ਆਈ ਤਾਜਾ ਵੱਡੀ ਖਬਰ
ਖੇਤੀ ਕਨੂੰਨਾਂ ਨੂੰ ਲੈ ਕੇ ਸਭ ਵਲੋ ਕੇਂਦਰ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਹਰ ਵਰਗ ਵੱਲੋਂ ਕਿਸਾਨ ਅੰਦੋਲਨ ਨੂੰ ਹਮਾਇਤ ਦਿੱਤੀ ਜਾ ਰਹੀ ਹੈ। ਉਥੇ ਹੀ ਭਾਜਪਾ ਦੇ ਬਹੁਤ ਸਾਰੇ ਵਰਕਰ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਨੂੰਨਾਂ ਦੇ ਵਿਰੁੱਧ ਹਨ। ਜਿੱਥੇ ਪੰਜਾਬ ਅੰਦਰ ਅਕਾਲੀ-ਭਾਜਪਾ ਗਠਜੋੜ ਟੁੱਟ ਚੁੱਕਾ ਹੈ। ਫੇਰ ਵੀ ਸ਼੍ਰੋਮਣੀ ਅਕਾਲੀ ਦਲ ਵਿਚੋਂ ਬਹੁਤ ਸਾਰੇ ਲੋਕ ਕਿਸਾਨ ਜਥੇਬੰਦੀਆਂ ਨੂੰ ਹਮਾਇਤ ਦੇਣ ਲਈ ਆਪਣੇ ਅਹੁਦੇ ਤੋਂ ਅਸਤੀਫਾ ਦੇ ਗਏ ਹਨ।
ਕਿਸਾਨਾਂ ਵੱਲੋਂ ਜਾਰੀ ਸੰਘਰਸ਼ ਦਾ ਸੇਕ ਵਿਦੇਸ਼ਾਂ ਤੱਕ ਵੀ ਜਾ ਪਹੁੰਚਾ ਹੈ। 26 ਨਵੰਬਰ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਦੇ ਸਾਰੇ ਰਸਤਿਆਂ ਨੂੰ ਬੰਦ ਕਰਕੇ ਸੰਘਰਸ਼ ਕੀਤਾ ਜਾ ਰਿਹਾ ਹੈ। ਕਿਸਾਨ ਜਥੇਬੰਦੀਆਂ ਦੀ ਹਮਾਇਤ ਕਰਨ ਲਈ ਕੱਲ ਇੱਕ ਡੀ ਆਈ ਜੀ ਵੱਲੋਂ ਵੀ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਸੀ। ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਸਾਰੇ ਕਲਾਕਾਰ ਅਤੇ ਗਾਇਕ ਆਪਣੀ ਸ਼ਮੂਲੀਅਤ ਦਰਜ ਕਰਵਾ ਰਹੇ ਹਨ। ਉੱਥੇ ਹੀ ਮੋਦੀ ਸਰਕਾਰ ਨੂੰ ਵੱਡਾ ਝਟਕਾ ਲੱਗਾ ਹੈ ਤੇ ਇੱਕ ਵੱਡੀ ਖਬਰ ਸਾਹਮਣੇ ਆਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਕਾਲੇ ਖੇਤੀ ਕਾਨੂੰਨਾਂ ਦਾ ਵਿਰੋਧ ਪਿਛਲੇ ਲੰਮੇ ਸਮੇਂ ਤੋਂ ਚਲਦਾ ਆ ਰਿਹਾ ਹੈ। ਉਸ ਕਾਰਨ ਭਾਜਪਾ ਨੂੰ ਇਕ ਬਹੁਤ ਵੱਡਾ ਝਟਕਾ ਲੱਗਾ ਹੈ । ਕਿਉਂਕਿ ਕੁਝ ਕਿਸਾਨ ਖੇਤੀ ਕਨੂੰਨਾਂ ਦੇ ਖਿਲਾਫ ਪ੍ਰਦਰਸ਼ਨ ਕਰਦੇ ਹੋਏ ਭਾਜਪਾ ਨੂੰ ਛੱਡ ਕਾਂਗਰਸ ਵਿੱਚ ਦਾਖਲ ਹੋ ਗਏ ਹਨ। ਰਾਜਪੁਰਾ ਹਲਕੇ ਦੇ ਵਿਧਾਇਕ ਅਤੇ ਸੀਨੀਅਰ ਆਗੂ ਹਰਦਿਆਲ ਸਿੰਘ ਕੰਬੋਜ ਭਾਜਪਾ ਨੂੰ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਦੱਸਿਆ ਕਿ ਭਾਜਪਾ ਲੀਡਰਸ਼ਿਪ ਦੇਸ਼ ਵਿਰੋਧੀ ਕਾਰਜ ਕਰ ਰਹੀ ਹੈ ।
ਜਿਸ ਨੂੰ ਕਿਸੇ ਵੀ ਕੀਮਤ ਤੇ ਸਹਿਣ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਕਿਸਾਨਾਂ ਤੇ ਮਜ਼ਦੂਰਾਂ ਦੀ ਗੱਲ ਨਹੀਂ ਸੁਣ ਰਹੇ, ਸਗੋ ਹੰਕਾਰ ਨਾਲ ਭਰੇ ਹੋਏ ਹਨ। ਕੜਾਕੇ ਦੀ ਠੰਢ ਵਿੱਚ ਕਿਸਾਨਾਂ ਨਾਲ ਧੱਕਾ ਕੀਤਾ ਜਾ ਰਿਹਾ ਹੈ । ਹਰਦਿਆਲ ਕੰਬੋਜ ਨੇ ਕਿਹਾ ਹੈ ਕਿ ਉਹ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨਾਲ ਮਿਲ ਕੇ ਕਿਸਾਨਾਂ ਦੇ ਹੱਕ ਵਿਚ ਆਪਣੀ ਆਵਾਜ਼ ਬੁਲੰਦ ਕਰਨਗੇ।
ਸੀਨੀਅਰ ਭਾਜਪਾ ਆਗੂ ਅਤੇ ਪੰਜਾਬ ਐਸੋਸੀਏਟ ਵੋਮੈਨ ਇੰਪਾਵਰਮੈਂਟ ਦੇ ਇੰਚਾਰਜ ਨਰਿੰਦਰ ਕੌਰ ,ਪ੍ਰਭਜੋਤ ਕੌਰ ਮਹਿੰਦਰ ਕੌਰ ਤੋਂ ਇਲਾਵਾ ਹੋਰ ਕਈ ਆਗੂਆਂ ਨੇ ਭਾਜਪਾ ਛੱਡਣ ਦਾ ਐਲਾਨ ਕੀਤਾ ਹੈ। ਹਰਦਿਆਲ ਸਿੰਘ ਕੰਬੋਜ ਵੱਲੋਂ ਇਸ ਮੌਕੇ ਤੇ ਇਨ੍ਹਾਂ ਸਾਰੇ ਆਗੂਆਂ ਨੂੰ ਪਾਰਟੀ ਵਿੱਚ ਬਣਦਾ ਸਨਮਾਨ ਦੇਣ ਦੀ ਗੱਲ ਆਖੀ ਅਤੇ ਸਿਰੋਪਾ ਦੇ ਕੇ ਉਨ੍ਹਾਂ ਨੂੰ ਜੀ ਆਇਆ ਆਖਿਆ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …