Breaking News

ਕਿਸਾਨ ਅੰਦੋਲਨ : ਹੁਣੇ ਹੁਣੇ ਅਚਾਨਕ ਕੇਜਰੀਵਾਲ ਨੇ ਕਰਤਾ ਇਹ ਐਲਾਨ

ਆਈ ਤਾਜਾ ਵੱਡੀ ਖਬਰ

ਇਸ ਸਮੇਂ ਦੇਸ਼ ਦੇ ਵਿਚ ਕੇਂਦਰ ਸਰਕਾਰ ਦੇ ਨਾਲ ਆਢਾ ਲਾ ਕੇ ਖੜੀਆਂ ਕਿਸਾਨ ਜਥੇਬੰਦੀਆਂ ਚਰਚਾ ਦਾ ਵਿਸ਼ਾ ਬਣੀਆਂ ਹੋਈਆਂ ਹਨ। ਬੀਤੇ ਲਗਭਗ ਦੋ ਹਫਤਿਆਂ ਤੋਂ ਇਹ ਕਿਸਾਨ ਜਥੇਬੰਦੀਆਂ ਦਿੱਲੀ ਨੂੰ ਚੁਫੇਰਿਓਂ ਘੇਰ ਕੇ ਕਾਲੇ ਖੇਤੀ ਕਾਨੂੰਨਾਂ ਦੇ ਵਿਰੁੱਧ ਧਰਨੇ ਪ੍ਰਦਰਸ਼ਨ ਕਰ ਰਹੀਆਂ ਹਨ। ਦੇਸ਼ ਦੇ ਅੰਨਦਾਤੇ ਵੱਲੋਂ ਸ਼ੁਰੂ ਕੀਤੇ ਗਏ ਇਸ ਅੰਦੋਲਨ ਵਿੱਚ ਵੱਖ-ਵੱਖ ਵਰਗਾਂ ਵੱਲੋਂ ਆਪਣਾ ਸਹਿਯੋਗ ਦਿੱਤਾ ਜਾ ਰਿਹਾ ਹੈ।

ਇਸੇ ਅਧੀਨ ਦਿੱਲੀ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵੀ ਆਪਣਾ ਸਮਰਥਨ ਕਿਸਾਨਾਂ ਦੇ ਹੱਕ ਵਿੱਚ ਦਿੱਤਾ ਹੈ। ਇਸੇ ਖੇਤੀ ਅੰਦੋਲਨ ਦੇ ਤਹਿਤ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਹ ਐਲਾਨ ਕਰਦੇ ਹੋਏ ਆਖਿਆ ਕਿ ਉਹ 14 ਦਸੰਬਰ ਨੂੰ ਇਕ ਦਿਨ ਦਾ ਵਰਤ ਰੱਖਣਗੇ। ਇਸ ਲਈ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਤਮਾਮ ਵਰਕਰਾਂ ਅਤੇ ਸਮਰਥਕਾਂ ਅੱਗੇ ਇਹ ਅਪੀਲ ਕਰਦੇ ਹੋਏ ਕਿਹਾ ਕਿ ਉਹ ਵੀ ਕਿਸਾਨਾਂ ਦੀ ਹਮਾਇਤ ਵਿੱਚ ਆਪੋ ਆਪਣੇ ਘਰਾਂ ਵਿੱਚ ਇੱਕ ਦਿਨ ਦਾ ਵਰਤ ਰੱਖ ਕੇ ਇਸ ਧਰਨੇ ਵਿੱਚ ਆਪਣਾ ਸਹਿਯੋਗ ਦੇਣ।

ਪਾਰਟੀ ਵਰਕਰਾਂ ਤੋਂ ਇਲਾਵਾ ਉਹਨਾਂ ਨੇ ਸਮੁੱਚੇ ਦੇਸ਼ ਨੂੰ ਸੰਬੋਧਿਤ ਹੁੰਦੇ ਹੋਏ ਆਖਿਆ ਕਿ ਉਹ ਆਪੋ ਆਪਣੇ ਘਰਾਂ ਵਿਚ ਕਿਸਾਨਾਂ ਦੇ ਹੱਕ ਲਈ ਇਕ ਦਿਨ ਦਾ ਵਰਤ ਜ਼ਰੂਰ ਰੱਖਣ। ਜ਼ਿਕਰਯੋਗ ਹੈ ਕਿ ਅਰਵਿੰਦ ਕੇਜਰੀਵਾਲ ਵੱਲੋਂ ਇਹ ਅਪੀਲ ਪ੍ਰੈਸ ਕਾਨਫਰੰਸ ਦੌਰਾਨ ਗੱਲ ਬਾਤ ਕਰਦੇ ਹੋਏ ਕੀਤੀ ਗਈ ਹੈ। ਜਿਥੇ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਕਿਸਾਨਾਂ ਦੇ ਇਸ ਅੰਦੋਲਨ ਦਾ ਪੂਰਨ ਤੌਰ ‘ਤੇ ਸਮਰਥਨ ਕਰ ਰਹੀ ਹੈ।

ਮੈਂ ਆਪਣੇ ਪਾਰਟੀ ਵਰਕਰਾਂ ਅਤੇ ਦੇਸ਼ ਵਾਸੀਆਂ ਨੂੰ ਵੀ ਅਪੀਲ ਕਰਦਾ ਹਾਂ ਕਿ ਉਹ ਕਿਸਾਨਾਂ ਵੱਲੋਂ ਸ਼ੁਰੂ ਕੀਤੇ ਗਏ ਇਸ ਖੇਤੀ ਅੰਦੋਲਨ ਵਿੱਚ ਸਹਿਯੋਗ ਦਿੰਦੇ ਹੋਏ ਇਕ ਦਿਨ ਦਾ ਵਰਤ ਜ਼ਰੂਰ ਰੱਖਣ। ਇਸ ਦੇ ਨਾਲ ਹੀ ਉਨ੍ਹਾਂ ਨੇ ਆਖਿਆ ਕਿ ਕੋਈ ਇਹ ਨਾ ਸੋਚੋ ਕਿ ਸਿਰਫ ਕੁਝ ਕਿਸਾਨ ਹੀ ਇਨ੍ਹਾਂ ਕਾਨੂੰਨਾਂ ਦੇ ਵਿਰੁੱਧ ਹਨ ਜੋ ਧਰਨੇ ਦੇ ਰਹੇ ਹਨ ਬਲਕਿ ਦੇਸ਼ ਦਾ ਹਰ ਇਨਸਾਨ ਇਨ੍ਹਾਂ ਕਾਨੂੰਨਾਂ ਨੂੰ ਸਮਝ ਰਿਹਾ ਹੈ। ਉਨ੍ਹਾਂ ਕਿਹਾ ਕਿ ਮੇਰੀ ਕੇਂਦਰ ਸਰਕਾਰ ਨੂੰ ਬੇਨਤੀ ਹੈ ਕਿ ਉਹ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਕੇ ਐਮਐਸਪੀ ਉਪਰ ਹੀ ਕਿਸਾਨਾਂ ਦੀ ਫਸਲ ਖਰੀਦਣ ਦਾ ਕਾਨੂੰਨ ਬਣਾਵੇ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …