Breaking News

ਕਿਸਾਨ ਅੰਦੋਲਨ ਬਾਰੇ ਹੁਣ ਆ ਗਈ ਕੇਂਦਰ ਸਰਕਾਰ ਦੇ ਅੰਦਰੋਂ ਇਹ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਕੇਂਦਰ ਸਰਕਾਰ ਇਸ ਸਮੇਂ ਪੂਰੇ ਐਕਸ਼ਨ ਦੇ ਵਿਚ ਦਿਖਾਈ ਦੇ ਰਹੀ ਹੈ। ਗ੍ਰਹਿ ਮੰਤਰੀ ਪਿਛਲੇ ਤਕਰੀਬਨ ਦੋ ਦਿਨਾਂ ਤੋਂ ਕਿਸਾਨਾਂ ਵੱਲੋਂ ਚਲਾਏ ਜਾ ਰਹੇ ਇਸ ਪ੍ਰਦਰਸ਼ਨ ਦਾ ਵਿਸ਼ਲੇਸ਼ਣ ਕਰ ਰਹੇ ਹਨ। ਕਿਉਂਕਿ ਸਿੰਘੂ ਬਾਰਡਰ ਉੱਪਰ ਭਾਰੀ ਤਾਦਾਦ ਦੇ ਵਿੱਚ ਲੋਕਾਂ ਦਾ ਹਜ਼ੂਮ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ। ਹੁਣ ਤੱਕ ਲੱਖਾਂ ਦੀ ਤਦਾਦ ਵਿੱਚ ਇੱਥੇ ਲੋਕ ਆਣ ਪਹੁੰਚੇ ਹਨ ਜੋ ਇਨ੍ਹਾਂ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਕਿਸਾਨਾਂ ਦਾ ਮੁੱਢੇ ਨਾਲ ਮੋਢਾ ਜੋੜ ਕੇ ਸਾਥ ਦੇ ਰਹੇ ਹਨ।

ਇਸ ਸਬੰਧੀ ਸਰਕਾਰ ਵੀ ਕਿਸਾਨਾਂ ਦਾ ਮਸਲਾ ਹੱਲ ਕਰਨ ਦੇ ਲਈ ਵੱਖ-ਵੱਖ ਕੋਸ਼ਿਸ਼ਾਂ ਕਰਦੀ ਨਜ਼ਰ ਆ ਰਹੀ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਬੀਤੇ ਦੋ ਦਿਨਾਂ ਦੌਰਾਨ ਪੰਜ ਤੋਂ ਵੱਧ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ। ਜਿਸ ਦੌਰਾਨ ਅਮਿਤ ਸ਼ਾਹ ਨੇ ਕਿਸਾਨਾਂ ਨਾਲ ਇਕ ਮੀਟਿੰਗ ਕੀਤੀ ਹੈ ਜੋ ਅਜੇ ਤੱਕ ਅਸਫਲ ਰਹੀ ਹੈ। ਹੁਣ ਉਹ ਇਸ ਸਾਰੇ ਵਰਤਾਰੇ ਉਪਰ ਆਪਣੀ ਨਜ਼ਰ ਬਣਾਏ ਹੋਏ ਹਨ ਅਤੇ ਸੂਤਰਾਂ ਦੇ ਹਵਾਲੇ ਤੋਂ ਇਹ ਖ਼ਬਰ ਵੀ ਸੁਣਨ ਨੂੰ ਆ ਰਹੀ ਹੈ ਕਿ ਸਰਕਾਰ ਵੱਖਰੇ-ਵੱਖਰੇ ਸੂਬਿਆਂ ਦੇ ਕਿਸਾਨਾਂ ਵਾਸਤੇ ਵੱਖਰੀ-ਵੱਖਰੀ ਰਣਨੀਤੀ ਨੂੰ ਤਿਆਰ ਕਰ ਰਹੀ ਹੈ।

ਇਸ ਖੇਤੀ ਅੰਦੋਲਨ ਨੂੰ ਦੇਸ਼ ਦੇ ਅੰਦਰੋਂ ਅਤੇ ਵਿਦੇਸ਼ਾਂ ਤੋਂ ਭਾਰੀ ਸਮਰਥਨ ਪ੍ਰਾਪਤ ਹੋ ਰਿਹਾ ਹੈ। ਜਿਸ ਤੋਂ ਇਹ ਸਹਿਜੇ ਹੀ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਇਹ ਧਰਨਾ ਪ੍ਰਦਰਸ਼ਨ ਬਿਨਾਂ ਕਿਸੇ ਰੋਕ-ਟੋਕ ਦੇ ਛੇ ਮਹੀਨਿਆਂ ਤਕ ਲਗਾਤਾਰ ਜਾਰੀ ਰਹਿ ਸਕਦਾ ਹੈ। ਅੱਜ ਕਿਸਾਨਾਂ ਵੱਲੋਂ ਸ਼ੁਰੂ ਕੀਤੇ ਗਏ ਇਸ ਧਰਨੇ ਪ੍ਰਦਰਸ਼ਨ ਨੂੰ 19ਵਾਂ ਦਿਨ ਹੋ ਗਿਆ ਹੈ ਅਤੇ ਅੱਜ ਸਮੂਹ ਕਿਸਾਨ ਦਿੱਲੀ ਦੀਆਂ ਸਰਹੱਦਾਂ ਉਪਰ ਭੁੱਖ ਹੜਤਾਲ ‘ਤੇ ਵੀ ਬੈਠੇ ਹੋਏ ਹਨ।

ਇਸੇ ਦੌਰਾਨ ਭਾਰਤੀ ਕਿਸਾਨ ਯੂਨੀਅਨ ਹਰਿਆਣਾ ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੇ ਆਖਿਆ ਹੈ ਕਿ ਕੇਂਦਰ ਸਰਕਾਰ ਕਿਸਾਨਾਂ ਨੂੰ ਐਮਐਸਪੀ ਦੇ ਨਾਮ ਉਪਰ ਗੁਮਰਾਹ ਕਰ ਰਹੀ ਹੈ। ਇਕ ਪਾਸੇ ਸਰਕਾਰ ਐਮਐਸਪੀ ਨੂੰ ਜਾਰੀ ਰੱਖਣ ਦੀ ਗੱਲ ਕਰਦੀ ਹੈ ਅਤੇ ਦੂਜੇ ਪਾਸੇ ਦੇਸ਼ ਦਾ ਗ੍ਰਹਿ ਮੰਤਰੀ ਅਮਿਤ ਸ਼ਾਹ 8 ਦਸੰਬਰ ਨੂੰ ਕਿਸਾਨਾਂ ਨਾਲ ਹੋਈ ਬੈਠਕ ਵਿਚ ਇਹ ਆਖਦਾ ਹੈ ਕਿ ਸਰਕਾਰ ਸਾਰੀਆਂ 23 ਫ਼ਸਲਾਂ ਨੂੰ ਐਮਐਸਪੀ ਉਪਰ ਨਹੀਂ ਖ਼ਰੀਦ ਸਕਦੀ ਕਿਉਂਕਿ ਇਸ ਉਪਰ 17 ਲੱਖ ਕਰੋੜ ਰੁਪਏ ਦਾ ਖਰਚ ਆਵੇਗਾ।

Check Also

ਪਿਤਾ ਸੁਹਰੇ ਘਰ ਤੋਂ ਧੀ ਨੂੰ ਵਾਪਿਸ ਬੈਂਡ ਵਾਜਿਆਂ ਨਾਲ ਲੈ ਆਇਆ ਪੇਕੇ ਘਰ , ਨਹੀਂ ਕੀਤਾ ਪਰਾਇਆ ਸਮਾਜ ਚ ਪੇਸ਼ ਕੀਤੀ ਮਿਸਾਲ

ਆਈ ਤਾਜਾ ਵੱਡੀ ਖਬਰ  ਮਾਪਿਆਂ ਦਾ ਇਹੀ ਸੁਪਨਾ ਹੁੰਦਾ ਹੈ ਕਿ ਜੇਕਰ ਧੀਆਂ ਵਿਆਹੀਆਂ ਗਈਆਂ …