Breaking News

ਕਿਸਾਨ ਅੰਦੋਲਨ ਕਰਕੇ ਮੋਦੀ ਸਰਕਾਰ ਨੂੰ ਲੱਗਾ ਵੱਡਾ ਝੱਟਕਾ – ਆਈ ਤਾਜਾ ਵੱਡੀ ਖਬਰ

ਤਾਜਾ ਵੱਡੀ ਖਬਰ

ਕੇਂਦਰ ਦੀ ਮੋਦੀ ਸਰਕਾਰ ਵੱਲੋਂ ਸੋਧ ਕਰ ਜਾਰੀ ਕੀਤੇ ਗਏ ਨਵੇਂ ਖੇਤੀ ਆਰਡੀਨੈਸਾਂ ਦੇ ਵਿਰੋਧ ਵਿੱਚ ਇਸ ਸਮੇਂ ਪੂਰੇ ਦੇਸ਼ ਦਾ ਕਿਸਾਨ ਇੱਕਜੁਟ ਹੋਇਆ ਹੈ। ਦੇਸ਼ ਦੇ ਵੱਖ ਵੱਖ ਸੂਬਿਆਂ ਵਿਚੋਂ ਲੱਖਾਂ ਦੀ ਗਿਣਤੀ ਵਿੱਚ ਦਿੱਲੀ ਆਏ ਹੋਏ ਕਿਸਾਨ ਮਜ਼ਦੂਰ ਭਾਈਚਾਰੇ ਦੇ ਲੋਕਾਂ ਵੱਲੋਂ ਇਨ੍ਹਾਂ ਬਿੱਲਾਂ ਪ੍ਰਤੀ ਅਾਪਣਾ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਵਾਉਣ ਵਾਸਤੇ ਕਿਸਾਨ ਮਜ਼ਦੂਰ ਜਥੇਬੰਦੀਆਂ ਦੇ ਨਾਲ-ਨਾਲ ਦੇਸ਼ ਦੇ ਵੱਖ ਵੱਖ ਵਿਭਾਗਾਂ ਦੇ ਲੋਕਾਂ ਵੱਲੋਂ ਵੀ ਆਪਣਾ ਸਮਰਥਨ ਕਿਸਾਨਾਂ ਦੇ ਹੱਕ ਵਿੱਚ ਦਿੱਤਾ ਜਾ ਚੁੱਕਾ ਹੈ।

ਵਿਦੇਸ਼ਾਂ ਤੋਂ ਵੀ ਆਏ ਦਿਨ ਵੱਡੀ ਗਿਣਤੀ ਵਿੱਚ ਲੋਕ ਅਤੇ ਸੰਸਦ ਮੈਂਬਰ ਵੀ ਕਿਸਾਨਾਂ ਦੀ ਹਿਮਾਇਤ ਕਰਦੇ ਹੋਏ ਨਜ਼ਰ ਆਉਂਦੇ ਹਨ। ਜਿਸ ਨਾਲ ਭਾਜਪਾ ਪਾਰਟੀ ਦੀਆਂ ਮੁਸ਼ਕਿਲਾਂ ਦਿਨ-ਬ-ਦਿਨ ਹੋਰ ਗੂੜ੍ਹੀਆਂ ਹੁੰਦੀ ਜਾ ਰਹੀਆਂ ਹਨ। ਜਿਸਦੇ ਚਲਦੇ ਹੋਏ ਇਕ ਹੋਰ ਮਾੜੀ ਖਬਰ ਭਾਜਪਾ ਪਾਰਟੀ ਵਾਸਤੇ ਆ ਰਹੀ ਹੈ ਜਿਥੇ ਭਾਜਪਾ ਜਿਲ੍ਹਾ ਜਨਰਲ ਸਕੱਤਰ ਸਰਪੰਚ ਗੁਰਵਿੰਦਰ ਸਿੰਘ ਈਸੜੂ ਨੇ ਪਾਰਟੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਇਸ ਦੇ ਨਾਲ ਹੀ ਗੁਰਵਿੰਦਰ ਸਿੰਘ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਵੀ ਅਸਤੀਫਾ ਦਿੰਦੇ ਹੋਏ ਆਖਿਆ ਕਿ ਕੇਂਦਰ ਸਰਕਾਰ ਵੱਲੋਂ ਸੋਧ ਕਰ ਜਾਰੀ ਕੀਤੇ ਗਏ ਨਵੇਂ ਖੇਤੀ ਬਿੱਲ ਕਿਸਾਨ ਵਿਰੋਧੀ ਹਨ।

ਉਹ ਅਜਿਹੇ ਹਰ ਤਰ੍ਹਾਂ ਦੇ ਕਾਨੂੰਨ ਅਤੇ ਬਿੱਲਾਂ ਦਾ ਵਿਰੋਧ ਕਰਨਗੇ ਜੋ ਕਿਸਾਨਾਂ ਦੇ ਹਿੱਤਾਂ ਦੇ ਖਿਲਾਫ ਹੋਣਗੇ। ਉਨ੍ਹਾਂ ਆਖਿਆ ਕਿ ਕੇਂਦਰ ਦੀ ਮੋਦੀ ਸਰਕਾਰ ਦੇਸ਼ ਦੇ ਅੰਨਦਾਤੇ ਉਪਰ ਸ਼ਰੇਆਮ ਅਤੇ ਜ਼ਬਰੀ ਇਹ ਕਾਨੂੰਨ ਥੋਪ ਕੇ ਦੇਸ਼ ਦੇ ਕਾਰਪੋਰੇਟ ਘਰਾਣਿਆਂ ਨੂੰ ਵੱਡਾ ਫਾਇਦਾ ਪਹੁੰਚਾਉਣ ਦੀ ਫ਼ਿਰਾਕ ਵਿੱਚ ਹੈ। ਉਨ੍ਹਾਂ ਅੱਗੇ ਗੱਲ ਕਰਦੇ ਹੋਏ ਕਿਹਾ ਕਿ ਅਸੀਂ ਜਾਗਦੀ ਜ਼ਮੀਰ ਵਾਲੇ ਕਿਸਾਨ ਹਾਂ, ਅਸੀਂ ਪਾਰਟੀ ਆਗੂ ਬਾਅਦ ਵਿੱਚ ਪਹਿਲਾਂ ਕਿਸਾਨ ਹਾਂ। ਉਨ੍ਹਾਂ

ਆਖਿਆ ਕਿ ਜੋ ਮੋਦੀ ਸਰਕਾਰ ਕਰ ਰਹੀ ਹੈ ਉਹ ਕਿਸਾਨਾਂ ਅਤੇ ਦੇਸ਼ ਦੇ ਹੱਕ ਵਿਚ ਨਹੀ ਹੈ। ਗੁਰਵਿੰਦਰ ਸਿੰਘ ਈਸੜੂ ਨੇ ਭਾਜਪਾ ਪਾਰਟੀ ਦੇ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਇਹ ਵੀ ਆਖਿਆ ਕਿ ਉਹ ਹੁਣ ਆਪਣੇ ਸਾਥੀਆਂ ਨੂੰ ਲੈ ਕੇ ਜਲਦ ਹੀ ਅਗਲੀ ਰਣਨੀਤੀ ਬਣਾਉਣਗੇ ਅਤੇ ਕਿਸਾਨਾਂ ਨੂੰ ਉਨ੍ਹਾਂ ਦੇ ਹੱਕ ਦਿਵਾਉਣ ਅਤੇ ਕਿਸਾਨਾਂ ਦੇ ਇਸ ਸੰਘਰਸ਼ ਨੂੰ ਸਫ਼ਲ ਬਣਾਉਣ ਦੇ ਵਿਚ ਆਪਣਾ ਤਨ-ਮਨ ਨਾਲ ਯੋਗਦਾਨ ਪਾਉਣਗੇ।

Check Also

ਖੁਸ਼ੀਆਂ ਬਦਲੀਆਂ ਮਾਤਮ ਚ , ਵਿਆਹ ਵਾਲੇ ਦਿਨ ਹੋਈ ਲਾੜੀ ਦੀ ਇਸ ਤਰਾਂ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ  ਜਦੋਂ ਕਿਸੇ ਘਰ ਵਿੱਚ ਵਿਆਹ ਹੁੰਦਾ ਹੈ ਤਾਂ ਉਸ ਘਰ ਦੇ …