Breaking News

ਕਿਸਾਨ ਅੰਦੋਲਨ:ਦਿੱਲੀ ਚ ਹੋ ਗਿਆ ਐਲਾਨ 2 ਦਿਨ ਦੀ ਚੇਤਾਵਨੀ ਤੋਂ ਬਾਅਦ ਚ ਹੋਵੇਗਾ ਇਹ ਕੰਮ,ਲੋਕਾਂ ਦੇ ਉਡੇ ਚਿਹਰੇ

ਆਈ ਤਾਜਾ ਵੱਡੀ ਖਬਰ

ਇਸ ਸਮੇਂ ਦੇਸ਼ ਦਾ ਹਰ ਵਰਗ ਇੱਕ ਜੁੱਟ ਹੁੰਦਾ ਨਜ਼ਰ ਆ ਰਿਹਾ ਹੈ। ਦੇਸ਼ ਦੇ ਵਿਚ ਕਿਸਾਨਾਂ ਵੱਲੋਂ ਰਾਜਧਾਨੀ ਨੂੰ ਘੇਰ ਕੇ ਕੇਂਦਰ ਸਰਕਾਰ ਵੱਲੋਂ ਸੋਧ ਕਰ ਜਾਰੀ ਕੀਤੇ ਗਏ ਨਵੇਂ ਖੇਤੀ ਆਰਡੀਨੈਂਸਾਂ ਦੇ ਵਿਰੋਧ ਵਿੱਚ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸ ਅਧੀਨ ਕਿਸਾਨਾਂ ਵੱਲੋਂ 26 ਮਾਰਚ ਤੋਂ ਦਿੱਲੀ ਦੀਆਂ ਅਲੱਗ ਅਲੱਗ ਸਰਹੱਦਾਂ ਉਪਰ ਆਪਣੇ ਮੋਰਚੇ ਲਾਏ ਹੋਏ ਹਨ। ਇਸ ਦਿੱਲੀ ਚੱਲੋ ਰੈਲੀ ਦੇ ਵਿੱਚ ਪੰਜਾਬ ਸੂਬੇ ਦੇ ਨਾਲ-ਨਾਲ ਹਰਿਆਣਾ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੇ ਕਿਸਾਨ ਵੀ ਸ਼ਾਮਲ ਹਨ।

ਕਿਸਾਨ ਜਥੇਬੰਦੀਆਂ ਤੋਂ ਇਲਾਵਾ ਮਜ਼ਦੂਰ ਸੰਗਠਨ, ਟੀਚਰ ਯੂਨੀਅਨ, ਛੋਟੀ ਸਨਅਤ ਯੂਨੀਅਨ ਦੇ ਨਾਲ ਹੋਰ ਬਹੁਤ ਸਾਰੇ ਲੋਕਾਂ ਦਾ ਸਿੱਧਾ ਸਮਰਥਨ ਕਿਸਾਨਾਂ ਨੂੰ ਦਿੱਤਾ ਜਾ ਰਿਹਾ ਹੈ। ਇਸ ਸਮੇਂ ਦਿੱਲੀ ਵਿਚੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਜਿਥੋਂ ਦੀਆਂ ਟੈਕਸੀ ਯੂਨੀਅਨਾਂ ਨੇ ਇਕ ਵੱਡਾ ਐਲਾਨ ਕਰਦੇ ਹੋਏ ਕੇਂਦਰ ਸਰਕਾਰ ਲਈ ਇਕ ਨਵੀਂ ਮੁਸੀਬਤ ਖੜ੍ਹੀ ਕਰ ਦਿੱਤੀ ਹੈ। ਜ਼ਿਲ੍ਹੇ ਦੀਆਂ ਵੱਖ-ਵੱਖ ਟੈਕਸੀ

ਯੂਨੀਅਨਾਂ ਵੱਲੋਂ ਆਖਿਆ ਗਿਆ ਹੈ ਕਿ ਜੇਕਰ ਕੇਂਦਰ ਸਰਕਾਰ ਆਉਣ ਵਾਲੇ 2 ਦਿਨਾਂ ਵਿੱਚ ਕਿਸਾਨਾਂ ਦੀਆਂ ਮੰਗਾਂ ਨੂੰ ਨਹੀਂ ਮੰਨਦੀ ਤਾਂ ਉਹ ਵੀ ਇਸ ਪ੍ਰਤੀ ਕਿਸਾਨਾਂ ਦਾ ਸਾਥ ਦੇ ਕੇ ਦਿੱਲੀ ਦੇ ਅੰਦਰ ਟੈਕਸੀਆਂ ਨੂੰ ਬੰਦ ਕਰ ਰੋਸ ਪ੍ਰਦਰਸ਼ਨ ਕਰਨਗੇ। ਦਿੱਲੀ ਦੀਆਂ ਅਲੱਗ-ਅਲੱਗ ਟੈਕਸੀ ਯੂਨੀਅਨਾਂ ਵੱਲੋਂ ਕੀਤਾ ਗਿਆ ਇਹ ਐਲਾਨ ਕੇਂਦਰ ਸਰਕਾਰ ਦੇ ਲਈ ਇਕ ਨਵੀਂ ਮੁਸੀਬਤ ਬਣ ਗਿਆ ਹੈ ਪਰ ਉਧਰ ਦੂਜੇ ਪਾਸ ਕਿਸਾਨਾਂ ਦੇ ਲਈ ਟੈਕਸੀ ਯੂਨੀਅਨਾਂ ਦੇ ਇਸ ਫੈਸਲੇ ਨੇ ਕਿਸਾਨਾਂ ਦੇ ਹੌਸਲੇ ਹੋਰ ਬੁਲੰਦ ਕਰ ਦਿੱਤੇ ਹਨ।

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਕਿਸਾਨਾਂ ਦੇ ਲਈ ਵੱਖ-ਵੱਖ ਜਥੇਬੰਦੀਆਂ ਅੱਗੇ ਆਈਆਂ ਹਨ। ਵਿਦੇਸ਼ਾਂ ਤੋਂ ਵੀ ਕਿਸਾਨਾਂ ਦੇ ਇਸ ਦਿੱਲੀ ਅੰਦੋਲਨ ਦੇ ਲਈ ਵੱਖ-ਵੱਖ ਤਰਾਂ ਦੀ ਮਦਦ ਕੀਤੀ ਜਾ ਰਹੀ ਹੈ। ਪਿਛਲੇ ਦਿਨੀਂ ਮੁਰਥਲ ਦੇ ਮਸ਼ਹੂਰ ਸੁਖਦੇਵ ਢਾਬਾ ਵੱਲੋਂ ਵੀ 2,000 ਕਿਸਾਨਾਂ ਦੇ ਲਈ ਮੁਫ਼ਤ ਵਿੱਚ ਰੋਟੀ ਪਾਣੀ ਦੀ ਸੇਵਾ ਕਰਨ ਲਈ ਦਰਵਾਜ਼ੇ ਖੋਲ੍ਹ ਦਿੱਤੇ ਹਨ। ਉਨ੍ਹਾਂ ਨੇ ਕਿਹਾ ਸੀ ਕਿ ਮੁਰਥਲ ਦੇ ਵਿੱਚ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ।

Check Also

ਮਸ਼ਹੂਰ ਅਦਾਕਾਰਾ ਨਾਲ ਵਾਪਰਿਆ ਭਿਆਨਕ ਹਾਦਸਾ , ਪ੍ਰਸ਼ੰਸਕਾਂ ਨੂੰ ਕਿਹਾ ਅਰਦਾਸਾਂ ਕਰੋ

ਆਈ ਤਾਜਾ ਵੱਡੀ ਖਬਰ  ਹਰੇਕ ਕਲਾਕਾਰ ਇਹ ਕੋਸ਼ਿਸ਼ ਕਰਦਾ ਹੈ ਕਿ ਉਹ ਆਪਣੀ ਅਦਾਕਾਰੀ ਦੇ …