ਆਈ ਤਾਜਾ ਵੱਡੀ ਖਬਰ
ਦੇਸ਼ ਅੰਦਰ ਕਿਸਾਨੀ ਸੰਘਰਸ਼ ਚਲਦੇ ਨੂੰ ਦਿੱਲੀ ਦੀ ਸਰਹੱਦ ਉੱਪਰ 6 ਮਹੀਨੇ ਦਾ ਸਮਾਂ ਬੀਤ ਚੁੱਕਾ ਹੈ। ਪਰ ਸਰਕਾਰ ਵੱਲੋਂ ਅਜੇ ਵੀ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਨਕਾਰ ਕੀਤਾ ਜਾ ਰਿਹਾ ਹੈ। ਇਸ ਕਿਸਾਨੀ ਸੰਘਰਸ਼ ਨੂੰ ਲੈ ਕੇ ਪੰਜਾਬ ਦੇ ਗਾਇਕਾ ਅਤੇ ਅਦਾਕਾਰਾ ਵੱਲੋਂ ਕਿਸਾਨਾਂ ਦਾ ਭਰਪੂਰ ਸਮਰਥਨ ਕੀਤਾ ਜਾ ਰਿਹਾ ਹੈ। ਦੇਸ਼ ਦੇ ਕਿਸਾਨ 26 ਨਵੰਬਰ 2020 ਤੋਂ ਦਿੱਲੀ ਦੀਆਂ ਸਰਹੱਦਾਂ ਉਪਰ ਮੋਰਚੇ ਲਾ ਕੇ ਡਟੇ ਹੋਏ ਹਨ। ਉੱਥੇ ਹੀ ਸਾਰੇ ਕਿਸਾਨਾਂ ਵੱਲੋਂ ਲਗਾਤਾਰ ਭਾਜਪਾ ਦੇ ਵਰਕਰਾਂ ਦਾ ਘਿਰਾਓ ਕੀਤਾ ਜਾ ਰਿਹਾ ਹੈ। ਤਾਂ ਜੋ ਇਸਦਾ ਸੇਕ ਕੇਂਦਰ ਸਰਕਾਰ ਤੱਕ ਪਹੁੰਚ ਸਕੇ।
ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਇਨ੍ਹਾਂ ਖੇਤੀ ਕਾਨੂੰਨਾਂ ਦੇ ਵਿਰੋਧ ਵਜੋਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਆਪਸੀ ਗੱਠਜੋੜ ਟੁੱਟ ਚੁੱਕਾ ਹੈ। ਕਿਉਂਕਿ ਕੇਂਦਰ ਸਰਕਾਰ ਦੇ ਵਿਰੋਧ ਵਜੋਂ ਬਹੁਤ ਸਾਰੇ ਭਾਜਪਾ ਦੇ ਨੇਤਾ ਵੀ ਪਾਰਟੀ ਨਾਲੋਂ ਵੱਖ ਹੋ ਚੁੱਕੇ ਹਨ। ਹੁਣ ਕਿਸਾਨੀ ਅੰਦੋਲਨ ਦਾ ਕਰਕੇ ਮੋਦੀ ਸਰਕਾਰ ਨੂੰ ਇੱਕ ਵੱਡਾ ਝਟਕਾ ਲੱਗਾ ਹੈ ਜਿੱਥੋਂ ਇਹ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਰਾਜਪੁਰਾ ਦੇ ਵਿੱਚ ਨਗਰ ਕੌਂਸਲ ਦੇ ਦੋ ਵਾਰ ਪ੍ਰਧਾਨ ਰਹਿ ਚੁੱਕੇ ਹਨ ਭਾਜਪਾ ਆਗੂ ਪ੍ਰਵੀਨ ਛਾਬੜਾ ਨੇ ਵੀ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਦੀ ਹਮਾਇਤ ਕਰਦੇ ਹੋਏ ਕਿਸਾਨਾਂ ਦਾ ਸਮਰਥਨ ਕਰਨ ਲਈ ਭਾਜਪਾ ਜਨਤਾ ਪਾਰਟੀ ਛੱਡ ਦਿੱਤਾ ਹੈ ਅਤੇ ਕਿਸਾਨਾਂ ਦੇ ਹੱਕ ਵਿੱਚ ਖੜੇ ਹੋ ਗਏ ਹਨ। ਜਿੱਥੇ ਉਨ੍ਹਾਂ ਨੇ ਭਾਰਤੀ ਜਨਤਾ ਪਾਰਟੀ ਤੋਂ ਕਿਨਾਰਾ ਕੀਤਾ ਹੈ ਉੱਥੇ ਹੀ ਭਾਰਤੀ ਜਨਤਾ ਪਾਰਟੀ ਨੂੰ ਰਾਜਪੁਰਾ ਦੇ ਵਿੱਚ ਭਾਰੀ ਝਟਕਾ ਲਗਾ ਹੈ।
ਰਾਜਪੁਰਾ ਦੇ ਵਿੱਚ ਉਹ ਨਗਰ ਕੌਂਸਲ ਦੇ ਦੋ ਵਾਰ ਪ੍ਰਧਾਨ ਰਹਿ ਚੁੱਕੇ ਹਨ ਅਤੇ ਸੀਨੀਅਰ ਭਾਰਤੀ ਜਨਤਾ ਪਾਰਟੀ ਦੇ ਆਗੂ ਪ੍ਰਵੀਨ ਛਾਬੜਾ ਪਾਰਟੀ ਦੀ ਨੁਮਾਇੰਦਗੀ ਵੀ ਰਾਜਪੁਰਾ ਵਿੱਚ ਕੀਤੀ ਜਾ ਰਹੀ ਸੀ। ਪਰ ਹੁਣ ਉਨ੍ਹਾਂ ਨੇ ਭਵਿੱਖ ਵਿੱਚ ਕਿਸੇ ਵੀ ਰਾਜਨੀਤਿਕ ਪਾਰਟੀ ਵਿੱਚ ਨਾ ਸ਼ਾਮਲ ਹੋਣ ਦੇ ਸੰਕੇਤ ਦਿੱਤੇ ਹਨ। ਉਹਨਾਂ ਦੀ ਪਾਰਟੀ ਤੋਂ ਤੋੜ ਵਿਛੋੜਾ ਕਰ ਜਾਣ ਨਾਲ ਰਾਜਪੁਰਾ ਸ਼ਹਿਰ ਵਿੱਚ ਰਾਜਨੀਤਿਕ ਹਵਾ ਨੇ ਇਕ ਦਮ ਹਨੇਰੀ ਦਾ ਰੂਪ ਅਖਤਿਆਰ ਕਰ ਲਿਆ ਹੈ। ਇਸ ਤੋਂ ਪਹਿਲਾਂ ਭਾਜਪਾ ਦੇ ਹੋਰ ਵੀ ਬਹੁਤ ਸਾਰੇ ਵਿਧਾਇਕ ਪਾਰਟੀ ਦਾ ਸਾਥ ਛੱਡ ਚੁੱਕੇ ਹਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …