Breaking News

ਕਿਸਾਨ ਅੰਦੋਲਨ ਚ ਹੋ ਰਹੇ ਵਿਰੋਧ ਦੇ ਵਿਚਕਾਰ ਮੁਕੇਸ਼ ਅੰਬਾਨੀ ਲਈ ਆ ਗਈ ਇਹ ਵੱਡੀ ਮਾੜੀ ਖਬਰ

ਆਈ ਤਾਜਾ ਵੱਡੀ ਖਬਰ

ਮੋਦੀ ਸਰਕਾਰ ਵੱਲੋਂ ਸੋਧ ਕਰਕੇ ਜਾਰੀ ਕੀਤੇ ਗਏ ਖੇਤੀ ਕਾਨੂੰਨਾਂ ਦਾ ਵਿਰੋਧ ਦੇਸ਼ ਵਿਆਪੀ ਹੋ ਰਿਹਾ ਹੈ। ਜਿੱਥੇ ਕਿਸਾਨਾਂ ਵੱਲੋਂ ਲੰਮੇ ਸਮੇਂ ਤੋ ਭਾਜਪਾ ਦੇ ਨੇਤਾਵਾਂ ਦੇ ਘਰਾਂ ਦਾ ਘਿਰਾਓ ਕੀਤਾ ਜਾ ਰਿਹਾ ਹੈ । ਉੱਥੇ ਹੀ ਸਰਕਾਰ ਦੇ ਟੋਲ ਪਲਾਜ਼ਾ ਨੂੰ ਬੰਦ ਕੀਤਾ ਗਿਆ ਹੈ। ਨਾਲ ਹੀ ਉਨ੍ਹਾਂ ਕਾਰਪੋਰੇਟ ਘਰਾਣਿਆਂ ਦਾ ਵਿਰੋਧ ਕੀਤਾ ਜਾ ਰਿਹਾ ਹੈ ਜਿਨ੍ਹਾਂ ਕਰਕੇ ਜਾਰੀ ਕੀਤੇ ਗਏ ਇਹਨਾਂ ਖੇਤੀ ਕਾਨੂੰਨਾਂ ਦਾ ਨੁਕਸਾਨ ਸਿੱਧੇ ਤੌਰ ਉੱਤੇ ਕਿਸਾਨਾਂ ਨੂੰ ਹੋ ਰਿਹਾ ਹੈ। ਦੇਸ਼ ਅੰਦਰ ਕਿਸਾਨਾਂ ਵੱਲੋਂ ਅੰਬਾਨੀ ਗਰੁਪ ਦੇ ਸਾਰੇ ਉਤਪਾਦਨਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ

ਉਥੇ ਹੀ ਉਨ੍ਹਾਂ ਦੇ ਮਾਲਜ਼ ਅਤੇ ਰਿਲਾਇੰਸ ਦੇ ਪੇਟ੍ਰੋਲ ਪੰਪ ਦਾ ਵਿਰੋਧ ਹੋ ਰਿਹਾ ਹੈ। ਕਿਸਾਨਾਂ ਵੱਲੋਂ ਕੀਤੇ ਜਾ ਰਹੇ ਇਸ ਵਿਰੋਧ ਕਾਰਨ ਮੁਕੇਸ਼ ਅੰਬਾਨੀ ਨੂੰ ਆਏ ਦਿਨ ਹੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਸ ਕਾਰਨ ਮੁਕੇਸ਼ ਅੰਬਾਨੀ ਦੁਨੀਆਂ ਦੇ ਅਮੀਰ ਵਿਅਕਤੀਆਂ ਦੀ ਪਹਿਲੇ ਦਸ ਵਿਅਕਤੀਆਂ ਦੀ ਲਿਸਟ ਵਿਚੋਂ ਬਾਹਰ ਹੋ ਗਏ ਸਨ। ਉਸ ਤੋਂ ਬਾਅਦ ਉਹ ਏਸ਼ੀਆ ਦੇ ਸਭ ਤੋਂ ਅਮੀਰ ਵਿਅਕਤੀ ਵੀ ਨਹੀਂ ਰਹੇ। ਗੱਲ ਇੱਥੇ ਹੀ ਖਤਮ ਨਹੀਂ ਹੁੰਦੀ ਦੇਸ਼ ਅੰਦਰ ਵੀ ਉਹ ਅਮੀਰਾਂ ਦੀ ਲਿਸਟ ਵਿੱਚ ਤੀਸਰੇ ਸਥਾਨ ਤੇ ਆ ਗਏ ਹਨ।

ਕਿਸਾਨੀ ਅੰਦੋਲਨ ਕਾਰਨ ਮੁਕੇਸ਼ ਅੰਬਾਨੀ ਲਈ ਇੱਕ ਹੋਰ ਮਾੜੀ ਖਬਰ ਸਾਹਮਣੇ ਆਈ ਹੈ। ਇਕ ਤੋਂ ਬਾਅਦ ਇਕ ਮਿਲ ਰਹੇ ਝਟਕੇ ਲਗਾਤਾਰ ਜਾਰੀ ਹਨ। ਹੁਣ ਅਰਬਪਤੀ ਮੁਕੇਸ਼ ਅੰਬਾਨੀ ਨੂੰ ਅੱਜ 3.6 ਬਿਲੀਅਨ ਡਾਲਰ ਦਾ ਝਟਕਾ ਲੱਗਾ ਹੈ। ਕਿਸਾਨੀ ਸੰਘਰਸ਼ ਕਾਰਨ ਲਗਾਤਾਰ ਮੁਕੇਸ਼ ਅੰਬਾਨੀ ਨੂੰ ਭਾਰੀ ਨੁਕਸਾਨ ਹੋ ਰਿਹਾ ਹੈ। ਮੁਕੇਸ਼ ਅੰਬਾਨੀ ਦੀ ਦੌਲਤ ਘਟ ਕੇ ਹੁਣ 75.8 ਬਿਲੀਅਨ ਡਾਲਰ ਹੋ ਗਈ ਹੈ। ਜਿਸ ਕਾਰਨ ਉਹ ਦੁਨੀਆਂ ਦੀ ਅਮੀਰਾਂ ਦੀ ਲਿਸਟ ਵਿਚ ਬਾਰ੍ਹਵੇਂ ਸਥਾਨ ਤੇ ਆ ਗਏ ਹਨ।

ਰਿਲਾਇੰਸ ਇੰਡਸਟਰੀਜ਼ ਲਿਮਟਿਡ ਵੱਲੋਂ ਐਲਾਨ ਕੀਤਾ ਗਿਆ ਸੀ ਕਿ ਇੱਕ ਦਿਨ ਪਹਿਲਾਂ ਤੇਲ ਤੋਂ ਰਸਾਇਣਕ ਕਾਰੋਬਾਰ ਲਈ ਵੱਖਰਾ ਇਕ ਯੂਨਿਟ ਸਥਾਪਤ ਕਰਨ ਦਾ ਕੰਮ ਪੂਰਾ ਹੋ ਗਿਆ ਹੈ। ਖੇਤੀ ਕਾਨੂੰਨਾਂ ਕਾਰਨ ਮੁਕੇਸ਼ ਅੰਬਾਨੀ ਦੀ ਦੌਲਤ ਵਿੱਚ ਲਗਾ ਤਾਰ ਗਿਰਾਵਟ ਆ ਰਹੀ ਹੈ। ਕਿਸਾਨੀ ਸੰਘਰਸ਼ ਕਾਰਨ ਜੀਓ ਕੰਪਨੀ ਨੂੰ ਵੀ ਭਾਰੀ ਨੁ-ਕ-ਸਾ-ਨ ਦਾ ਸਾਹਮਣਾ ਕਰਨਾ ਪਿਆ ਸੀ। ਕਿਉ ਕੇ ਲੋਕਾਂ ਵੱਲੋਂ ਜੀਓ ਕੰਪਨੀ ਦੇ ਟਾਵਰਾਂ ਦੀ ਭੰਨਤੋੜ ਕੀਤੀ ਗਈ ਸੀ ਅਤੇ ਬਿਜਲੀ ਸਪਲਾਈ ਠੱਪ ਕਰ ਦਿੱਤੀ ਗਈ ਸੀ।

Check Also

ਵਿਆਹ ਦੀਆਂ ਖੁਸ਼ੀਆਂ ਬਦਲੀਆਂ ਮਾਤਮ ਚ , ਹਲਦੀ ਦੀ ਰਸਮ ਵੇਲੇ ਲਾੜੇ ਦੀ ਹੋਈ ਇਸ ਤਰਾਂ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ  ਵਿਆਹ ਵਾਲਾ ਘਰ, ਜਿਸ ‘ਚ ਖੁਸ਼ੀਆਂ ਨੱਚਣਾ ਟੱਪਣਾ ਤੇ ਗੀਤ ਸੰਗੀਤ …