਿਛੇ ਨਹੀਂ ਹਟਣਗੇ ਤੇ 5 ਨਵੰਬਰ ਨੂੰ ਕਿਸਾਨ ਅੰਦੋਲਨ ਲਈ ਦੁਪਹਿਰ 12 ਵਜੇ ਤੋਂ 4 ਵਜੇ ਤੱਕ ਸਾਰੇ ਦੇਸ਼ ਵਿੱਚ ਚੱਕਾ ਜਾਮ ਕੀਤਾ ਜਾਵੇਗਾ। ਜਿਸ ਲਈ ਸਾਰੇ ਵਰਕਰਾਂ ਦੀਆਂ ਡਿਊਟੀਆਂ ਲਾਈਆਂ ਗਈਆਂ ਹਨ।

Check Also

SHO ਵਲੋਂ ਛੁੱਟੀ ਨਾ ਦੇਣ ਦੀ ਜਿੱਦ ਨੇ ਕਾਂਸਟੇਬਲ ਦੀ ਪਤਨੀ ਅਤੇ ਨਵਜਨਮੀ ਬੱਚੀ ਦੀ ਲਈ ਜਾਨ

ਆਈ ਤਾਜਾ ਵੱਡੀ ਖਬਰ  ਕਹਿੰਦੇ ਹਨ ਕਿ ਜ਼ਿੱਦੀ ਇਨਸਾਨ ਜ਼ਿੰਦਗੀ ‘ਚ ਬਹੁਤ ਜਿਆਦਾ ਮੁਸੀਬਤਾਂ ਝੱਲਦਾ …