Breaking News

ਕਿਸਾਨਾਂ ਲਈ ਆਈ ਵੱਡੀ ਖੁਸ਼ਖਬਰੀ ,ਹੁਣੇ ਹੁਣੇ ਹੋਇਆ ਇਹ ਵੱਡਾ ਐਲਾਨ

ਹੁਣੇ ਆਈ ਤਾਜਾ ਵੱਡੀ ਖਬਰ

ਪੰਜਾਬ ਦੇ ਵਿੱਚ ਜਿੱਥੇ ਕਿਸਾਨ ਜਥੇਬੰਦੀਆਂ ਖੇਤੀ ਕਨੂੰਨਾਂ ਨੂੰ ਲੈ ਕੇ ਸਰਕਾਰ ਦਾ ਵਿਰੋਧ ਕਰ ਰਹੀਆਂ ਹਨ। ਰੇਲ ਰੋਕੋ ਅੰਦੋਲਨ ਦੇ ਤਹਿਤ ਰੇਲ ਆਵਾਜਾਈ ਨੂੰ ਠੱਪ ਕੀਤਾ ਗਿਆ ਹੈ ਟੋਲ ਪਲਾਜ਼ਾ ਤੇ ਵੀ ਕ-ਬ- ਜ਼ਾ ਕਰ ਕੇ ਧਰਨੇ ਜਾਰੀ ਹਨ। ਅੰਦੋਲਨ ਕਰ ਰਹੇ ਕਿਸਾਨਾਂ ਲਈ ਕੈਪਟਨ ਸਰਕਾਰ ਵੱਲੋਂ ਇੱਕ ਖ਼ੁਸ਼ੀ ਦੀ ਖਬਰ ਦਾ ਐਲਾਨ ਕੀਤਾ ਗਿਆ ਹੈ। ਜਿਸ ਨਾਲ ਕਿਸਾਨਾਂ ਨੂੰ ਕੁਝ ਸੁੱਖ ਦਾ ਸਾਹ ਆਇਆ ਹੈ। ਇੱਕ ਪਾਸੇ ਤਾਂ ਕਿਸਾਨਾਂ ਦੇ ਝੋਨੇ ਦੀ ਫਸਲ ਦੀ ਕ-ਟਾ- ਈ ਦਾ ਸਮਾਂ ਹੋਣ ਕਾਰਨ ਕਿਸਾਨ ਚਿੰਤਾ ਵਿੱਚ ਹਨ। ਉਥੇ ਹੀ ਕਿਸਾਨ ਖੇਤੀ ਕਾਨੂੰਨਾਂ ਨੂੰ ਲੈ ਕੇ ਸਰਕਾਰ ਵਿਰੁੱਧ ਅੰਦੋਲਨ ਕਰ ਰਹੇ ਹਨ। ਤਾਂ ਜੋ ਇਸ ਖੇਤੀ ਕਨੂੰਨਾਂ ਨੂੰ ਰੱਦ ਕੀਤਾ ਜਾ ਸਕੇ ।

ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੰਡੀਆਂ ਵਿੱਚ ਰੁਲ ਰਹੇ ਕਿਸਾਨਾਂ ਲਈ ਖਬਰ ਹੈ। ਕੈਪਟਨ ਅਮਰਿੰਦਰ ਸਿੰਘ ਨੇ ਇਹ ਹੁਕਮ ਰਿਜ਼ਰਵ ਬੈਂਕ ਆਫ ਇੰਡੀਆ ਵੱਲੋਂ ਖਰੀਦ ਸੀਜ਼ਨ 2020 21 ਦੇ ਅਕਤੂਬਰ ਮਹੀਨੇ ਲਈ ਝੋਨੇ ਦੀ ਖਰੀਦ ਲਈ 30220 ਕਰੋੜ ਰੁਪਏ ਦੀ ਨਗਦ ਕਰਜ਼ਾ ਮਨਜ਼ੂਰ ਕਰਨ ਮਗਰੋਂ ਦਿੱਤਾ ਹੈ। ਦਰਅਸਲ ਪੰਜਾਬ ਦੀਆਂ ਮੰਡੀਆਂ ਚ ਝੋਨੇ ਦੀ ਆਮਦ ਸ਼ੁਰੂ ਹੋ ਗਈ ਹੈ।

ਹਰ ਸਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਇਹ ਖਰੀਦ ਇਸ ਵਾਰ ਅਗੇਤੀ ਸ਼ੁਰੂ ਹੋ ਗਈ ਹੈ। 26 ਸਤੰਬਰ ਤੋਂ ਖਰੀਦ ਸ਼ੁਰੂ ਹੋਣ ਮਗਰੋਂ ਸੂਬੇ ਦੀਆਂ ਮੰਡੀਆਂ ਚ 15. 50 ਲੱਖ ਟਨ ਦੀ ਖਰੀਦ ਹੋ ਚੁੱਕੀ ਹੈ, ਜੋ 30 ਨਵੰਬਰ ਤੱਕ ਜਾਰੀ ਰਹੇਗੀ। ਉਂਝ ਸਰਕਾਰ ਨੇ ਇਸ ਵਾਰੀ ਮੰਡੀਆਂ ਦੀ ਗਿਣਤੀ ਵਧਾ ਕੇ 4000 ਕਰ ਦਿੱਤੀ ਹੈ। ਮੰਡੀਆਂ ਵਿੱਚ ਝੋਨੇ ਦੀ ਆਮਦ ਜਲਦੀ ਸ਼ੁਰੂ ਹੋਣ ਨਾਲ ਕਿਸਾਨਾਂ ਨੂੰ ਮੰਡੀਆਂ ਵਿੱਚ ਰੁਲਣਾ ਪੈ ਰਿਹਾ ਹੈ।

ਮੰਡੀਆਂ ਵਿੱਚ ਰੁਲ ਰਹੇ ਕਿਸਾਨਾਂ ਲਈ ਕੈਪਟਨ ਅਮਰਿੰਦਰ ਸਿੰਘ ਨੇ ਇਹ ਹੁਕਮ ਜਾਰੀ ਕੀਤਾ ਹੈ ਕਿਸਾਨਾਂ ਨੂੰ ਝੋਨੇ ਦੀ ਖਰੀਦ ਮਗਰੋਂ 24 ਘੰਟਿਆਂ ਅੰਦਰ ਅਦਾਇਗੀ ਕੀਤੀ ਜਾਵੇ। ਝੋਨੇ ਦੇ ਮੌਜੂਦਾ ਸੀਜਨ ਚ ਖਰੀਦ ਲਈ ਅੰਦਾਜ਼ਨ ਕੁੱਲ 35,552 ਕਰੋੜ ਸੀਸੀਐਲ ਦੀ ਲੋੜ ਹੈ, ਜਿਸ ਵਿਚੋਂ30,220. 82 ਕਰੋੜ ਰੁਪਏ ਜਾਰੀ ਹੋ ਗਏ ਹਨ। ਬਾਕੀ ਰਾਸ਼ੀ ਨਵੰਬਰ ਮਹੀਨੇ ਜਾਰੀ ਹੋਣ ਵਾਲੇ ਸੀਸੀ ਐੱਲ ਸਮੇਂ ਜਾਰੀ ਕੀਤੀ ਜਾਵੇਗੀ।

ਆਰਬੀਆਈ ਵੱਲੋਂ ਖਰੀਦ ਸੀਜ਼ਨ 2020-21 ਅਕਤੂਬਰ ਲਈ ਝੋਨੇ ਦੀ ਖਰੀਦ ਲਈ ਨਗਦ ਕਰਜ਼ਾ ਹੱਦ30,220 ਕਰੋੜ ਰੁਪਏ ਮਨਜ਼ੂਰ ਕਰਦਿਆਂ ਹੀ ਕੈਪਟਨ ਨੇ ਸਾਰੀਆਂ ਖਰੀਦ ਏਜੰਸੀਆਂ ਨੂੰ ਹੁਣ ਤੱਕ ਖਰੀਦੀ ਜਾ ਚੁੱਕੀ ਫ਼ਸਲ ਲਈ ਕਿਸਾਨਾਂ ਨੂੰ 24 ਘੰਟਿਆਂ ਦੇ ਅੰਦਰ ਅਦਾਇਗੀ ਦੇ ਹੁਕਮ ਦਿੱਤੇ ਹਨ। ਤਾਂ ਜੋ ਕਿਸਾਨਾਂ ਨੂੰ ਮੰਡੀਆਂ ਦੇ ਵਿੱਚ ਕੋਈ ਮੁਸ਼ਕਿਲ ਨਾ ਆਵੇ।

Check Also

ਖੁਸ਼ੀਆਂ ਬਦਲੀਆਂ ਮਾਤਮ ਚ , ਵਿਆਹ ਵਾਲੇ ਦਿਨ ਹੋਈ ਲਾੜੀ ਦੀ ਇਸ ਤਰਾਂ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ  ਜਦੋਂ ਕਿਸੇ ਘਰ ਵਿੱਚ ਵਿਆਹ ਹੁੰਦਾ ਹੈ ਤਾਂ ਉਸ ਘਰ ਦੇ …