ਆਈ ਤਾਜਾ ਵੱਡੀ ਖਬਰ
ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨ ਜਥੇ ਬੰਦੀਆਂ 26 ਨਵੰਬਰ ਤੋਂ ਦਿੱਲੀ ਦੀਆਂ ਸਰਹੱਦਾਂ ਤੇ ਬੈਠੀਆਂ ਸੰਘਰਸ਼ ਕਰ ਰਹੀਆਂ ਹਨ। ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਵਿਚਕਾਰ ਹੋਈਆਂ ਸਾਰੀਆਂ ਮੀਟਿੰਗਾਂ ਹੁਣ ਤੱਕ ਬੇਸਿੱਟਾ ਰਹੀਆਂ ਹਨ। ਕੇਂਦਰ ਸਰਕਾਰ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਵਿੱਚ ਸੋਧ ਦਾ ਪ੍ਰਸਤਾਵ ਪੇਸ਼ ਕੀਤਾ ਗਿਆ ਸੀ। ਜਿਸ ਨੂੰ ਕਿਸਾਨ ਆਗੂਆਂ ਵੱਲੋਂ ਆਪਸੀ ਮੀਟਿੰਗ ਕਰਕੇ ਠੁਕਰਾ ਦਿੱਤਾ ਗਿਆ ਸੀ। ਕਿਸਾਨ ਆਗੂਆਂ ਵੱਲੋਂ ਇਨ੍ਹਾਂ ਖੇਤੀ ਕਨੂੰਨਾਂ ਨੂੰ ਸਿਰੇ ਤੋਂ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ।
ਸਰਕਾਰ ਦੇ ਅੜੀਅਲ ਰਵਈਏ ਨੂੰ ਦੇਖਦੇ ਹੋਏ ਕਿਸਾਨ ਜਥੇ ਬੰਦੀਆਂ ਵੱਲੋਂ ਇਹ ਸੰਘਰਸ਼ ਹੋਰ ਤੇਜ਼ ਕੀਤਾ ਜਾ ਰਿਹਾ ਹੈ। ਦੇਸ਼ ਦੇ ਹਰ ਵਰਗ ਵੱਲੋਂ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਹਮਾਇਤ ਕੀਤੀ ਜਾ ਰਹੀ ਹੈ। ਦੇਸ਼ ਦੇ ਕਲਾਕਾਰ ਅਤੇ ਗਾਇਕ ਕਿਸਾਨਾਂ ਦੇ ਨਾਲ ਇਸ ਸੰਘਰਸ਼ ਵਿੱਚ ਮੋਢੇ ਨਾਲ ਮੋਢਾ ਲਾ ਕੇ ਖੜੇ ਹੋਏ ਹਨ। ਵਿਦੇਸ਼ਾਂ ਵਿਚ ਵੱਸਦੇ ਭਾਰਤੀਆਂ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਿੱਥੇ ਪਹਿਲਾਂ ਹੀ ਰਿਲਾਇੰਸ ਦੇ ਪੈਟ੍ਰੋਲ ਪੰਪ ਅਤੇ ਟੋਲ ਪਲਾਜ਼ਾ ਨੂੰ ਘੇਰ ਕੇ ਧਰਨੇ ਦਿੱਤੇ ਜਾ ਰਹੇ ਹਨ।
ਕਿਸਾਨ ਅੰਦੋਲਨ ਵਿੱਚ ਕਿਸਾਨਾਂ ਦੇ ਰੋਹ ਨੂੰ ਦੇਖਦੇ ਹੋਏ ਹੁਣ ਕੇਂਦਰ ਤੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਕਿਸਾਨੀ ਸੰਘਰਸ਼ ਨੂੰ ਦੇਖ ਕੇ ਸਰਕਾਰ ਫਿਰ ਤੋਂ ਝੁੱਕਦੀ ਹੋਈ ਨਜ਼ਰ ਆ ਰਹੀ ਹੈ। ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਇਹ ਸੰਘਰਸ਼ ਖਤਮ ਕਰਨ ਲਈ ਅਪੀਲ ਕੀਤੀ ਗਈ ਸੀ। ਕੇਂਦਰ ਵੱਲੋਂ ਖੇਤੀ ਕਾਨੂੰਨਾਂ ਵਿੱਚ ਸੋਧ ਦਾ ਪ੍ਰਸਤਾਵ ਵੀ ਪੇਸ਼ ਕੀਤਾ ਗਿਆ ਸੀ। ਕਿਸਾਨ ਜਥੇ ਬੰਦੀਆਂ ਨੇ ਕਿਹਾ ਸੀ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਬਾਅਦ ਵੀ ਗੱਲ ਬਾਤ ਕੀਤੀ ਜਾਵੇਗੀ।
ਹੁਣ ਵੀ ਕੇਂਦਰ ਸਰਕਾਰ ਨਾਲ ਗੱਲ ਬਾਤ ਕਰਨ ਲਈ ਸੱਦਾ ਭੇਜਿਆ ਗਿਆ ਸੀ। ਇਸ ਗੱਲਬਾਤ ਲਈ ਤਰੀਕ ਤੈਅ ਕਰਨ ਲਈ ਕਿਸਾਨ ਜਥੇ ਬੰਦੀਆਂ ਨੂੰ ਆਖਿਆ ਗਿਆ ਹੈ। ਕੇਂਦਰ ਸਰਕਾਰ ਵੱਲੋਂ ਆਖਿਆ ਗਿਆ ਹੈ ਕਿ ਤਿੰਨ ਕਾਨੂੰਨਾਂ ਵਿੱਚ ਐਮਐਸਪੀ ਦੀ ਕੋਈ ਗੱਲ ਨਹੀਂ। ਇਸ ਤੋਂ ਇਲਾਵਾ ਖੇਤੀ ਕਾਨੂੰਨਾ ਵਿਚ ਸੋਧ ਅਤੇ ਬਿਜਲੀ ਐਕਟ,ਤੇ ਪਰਾਲੀ ਸਾੜਨ ਨੂੰ ਲੈ ਕੇ ਗੱਲਬਾਤ ਕਰਨ ਲਈ ਪ੍ਰਸਤਾਵ ਪੇਸ਼ ਕੀਤਾ ਗਿਆ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …