Breaking News

ਕਿਸਾਨ ਅੰਦੋਲਨ : ਹੁਣੇ ਹੁਣੇ ਆਈ ਮਾੜੀ ਖਬਰ ਇਥੇ ਇਸ ਤਰਾਂ ਹੋਈ ਕਿਸਾਨ ਦੀ ਦਰਦਨਾਕ ਮੌਤ ਛਾਇਆ ਸੋਗ

ਆਈ ਤਾਜਾ ਵੱਡੀ ਖਬਰ

ਖੇਤੀ ਕਨੂੰਨਾਂ ਦੇ ਵਿਰੋਧ ਵਿੱਚ ਭਾਰਤ ਅੰਦਰ ਸੰਘਰਸ਼ ਅਜੇ ਤੱਕ ਜਾਰੀ ਹੈ। ਜਿਥੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਖੇਤੀ ਕਾਨੂੰਨਾ ਦੇ ਖਿਲਾਫ ਪਿਛਲੇ ਕਾਫੀ ਦਿਨਾਂ ਤੋਂ ਵਿਰੋਧ ਕਰ ਰਹੀਆਂ ਹਨ। ਤਾਂ ਜੋ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਇਆ ਜਾ ਸਕੇ। ਇਸ ਲਈ ਕਿਸਾਨ ਜਥੇਬੰਦੀਆਂ ਵੱਲੋਂ ਪੈਟਰੋਲ ਪੰਪ, ਰੇਲਵੇ ਲਾਈਨਾਂ ,ਟੋਲ ਪਲਾਜ਼ਾ ਬੰਦ ਕਰਕੇ ਧਰਨੇ ਦਿੱਤੇ ਜਾ ਰਹੇ ਸਨ। ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਕਿਸਾਨ ਜਥੇਬੰਦੀਆਂ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

ਉਥੇ ਹੀ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਅਜੇ ਤੱਕ ਨਹੀਂ ਮੰਨੀਆ ਗਈਆਂ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਕਿਸਾਨ ਜਥੇਬੰਦੀਆਂ ਨੂੰ ਪੂਰੀ ਹਮਾਇਤ ਦਿੱਤੀ ਜਾ ਰਹੀ ਹੈ। ਜਿਸ ਚਲਦੇ ਹੋਏ ਉਨ੍ਹਾਂ ਨੇ ਵਿਧਾਨ ਸਭਾ ਵਿਚ ਵਿਸ਼ੇਸ਼ ਇਜਲਾਸ ਬੁਲਾ ਕੇ ਖੇਤੀ ਕਨੂੰਨਾਂ ਵਿੱਚ ਸੁਧਾਰ ਕਰਕੇ ਰਾਸ਼ਟਰਪਤੀ ਦੀ ਮਨਜੂਰੀ ਲਈ ਵੀ ਭੇਜਿਆ ਹੈ। ਉਥੇ ਹੀ ਰਾਸ਼ਟਰਪਤੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣ ਵਾਸਤੇ ਸਮਾਂ ਦੇਣ ਤੋਂ ਨਾਂਹ ਕਰ ਦਿੱਤੀ ਗਈ ਹੈ। ਕਿਸਾਨ ਜਥੇਬੰਦੀਆ ਵੱਲੋ ਲਗਾਤਾਰ ਰੋਸ ਧਰਨੇ ਤੇ ਮੁਜ਼ਾਹਰੇ ਜਾਰੀ ਹਨ।

ਇਨ੍ਹਾਂ ਧਰਨਿਆਂ ਦੇ ਵਿੱਚ ਬਹੁਤ ਸਾਰੇ ਕਿਸਾਨਾਂ ਦੇ ਨਾਲ ਬਹੁਤ ਸਾਰੇ ਹਾਦਸੇ ਹੋਣ ਦੀਆਂ ਖ਼ਬਰਾਂ ਮਿਲਦੀਆਂ ਰਹੀਆਂ ਹਨ। ਬਹੁਤ ਸਾਰੇ ਕਿਸਾਨ ਆਗੂਆਂ, ਕਿਸਾਨਾ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਮੌਤ ਧਰਨੇ ਵਾਲੇ ਸਥਾਨ ਤੇ ਹੋਣ ਦੀਆਂ ਖ਼ਬਰਾਂ ਵੀ ਸਾਹਮਣੇ ਆਈਆਂ ਹਨ। ਜੋ ਉਨ੍ਹਾਂ ਪਰਿਵਾਰਾਂ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ। ਹੁਣ ਵੀ ਅਜਿਹੀ ਇੱਕ ਖਬਰ ਪਟਿਆਲਾ ਜ਼ਿਲ੍ਹੇ ਦੇ ਪਾਤੜਾਂ ਸ਼ਹਿਰ ਤੋਂ ਸਾਹਮਣੇ ਆਈ ਹੈ। ਜਿੱਥੇ ਧਰਨੇ ਵਿੱਚ ਸ਼ਾਮਲ ਵਿੱਚ ਸ਼ਾਮਿਲ ਹੋਣ ਜਾ ਰਹੇ ਕਿਸਾਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਧਰਨੇ ਵਿਚ ਸ਼ਾਮਲ ਹੋਣ ਜਾ ਰਹੇ ਕਿਸਾਨ ਦੀ ਦਰਦਨਾਕ ਮੌਤ ਛਾਇਆ ਸੋਗ ।

ਪ੍ਰਾਪਤ ਜਾਣਕਾਰੀ ਅਨੁਸਾਰ ਪਟਿਆਲਾ ਜਿਲ੍ਹੇ ਦੇ ਪਾਤੜਾਂ ਸ਼ਹਿਰ ਵਿਚ ਕਿਸਾਨ ਅੰਦੋਲਨ ਵਿਚ ਸ਼ਾਮਲ ਹੋਣ ਜਾ ਰਹੇ ਕਿਸਾਨ ਦੀ ਸੜਕ ਹਾਦਸੇ ਵਿਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਕਿਸਾਨ ਝੰਡਾ ਮਾਰਚ ਵਿੱਚ ਸ਼ਾਮਲ ਹੋਣ ਜਾ ਰਿਹਾ ਸੀ। ਇਸ ਦੌਰਾਨ ਟਰੱਕ ਨੇ ਉਸ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਹਸਪਤਾਲ ਲਿਜਾਣ ਸਮੇਂ ਉਸ ਦੀ ਹੋਈ ਮੌਤ ਹੋ ਗਈ। ਮ੍ਰਿਤਕ ਕਿਸਾਨ ਦੀ ਪਛਾਣ ਹਜੂਰਾ ਸਿੰਘ ਵਜੋਂ ਹੋਈ ਹੈ। ਮ੍ਰਿਤਕ ਕਿਸਾਨ ਪਿੰਡ ਸ਼ੁਤਰਾਣਾ ਦਾ ਵਸਨੀਕ ਸੀ। ਪੁਲਿਸ ਨੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।ਸਭ ਕਿਸਾਨ ਜਥੇਬੰਦੀਆਂ ਵੱਲੋਂ ਮ੍ਰਿਤਕ ਦੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।

Check Also

ਮਸ਼ਹੂਰ ਅਦਾਕਾਰਾ ਨਾਲ ਵਾਪਰਿਆ ਭਿਆਨਕ ਹਾਦਸਾ , ਪ੍ਰਸ਼ੰਸਕਾਂ ਨੂੰ ਕਿਹਾ ਅਰਦਾਸਾਂ ਕਰੋ

ਆਈ ਤਾਜਾ ਵੱਡੀ ਖਬਰ  ਹਰੇਕ ਕਲਾਕਾਰ ਇਹ ਕੋਸ਼ਿਸ਼ ਕਰਦਾ ਹੈ ਕਿ ਉਹ ਆਪਣੀ ਅਦਾਕਾਰੀ ਦੇ …