Breaking News

ਕਿਸਾਨਾਂ ਲਈ ਆਈ ਵੱਡੀ ਖਬਰ – ਕੱਲ੍ਹ ਲਈ ਹੋਇਆ ਇਹ ਐਲਾਨ

ਆਈ ਤਾਜਾ ਵੱਡੀ ਖਬਰ

ਕੇਂਦਰ ਸਰਕਾਰ ਵੱਲੋਂ ਸੋਧ ਕਰ ਕੇ ਲਾਗੂ ਕੀਤੇ ਗਏ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਵੱਲੋਂ ਪਿਛਲੇ ਤਕਰੀਬਨ ਦੋ ਮਹੀਨਿਆਂ ਤੋਂ ਵਿਰੋਧ ਪ੍ਰਦਰਸ਼ਨ ਜਾਰੀ ਰੱਖਿਆ ਹੋਇਆ ਹੈ। ਜਿਸ ਦੇ ਚੱਲਦਿਆਂ ਕਿਸਾਨਾਂ ਵੱਲੋਂ ਅਲੱਗ-ਅਲੱਗ ਥਾਵਾਂ ਉੱਤੇ ਨਾਕਾਬੰਦੀ ਕਰਕੇ ਆਪਣੇ ਰੋਸ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ। ਇਸ ਸਮੇਂ ਕਿਸਾਨਾਂ ਵੱਲੋਂ ਰੇਲ ਮਾਰਗਾਂ ਉਪਰ ਧਰਨੇ ਦਿੱਤੇ ਜਾ ਰਹੇ ਇਸ ਦੌਰਾਨ ਉਨ੍ਹਾਂ ਵੱਲੋਂ ਕੇਵਲ ਮਾਲ ਗੱਡੀਆਂ ਨੂੰ ਲੰਘਣ ਦੀ ਆਗਿਆ ਦਿੱਤੀ ਗਈ ਹੈ।

ਇਸ ਦੇ ਨਾਲ ਹੀ ਕਿਸਾਨਾਂ ਵੱਲੋਂ ਭਾਜਪਾ ਨੇਤਾਵਾਂ ਦੇ ਘਰਾਂ, ਟੋਲ ਪਲਾਜ਼ਿਆਂ, ਪੈਟਰੋਲ ਪੰਪਾਂ, ਅਮੀਰ ਘਰਾਣਿਆਂ ਦੇ ਅਨਾਜ ਗੁਦਾਮਾਂ ਅਤੇ ਸ਼ੋਪਿੰਗ ਮਾਲਜ਼ ਅੱਗੇ ਵੀ ਪੱਕੇ ਮੋਰਚੇ ਲਗਾਏ ਗਏ ਹਨ। ਬੀਤੇ ਕਾਫੀ ਸਮੇਂ ਤੋਂ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨਾਲ ਗੱਲ ਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਜਿਸ ਦੌਰਾਨ ਹੁਣ ਤੱਕ ਤਿੰਨ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ ਜੋ ਅਜੇ ਤੱਕ ਅਸਫ਼ਲ ਹੀ ਰਹੀਆਂ ਹਨ।

ਜਿਸ ਤੋਂ ਬਾਅਦ ਕਿਸਾਨਾਂ ਦਾ ਗੁੱਸਾ ਹੋਰ ਜ਼ਿਆਦਾ ਵੱਧ ਗਿਆ ਹੈ। ਇਸ ਸਬੰਧੀ ਪੰਜਾਬ ਸੂਬੇ ਦੀ ਸਰਕਾਰ ਵੱਲੋਂ ਵੀ ਆਪਣੇ ਪੱਧਰ ਉੱਤੇ ਕੋਸ਼ਿਸ਼ਾਂ ਜਾਰੀ ਹਨ ਤਾਂ ਜੋ ਕਿਸਾਨਾਂ ਨਾਲ ਚੱਲ ਰਹੇ ਇਸ ਮਸਲੇ ਦਾ ਹੱਲ ਕੱਢਿਆ ਜਾ ਸਕੇ। ਜਿਸ ਕਾਰਨ ਸੂਬੇ ਦੀ ਸਰਕਾਰ ਵੱਲੋਂ ਇੱਕ ਵਾਰ ਫਿਰ ਤੋਂ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਕਰਨ ਦਾ ਵਿਚਾਰ ਪੇਸ਼ ਕੀਤਾ ਹੈ। ਜਿਸ ਵਿੱਚ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀਆਂ ਵੱਖ-ਵੱਖ ਜਥੇਬੰਦੀਆਂ ਨਾਲ ਵਿਸ਼ੇਸ਼ ਮੀਟਿੰਗ ਲਈ 21 ਨਵੰਬਰ ਦਾ ਦਿਨ ਨਿਯੁਕਤ ਕੀਤਾ ਹੈ ਅਤੇ ਸਬੰਧਤ ਜਥੇਬੰਦੀਆਂ ਨੂੰ ਇਸ ਸਬੰਧੀ ਪੱਤਰ ਵੀ ਭੇਜਿਆ ਜਾ ਚੁੱਕਾ ਹੈ।

ਇਹ ਮੀਟਿੰਗ ਕੱਲ ਨੂੰ ਚੰਡੀਗੜ੍ਹ ਵਿਖੇ ਕੀਤੀ ਜਾਵੇਗੀ। ਇਸ ਦੇ ਸੰਬੰਧ ਵਿੱਚ ਕਿਸਾਨ ਯੂਨੀਅਨ ਡਕੌਂਦਾ ਦੇ ਸੂਬਾ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਇਸ ਗੱਲ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨਾਲ ਕੱਲ ਹੋਣ ਜਾ ਰਹੀ ਮੀਟਿੰਗ ਨੂੰ ਨਿਸ਼ਚਿਤ ਕੀਤਾ ਹੈ। ਫਿਲਹਾਲ ਕਿਸਾਨਾਂ ਦੀਆਂ ਇਸ ਮੀਟਿੰਗ ਵਿੱਚ ਕੀ ਮੰਗਾਂ ਹੋਣਗੀਆਂ ਇਹ ਤੇ ਆਉਣ ਵਾਲਾ ਸਮਾਂ ਹੀ ਦੱਸੇਗਾ ਪਰ ਕਿਸਾਨਾਂ ਵੱਲੋਂ ਇਸ ਵਿੱਚ ਸ਼ਾਮਲ ਹੋਣ‌ ਦੇ‌ ਫੈਸਲੇ ਲਈ ਸਬੰਧਤ ਜਥੇਬੰਦੀਆਂ ਨਾਲ ਵਿਚਾਰ ਵਟਾਂਦਰਾ ਸ਼ੁਰੂ ਕਰ ਦਿੱਤਾ ਗਿਆ ਹੈ।

Check Also

ਵਿਆਹ ਦੀਆਂ ਖੁਸ਼ੀਆਂ ਬਦਲੀਆਂ ਮਾਤਮ ਚ , ਹਲਦੀ ਦੀ ਰਸਮ ਵੇਲੇ ਲਾੜੇ ਦੀ ਹੋਈ ਇਸ ਤਰਾਂ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ  ਵਿਆਹ ਵਾਲਾ ਘਰ, ਜਿਸ ‘ਚ ਖੁਸ਼ੀਆਂ ਨੱਚਣਾ ਟੱਪਣਾ ਤੇ ਗੀਤ ਸੰਗੀਤ …