Breaking News

ਕਿਸਾਨ ਅੰਦੋਲਨ ਨੇ ਉਡਾਈ ਸਰਕਾਰ ਦੀ ਨੀਂਦ-ਹੁਣ ਆ ਗਈ ਕੇਂਦਰ ਅੰਦਰੋਂ ਇਹ ਵੱਡੀ ਖਬਰ

ਤਾਜਾ ਵੱਡੀ ਖਬਰ

ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦਾ ਵਿਰੋਧ ਜਿਥੇ ਦੇਸ਼ ਪੱਧਰ ਤੇ ਕੀਤਾ ਜਾ ਰਿਹਾ ਹੈ। ਉਥੇ ਕੜਾਕੇ ਦੀ ਠੰਢ ਵਿੱਚ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਨੂੰ ਵੇਖਦੇ ਹੋਏ ਕੇਂਦਰ ਸਰਕਾਰ ਦੀ ਸਭ ਮੁਲਕਾਂ ਵੱਲੋਂ ਕਰੜੀ ਨਿੰਦਾ ਕੀਤੀ ਗਈ ਹੈ। ਵਿਦੇਸ਼ਾਂ ਵਿਚ ਵੱਸਦੇ ਭਾਰਤੀ ਭਾਈਚਾਰੇ ਵੱਲੋਂ ਮੋਦੀ ਸਰਕਾਰ ਦੇ ਖਿਲਾਫ ਜੰਮ ਕੇ ਰੋਸ ਪ੍ਰਦਰਸ਼ਨ ਤੇ ਮੁਜ਼ਾਹਰੇ ਕੀਤੇ ਜਾ ਰਹੇ ਹਨ। ਦਿੱਲੀ ਵਿੱਚ ਚੱਲ ਰਹੇ ਕਿਸਾਨੀ ਸੰਘਰਸ਼ ਨੂੰ ਵਿਦੇਸ਼ਾਂ ਵਿਚ ਵਸਦੇ ਭਾਰਤੀਆਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

ਸਰਹੱਦ ਤੇ ਮੋਰਚਾ ਲਾ ਕੇ ਬੈਠੇ ਕਿਸਾਨਾਂ ਲਈ ਹਰ ਸੁਵਿਧਾ ਉਪਲੱਬਧ ਕਰਵਾਈ ਜਾ ਰਹੀ ਹੈ। ਵਿਦੇਸ਼ਾਂ ਵਿੱਚ ਵਸਦੇ ਭਾਈਚਾਰੇ ਵੱਲੋਂ ਪੂਰੀ ਹਮਾਇਤ ਦਿੱਤੀ ਜਾ ਰਹੀ ਹੈ। ਕਿਸਾਨ ਜਥੇਬੰਦੀਆਂ ਅਤੇ ਕੇਂਦਰ ਸਰਕਾਰ ਵਿਚਕਾਰ ਹੋਈਆਂ ਸਾਰੀਆਂ ਮੀਟਿੰਗਾਂ ਹੁਣ ਤੱਕ ਬੇਸਿੱਟਾ ਰਹੀ ਹੈ। ਉਥੇ ਹੀ ਅੱਜ ਕਿਸਾਨ ਜਥੇਬੰਦੀਆਂ ਅਤੇ ਕੇਂਦਰ ਸਰਕਾਰ ਵਿਚਕਾਰ ਗੱਲਬਾਤ ਹੋਣ ਜਾ ਰਹੀ ਹੈ।

ਦੇਸ਼ ਵਿਆਪੀ ਸੰਘਰਸ਼ ਨੂੰ ਵੇਖਦੇ ਹੋਏ ਸਰਕਾਰ ਹੁਣ ਚਿੰਤਾ ਵਿੱਚ ਹੈ। ਕਿਸਾਨ ਅੰਦੋਲਨ ਨੇ ਕੇਂਦਰ ਸਰਕਾਰ ਦੀ ਨੀਂਦ ਉਡਾ ਦਿਤੀ ਹੈ। ਇਸ ਦਾ ਖੁਲਾਸਾ ਕੇਂਦਰ ਵੱਲੋਂ ਆਈ ਵੱਡੀ ਖਬਰ ਤੋਂ ਲਗਾਇਆ ਜਾ ਸਕਦਾ ਹੈ। ਇਹ ਕਿਸਾਨ ਅੰਦੋਲਨ ਨੂੰ ਦੇਸ਼ ਦੇ ਸਭ ਰਾਜਾਂ ਵਿੱਚ ਫੈਲ ਗਿਆ ਹੈ। ਜਿਸ ਨੂੰ ਵੇਖਦੇ ਹੋਏ ਸਰਕਾਰ ਵੱਲੋਂ ਅੱਜ ਦੀ ਮੀਟਿੰਗ ਲਈ ਨਰਮ ਰੁਖ਼ ਅਪਣਾਇਆ ਜਾ ਰਿਹਾ ਹੈ ਤੇ ਇਸ ਮਸਲੇ ਨੂੰ ਹੱਲ ਕਰਨ ਦੀ ਪੂਰੀ ਕੋਸ਼ਿਸ਼ ਕੀਤੀ ਜਾਵੇਗੀ।

ਅੱਜ ਹੋਣ ਵਾਲੀ ਮੀਟਿੰਗ ਵਿੱਚ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ,ਰੇਲ ਮੰਤਰੀ ਪਿਊਸ਼ ਗੋਇਲ ਅਤੇ ਵਣਜ ਤੇ ਸਨਅਤ ਰਾਜ ਮੰਤਰੀ ਸੋਮ ਪ੍ਰਕਾਸ਼ ਕੇਂਦਰ ਸਰਕਾਰ ਵੱਲੋਂ ਨੁਮਾਇੰਦਗੀ ਕਰਨਗੇ। ਅਮਿਤ ਸ਼ਾਹ ਇਸ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਣਗੇ ਪਰ ਪਲ-ਪਲ ਦੀ ਜਾਣਕਾਰੀ ਰੱਖਣਗੇ। ਉਤਰਾਖੰਡ ਤੋਂ ਵੀ ਹਜ਼ਾਰਾਂ ਦੀ ਤਾਦਾਦ ਵਿੱਚ ਕਿਸਾਨ ਸਭ ਰੋਕਾਂ ਨੂੰ ਤੋੜ ਕੇ ਦਿੱਲੀ ਦੀਆਂ ਸਰਹੱਦਾਂ ਤੇ ਪਹੁੰਚ ਗਏ ਹਨ। ਇਸੇ ਤਰ੍ਹਾਂ ਹੀ ਬਿਹਾਰ ਵਿੱਚ ਵੀ ਲੋਕਾਂ ਵੱਲੋਂ ਵੱਡੇ ਪੱਧਰ ਤੇ ਕੇਂਦਰ ਸਰਕਾਰ ਖ਼ਿਲਾਫ ਮਾਰਚ ਕੀਤਾ ਗਿਆ ਹੈ,

ਪਟਨਾ ਤੋਂ ਲੋਕ ਸਰਕਾਰ ਦੀਆਂ ਰੋਕਾਂ ਨੂੰ ਤੋੜਦੇ ਹੋਏ ਕਿਸਾਨ ਵੱਡੀ ਗਿਣਤੀ ਵਿੱਚ ਦਿੱਲੀ ਕੂਚ ਕਰ ਰਹੇ ਹਨ। ਸਰਕਾਰ ਵੱਲੋਂ ਇਸ ਸੰਘਰਸ਼ ਨੂੰ ਲਮਕਾਉਣ ਦੀ ਨੀਤੀ ਅਪਣਾਈ ਗਈ ਸੀ। ਜੋ ਹੁਣ ਕੇਂਦਰ ਸਰਕਾਰ ਲਈ ਖਤਰਨਾਕ ਸਾਬਤ ਹੋ ਰਹੀ ਹੈ। ਸੰਘਰਸ਼ ਦੇ ਲੰਮੇ ਸਮੇਂ ਨੂੰ ਵੇਖਦੇ ਹੋਏ ਏਸ ਦਾ ਪ੍ਰਸਾਰ ਦਿਨ-ਬਦਿਨ ਹੋਰ ਹੁੰਦਾ ਜਾ ਰਿਹਾ ਹੈ। ਇਸ ਲਈ ਸਰਕਾਰ ਦੇਸ਼ ਵਿਚ ਕਿਸੇ ਅਣਹੋਣੀ ਨੂੰ ਰੋਕਣ ਲਈ ਇਸ ਮਸਲੇ ਨੂੰ ਹੱਲ ਕਰਨਾ ਚਾਹੁੰਦੀ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …