ਆਈ ਤਾਜਾ ਵੱਡੀ ਖਬਰ
ਭਾਰਤ ਦੇਸ਼ ਦੇ ਅੰਦਰ ਇਸ ਸਮੇਂ ਪੂਰੀ ਦੁਨੀਆਂ ਉਪਰ ਆਣ ਪਈ ਬਿਪਤਾ ਨੇ ਆਪਣਾ ਕਹਿਰ ਮਚਾਇਆ ਹੋਇਆ ਹੈ। ਇਹ ਕਹਿਰ ਹੁਣ ਪਹਿਲਾਂ ਨਾਲੋਂ ਵੱਧ ਮਾ-ਰੂ ਤਰੀਕੇ ਦੇ ਨਾਲ ਅਸਰ ਕਰ ਰਿਹਾ ਹੈ। ਜਿਸ ਦੇ ਚਲਦੇ ਹੋਏ ਨਵੇਂ ਕੇਸਾਂ ਦੇ ਵਿਚ ਵਾਧਾ ਵੀ ਦੇਖਣ ਨੂੰ ਨਜ਼ਰ ਆ ਰਿਹਾ ਹੈ। ਵੈਸੇ ਖੁਸ਼ੀ ਦੀ ਗੱਲ ਹੈ ਕਿ ਦੇਸ਼ ਅੰਦਰ ਇਸ ਬਿਮਾਰੀ ਤੋਂ ਬਚਾਅ ਵਾਸਤੇ ਦੋ ਵੈਕਸੀਨਾਂ ਨੂੰ ਈਜ਼ਾਦ ਕੀਤਾ ਜਾ ਚੁੱਕਾ ਹੈ। ਜਿਸ ਦੇ ਸਬੰਧ ਵਿਚ ਹਰ ਤਰ੍ਹਾਂ ਦਾ ਪ੍ਰੀਖਣ ਵੀ ਮੁਕੰਮਲ ਹੋ ਗਿਆ ਹੈ ਅਤੇ ਇਸ ਨੂੰ ਐਮਰਜੈਂਸੀ ਹਾਲਾਤ ਵਿਚ ਵਰਤਣ ਵਾਸਤੇ ਵੀ ਮਨਜ਼ੂਰੀ ਦੇ ਦਿੱਤੀ ਗਈ ਹੈ।
ਹੁਣ ਇਸ ਟੀਕੇ ਦੇ ਸਬੰਧ ਵਿਚ ਹੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਨੂੰ ਦੇਸ਼ ਦੇ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਇੱਕ ਬੈਠਕ ਕਰਨਗੇ। ਇਹ ਬੈਠਕ ਕੋਰੋਨਾ ਵਾਇਰਸ ਦੇ ਟੀਕੇ ਨੂੰ ਲੈ ਕੇ ਰੱਖੀ ਗਈ ਹੈ ਜੋ ਸੋਮਵਾਰ ਸ਼ਾਮ 4 ਵਜੇ ਦੇ ਕਰੀਬ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਕੋਰੋਨਾ ਵਾਇਰਸ ਤੋਂ ਬਚਾਅ ਵਾਸਤੇ ਟੀਕਾਕਰਨ ਅਗਲੇ ਹਫਤੇ ਤੋਂ ਦੇਸ਼ ਦੇ ਆਮ ਲੋਕਾਂ ਨੂੰ ਮਿਲਣਾ ਸ਼ੁਰੂ ਹੋ ਜਾਵੇਗਾ। ਜਿਸ ਦੇ ਕਾਰਨ ਦੇਸ਼ ਭਰ ਦੇ ਵਿੱਚ ਇਸ ਦਾ ਦੋ ਦੌਰ ਦਾ ਡ੍ਰਾਈ ਰਨ ਵੀ ਕੀਤਾ ਜਾ ਚੁੱਕਾ ਹੈ।
ਇਸ ਟੀਕਾਕਰਨ ਦੇ ਸਬੰਧ ਵਿੱਚ ਦੇਸ਼ ਦੇ ਕੇਂਦਰੀ ਸਿਹਤ ਮੰਤਰੀ ਹਰਸ਼ ਵਰਧਨ ਨੇ ਆਖਿਆ ਹੈ ਕਿ ਇਸ ਟੀਕੇ ਨੂੰ ਸਭ ਤੋਂ ਪਹਿਲਾਂ ਫਰੰਟਲਾਈਨ ਵਾਰੀਅਰਜ਼ ਨੂੰ ਦਿੱਤਾ ਜਾਵੇਗਾ ਅਤੇ ਬਾਅਦ ਵਿਚ ਇਸ ਟੀਕੇ ਨੂੰ ਆਮ ਲੋਕਾਂ ਦੀ ਪਹੁੰਚ ਤੱਕ ਕੀਤਾ ਜਾਵੇਗਾ। ਇਸ ਦੇ ਸਬੰਧ ਵਿਚ ਚੇਨੱਈ ਦੇ ਰਾਜੀਵ ਗਾਂਧੀ ਹਸਪਤਾਲ ਵਿਖੇ ਕੋਵਿਡ-19 ਦੇ ਟੀਕਾਕਰਨ ਅਭਿਆਸ ਸਬੰਧੀ ਇੱਕ ਸਮੀਖਿਆ ਕੀਤੀ ਗਈ। ਜਿਸ ਤੋਂ ਬਾਅਦ ਕੇਂਦਰੀ ਸਿਹਤ ਮੰਤਰੀ ਹਰਸ਼ ਵਰਧਨ ਨੇ ਆਖਿਆ ਕਿ ਕੇਂਦਰ ਸਰਕਾਰ ਨੇ ਸੰਭਾਵਿਤ
ਲਾਭ ਪਾਤਰੀਆਂ ਦਾ ਪਤਾ ਲਗਾਉਣ ਵਾਸਤੇ ਅਤੇ ਸੂਚੀ ਤਿਆਰ ਕਰਨ ਵਾਸਤੇ ਕੋਵਿਡ-19 ਮੰਚ ਦੀ ਸ਼ੁਰੂਆਤ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਆਖਿਆ ਹੈ ਕਿ ਸਰਕਾਰ ਇਸ ਸਬੰਧੀ ਇੱਕ ਇਲੈਕਟ੍ਰੋਨਿਕ ਪ੍ਰਮਾਣ ਪੱਤਰ ਵੀ ਜਾਰੀ ਕਰ ਰਹੀ ਹੈ। ਮੌਜੂਦਾ ਸਮੇਂ ਦੇ ਹਾਲਾਤਾਂ ਨੂੰ ਦੇਖਦੇ ਹੋਏ ਸਰਕਾਰ ਜਲਦ ਹੀ ਇਸ ਭਿਆਨਕ ਬਿਮਾਰੀ ਖਿਲਾਫ ਸਖਤ ਕਦਮ ਉਠਾਏਗੀ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …