Breaking News

ਕਿਸਾਨ ਅੰਦੋਲਨ : ਕੇਂਦਰ ਸਰਕਾਰ ਦੀ ਕਿਸਾਨਾਂ ਦੇ ਇਸ ਸਮੂਹ ਨੇ ਮੰਨੀ ਗਲ੍ਹ – ਅੰਦੋਲਨ ਛੱਡਣ ਲਈ ਹੋਏ ਤਿਆਰ

ਆਈ ਤਾਜਾ ਵੱਡੀ ਖਬਰ

ਖੇਤੀ ਕਾਨੂੰਨਾ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਦੋ ਮਹੀਨਿਆਂ ਤੋਂ ਵੱਧ ਸਮੇਂ ਤੋਂ ਨਿਰੰਤਰ ਚੱਲ ਰਿਹਾ ਇਹ ਸੰਘਰਸ਼ ਹੋਰ ਤੇਜ਼ ਹੁੰਦਾ ਨਜ਼ਰ ਆ ਰਿਹਾ ਹੈ। ਕੇਂਦਰ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਦੇ ਵਿਚਕਾਰ ਹੋਈ ਮੀਟਿੰਗ ਬੇਸਿੱਟਾ ਰਹਿਣ ਦਿੱਤੇ 8 ਦਸੰਬਰ ਨੂੰ ਬੰਦ ਦਾ ਐਲਾਨ ਕੀਤਾ ਗਿਆ ਸੀ ਜੋ ਅੱਜ ਸ਼ਾਂਤੀਪੂਰਬਕ ਤਰੀਕੇ ਨਾਲ ਹੋ ਰਿਹਾ ਹੈ।

ਸਭ ਵਰਗਾਂ ਵੱਲੋਂ ਇਨ੍ਹਾਂ ਕਾਲ਼ੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਹਮਾਇਤ ਦਿੱਤੀ ਜਾ ਰਹੀ ਹੈ। ਉੱਥੇ ਹੀ ਕਿਸਾਨ ਅੰਦੋਲਨ ਨੂੰ ਲੈ ਕੇ ਕੇਂਦਰ ਸਰਕਾਰ ਦੀ ਕਿਸਾਨਾਂ ਦੇ ਇਸ ਸਮੂਹ ਨੇ ਗੱਲ ਮੰਨ ਲਈ ਹੈ। ਇਹ ਸਮੂਹ ਅੰਦੋਲਨ ਛੱਡਣ ਲਈ ਵੀ ਤਿਆਰ ਹੋ ਗਿਆ ਹੈ। ਜਿੱਥੇ ਕਿਸਾਨ ਜਥੇਬੰਦੀਆਂ ਦਾ ਸਾਥ ਵਿਦੇਸ਼ਾਂ ਵਿਚ ਵਸਦੇ ਭਾਰਤੀਆਂ ਵੱਲੋਂ ਵੀ ਦਿੱਤਾ ਜਾ ਰਿਹਾ ਹੈ। ਉਥੇ ਹੀ ਇਕ ਸਮੂਹ ਨੇ ਸਭ ਦੇ ਵਿਰੁੱਧ ਜਾ ਕੇ ਇਹ ਅੰਦੋਲਨ ਛੱਡਣ ਦੀ ਗੱਲ ਆਖ ਦਿੱਤੀ ਹੈ।

ਅੱਜ ਸਭ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਤੋਂ ਆਪਣੀਆਂ ਮੰਗਾਂ ਮਨਵਾਉਣ ਲਈ ਅੱਜ ਦੇਸ਼ ਵਿਆਪੀ ਬੰਦ ਦਾ ਐਲਾਨ ਕੀਤਾ ਸੀ। ਤਾਂ ਜੋ ਇਨ੍ਹਾਂ ਖੇਤੀ ਕਨੂੰਨਾਂ ਨੂੰ ਰੱਦ ਕਰਵਾਇਆ ਜਾ ਸਕੇ। ਉੱਥੇ ਹੀ ਹਰਿਆਣਾ ਦੇ ਤਿੰਨ ਕਿਸਾਨ ਸੰਗਠਨਾਂ ਦੇ ਪ੍ਰਤੀਨਿਧੀਆ ਨੇ ਇਹ ਅੰਦੋਲਨ ਵਾਪਸ ਲੈਣ ਦਾ ਦਾਅਵਾ ਕੀਤਾ ਹੈ। ਹਰਿਆਣਾ ਦੇ ਕਿਸਾਨਾਂ ਦੇ ਇਕ ਸਮੂਹ ਨੇ ਖੁਦ ਨੂੰ ਪੰਜਾਬ ਦੇ ਕਿਸਾਨਾਂ ਤੋਂ ਵੱਖ ਕਰ ਲਿਆ ਹੈ।

ਇਸ ਵਿਚ ਤਿੰਨ ਕਿਸਾਨ ਸੰਗਠਨਾਂ ਦੇ ਪ੍ਰਤੀਨਿਧੀ ਸ਼ਾਮਲ ਹਨ ਜੋ, 1,20,000 ਕਿਸਾਨਾਂ ਦੀ ਅਗਵਾਈ ਕਰਨ ਦਾ ਵੀ ਦਾਅਵਾ ਕਰ ਰਹੇ ਹਨ। ਇਹ ਕਿਸਾਨ ਸੰਗਠਨ ਦੇ ਪ੍ਰਤੀਨਿਧ ਕੱਲ ਸ਼ਾਮ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੌਮਰ ਨਾਲ ਮੁਲਾਕਾਤ ਕਰਕੇ ਇਨ੍ਹਾਂ ਖੇਤੀ ਕਾਨੂੰਨਾ ਨੂੰ ਸਵੀਕਾਰ ਕਰਨ ਲਈ ਤਿਆਰ ਹੋ ਗਏ ਹਨ। ਉਨ੍ਹਾਂ ਕਿਹਾ ਹੈ ਕਿ ਸਰਕਾਰ ਵੱਲੋਂ ਸੋਧ ਕੀਤੇ ਗਏ ਤਿੰਨ ਖੇਤੀ ਕਨੂੰਨਾਂ ਨੂੰ ਸਵੀਕਾਰ ਕਰ ਰਹੇ ਹਨ।

ਹਰਿਆਣਾ ਦੇ ਇਹ ਕਿਸਾਨ ਸੰਗਠਨ ਸਰਕਾਰ ਵੱਲੋਂ ਲਿਆਂਦੇ ਤਿੰਨ ਖੇਤੀ ਕਨੂੰਨਾਂ ਨੂੰ ਸੋਧ ਦੇ ਨਾਲ ਸਵੀਕਾਰ ਕਰਨ ਲਈ ਤਿਆਰ ਹੋ ਗਏ ਹਨ। ਕਿਸਾਨ ਜਥੇਬੰਦੀਆਂ ਵੱਲੋਂ ਪਹਿਲਾਂ 8 ਦਸੰਬਰ ਨੂੰ ਬੰਦ ਕਰਨ ਦਾ ਐਲਾਨ ਕੀਤਾ ਗਿਆ ਸੀ। ਉਥੇ ਹੀ ਕੇਂਦਰ ਸਰਕਾਰ ਵੱਲੋਂ ਪਹਿਲਾ ਬੇਸਿੱਟਾ ਰਹੀਆਂ ਮੀਟਿੰਗਾਂ ਤੋਂ ਬਾਅਦ ਅਗਲੀ ਮੀਟਿੰਗ 9 ਦਸੰਬਰ ਨੂੰ ਰੱਖੀ ਗਈ ਹੈ। ਬੁੱਧਵਾਰ ਨੂੰ ਕੀਤੀ ਜਾ ਰਹੀ ਇਸ ਮੀਟਿੰਗ ਵਿੱਚ ਕਿਸਾਨ ਜਥੇਬੰਦੀਆਂ ਦੇ ਨੁਮਾਇੰਦੇ ਅਤੇ ਕੇਂਦਰ ਸਰਕਾਰ ਦੇ ਮੰਤਰੀ ਅਗਲੇ ਦੌਰ ਦੀ ਗੱਲਬਾਤ ਕਰਨਗੇ।

Check Also

ਖੁਸ਼ੀਆਂ ਬਦਲੀਆਂ ਮਾਤਮ ਚ , ਵਿਆਹ ਵਾਲੇ ਦਿਨ ਹੋਈ ਲਾੜੀ ਦੀ ਇਸ ਤਰਾਂ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ  ਜਦੋਂ ਕਿਸੇ ਘਰ ਵਿੱਚ ਵਿਆਹ ਹੁੰਦਾ ਹੈ ਤਾਂ ਉਸ ਘਰ ਦੇ …