Breaking News

ਕਿਸਾਨ ਅੰਦੋਲਨ : ਰਾਕੇਸ਼ ਟਿਕੈਤ ਦੇ ਸਮਰਥਨ ਚ ਹਜਾਰਾਂ ਕਿਸਾਨ ਗਾਜ਼ੀਪੁਰ ਬਾਰਡਰ ਲਈ ਹੋਏ ਰਵਾਨਾ

ਆਈ ਤਾਜਾ ਵੱਡੀ ਖਬਰ

ਕੌਮੀ ਰਾਜਧਾਨੀ ਦੇ ਵਿਚ 26 ਜਨਵਰੀ ਮੌਕੇ ਕੀਤੀ ਗਈ ਕਿਸਾਨ ਟਰੈਕਟਰ ਪਰੇਡ ਵਿਚ ਕੁਝ ਲੋਕਾਂ ਵੱਲੋਂ। ਹਿੰ-ਸ-ਕ। ਕਾਰਵਾਈਆਂ ਨੂੰ ਅੰਜਾਮ ਦਿੱਤਾ ਗਿਆ। ਜਿਸ ਕਾਰਨ ਦਿੱਲੀ ਦੇ ਵਿੱਚ ਹਾਲਾਤ। ਅ-ਸੰ-ਤੋ-ਸ਼-ਜ-ਨ-ਕ। ਹੋ ਗਏ ਹਨ। ਜਿਨ੍ਹਾਂ ਉੱਪਰ ਕਾਬੂ ਪਾਉਣ ਵਾਸਤੇ ਦਿੱਲੀ ਪੁਲਸ ਪ੍ਰਸ਼ਾਸਨ ਇਸ ਵਿਚ ਸ਼ਾਮਲ ਹੋਏ ਲੋਕਾਂ ਨੂੰ ਗ੍ਰਿਫਤਾਰ ਕਰ ਰਹੀ ਹੈ। ਇਸ ਦੇ ਨਾਲ ਹੀ ਕੇਂਦਰ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਪੁਲਸ ਵੱਲੋਂ ਦਿੱਲੀ ਦੀਆਂ ਸਰਹੱਦਾਂ ਉੱਪਰ ਪਿਛਲੇ ਕਈ ਮਹੀਨਿਆਂ ਤੋਂ ਬੈਠੇ ਹੋਏ ਕਿਸਾਨਾਂ ਨੂੰ। ਖ-ਦੇ-ੜ-ਨ। ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਕਿਸਾਨਾਂ ਦੇ ਧਰਨੇ ਨੂੰ ਚੁਕਾਉਣ ਵਾਸਤੇ ਕੌਮੀ ਸਰਹੱਦ ‘ਤੇ ਭਾਰੀ ਪੁਲਸ ਦੀ ਤਾਇਨਾਤੀ ਵੀ ਕੀਤੀ ਜਾ ਚੁੱਕੀ ਹੈ। ਇਸੇ ਦੌਰਾਨ ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਭਾਵੁਕ ਹੋ ਗਏ ਹਨ। ਇਸ ਖੇਤੀ ਅੰਦੋਲਨ ਨੂੰ ਲੈ ਕੇ ਕੇਂਦਰ ਸਰਕਾਰ ਵੱਲੋਂ ਮੰਗਾਂ ਨਾ ਮੰਨੇ ਜਾਣ ਕਾਰਨ ਉਨ੍ਹਾਂ ਦਾ ਦਰਦ ਅੱਖਾਂ ਰਾਹੀਂ ਛ-ਲ-ਕ ਕੇ ਬਾਹਰ ਆ ਗਿਆ। ਪਰ ਇਸ ਦਰਦ ਨੇ ਹੀ ਇਸ ਧਰਨੇ ਤੋਂ ਜਾ ਚੁੱਕੇ ਉਨ੍ਹਾਂ ਦੇ ਭਰਾ ਨਰੇਸ਼ ਟਿਕੈਤ ਨੂੰ ਵਾਪਸ ਲੈ ਆਂਦਾ। ਆਪਣੇ ਭਰਾ ਦੇ ਹੰਝੂ ਨਾ ਦੇਖਦੇ ਹੋਏ ਨਰੇਸ਼ ਟਿਕੈਤ ਨੇ ਰਾਤੋ ਰਾਤ ਹੀ ਲੱਖਾਂ ਲੋਕਾਂ ਦਾ ਕਾਫ਼ਲਾ ਲੈ ਕੇ ਗਾਜ਼ੀਪੁਰ ਬਾਰਡਰ ਵੱਲ ਕੂਚ ਕਰ ਦਿੱਤਾ ।

ਉਹਨਾਂ ਨੇ ਇੱਕ ਪੰਚਾਇਤ ਨੂੰ ਸੰਬੋਧਨ ਕਰਦੇ ਹੋਏ ਐਲਾਨ ਵੀ ਕੀਤਾ ਇਸ ਸ਼ੁੱਕਰਵਾਰ ਨੂੰ ਸਵੇਰੇ 11 ਵਜੇ ਮੁਜ਼ੱਫਰਨਗਰ ਸ਼ਹਿਰ ਦੇ ਸਰਕਾਰੀ ਇੰਟਰ ਕਾਲਜ ਵਿਚ ਇਕ ਮਹਾਪੰਚਾਇਤ ਦਾ ਆਯੋਜਨ ਕੀਤਾ ਜਾਵੇਗਾ। ਜਿਸ ਦੌਰਾਨ ਇਕੱਠੇ ਹੋਏ ਕਿਸਾਨਾਂ ਦੀ ਹਾਜ਼ਰੀ ਵਿੱਚ ਹੀ ਅੱਗੇ ਦੀ ਰਣਨੀਤੀ ਬਣਾਈ ਜਾਵੇਗੀ। ਇਹ ਉਮੀਦ ਪ੍ਰਗਟਾਈ ਜਾ ਰਹੀ ਹੈ ਕਿ ਇਸ ਦੌਰਾਨ ਕੋਈ ਵੱਡਾ ਫੈਸਲਾ ਲਿਆ ਜਾ ਸਕਦਾ ਹੈ। ਉਧਰ ਕਿਸਾਨਾਂ ਨੇ ਰਾਕੇਸ਼ ਟਿਕੈਤ ਦੇ ਭਾਵੁਕ ਹੋਣ ਤੋਂ ਬਾਅਦ ਹਰਿਆਣਾ

ਦੇ ਜੀਂਦ ਚੰਡੀਗੜ੍ਹ ਮਾਰਗ ਨੂੰ ਕੰਡੇਲਾ ਵਿੱਚ ਜਾਮ ਕਰ ਦਿੱਤਾ। ਦੱਸ ਦੇਈਏ ਕਿ ਰਾਕੇਸ਼ ਟਿਕੈਤ ਦੇ ਛਲਕੇ ਹੋਏ ਦਰਦ ਨੇ ਉਨ੍ਹਾਂ ਦੇ ਸਮਰਥਕਾਂ ਦੀ ਇਕ ਵੱਡੀ ਭੀੜ ਨੂੰ ਸਿਸੌਲੀ ਪਿੰਡ ਵਿੱਚ ਇਕੱਠਾ ਕਰ ਦਿੱਤਾ। ਇਸ ਇਕੱਠ ਨੇ ਆਪਣੇ ਕਿਸਾਨ ਆਗੂ ਦੇ ਹੱਕ ਵਿਚ ਨਾਅਰੇਬਾਜ਼ੀ ਕਰਦੇ ਹੋਏ ਪੁਲਿਸ ਨੂੰ ਆਖਿਆ ਕਿ ਸਾਡੇ ਲੀਡਰ ਨੂੰ ਗ੍ਰਿਫ਼ਤਾਰ ਕਰਨ ਤੋਂ ਪਹਿਲਾਂ ਪੁਲਿਸ ਨੂੰ ਸਾਨੂੰ ਗ੍ਰਿਫਤਾਰ ਕਰਨਾ ਪਵੇਗਾ।

Check Also

ਮਸ਼ਹੂਰ ਅਦਾਕਾਰਾ ਨਾਲ ਵਾਪਰਿਆ ਭਿਆਨਕ ਹਾਦਸਾ , ਪ੍ਰਸ਼ੰਸਕਾਂ ਨੂੰ ਕਿਹਾ ਅਰਦਾਸਾਂ ਕਰੋ

ਆਈ ਤਾਜਾ ਵੱਡੀ ਖਬਰ  ਹਰੇਕ ਕਲਾਕਾਰ ਇਹ ਕੋਸ਼ਿਸ਼ ਕਰਦਾ ਹੈ ਕਿ ਉਹ ਆਪਣੀ ਅਦਾਕਾਰੀ ਦੇ …