Breaking News

ਕਿਸਾਨ ਅੰਦੋਲਨ : ਹੁਣੇ ਹੁਣੇ 19 ਦਸੰਬਰ ਲਈ ਹੋ ਗਿਆ ਇਹ ਵੱਡਾ ਐਲਾਨ

ਆਈ ਤਾਜਾ ਵੱਡੀ ਖਬਰ

ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕੀਤਾ ਜਾ ਰਿਹਾ ਸੰਘਰਸ਼ ਲਗਾਤਾਰ ਜਾਰੀ ਹੈ। ਪਿਛਲੇ 2 ਮਹੀਨਿਆਂ ਤੋਂ ਵਧੇਰੇ ਸਮੇਂ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਜਿਸ ਦੇ ਤਹਿਤ ਪਹਿਲਾਂ ਰਿਲਾਇੰਸ ਦੇ ਪੈਟ੍ਰੋਲ ਪੰਪ ,ਟੋਲ ਪਲਾਜ਼ਾ,ਰੇਲਵੇ ਲਾਈਨ ਤੇ ਭਾਜਪਾ ਦੇ ਆਗੂਆਂ ਦੇ ਘਰਾਂ ਦਾ ਘਿਰਾਓ ਕੀਤਾ ਜਾ ਰਿਹਾ ਸੀ। 26 ਨਵੰਬਰ ਤੋਂ ਹੀ ਕਿਸਾਨ ਜਥੇਬੰਦੀਆਂ ਵੱਲੋਂ ਹਰਿਆਣਾ ਦਿੱਲੀ ਦੀਆਂ ਸਰਹੱਦਾਂ ਤੇ ਮੋਰਚਾ ਲਗਾ ਕੇ ਆਪਣਾ ਸੰਘਰਸ਼ ਲਗਾਤਾਰ ਜਾਰੀ ਰੱਖ ਰਹੇ ਹਨ।

ਹੁਣ ਤੱਕ ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਵਿਚਕਾਰ ਹੋਈਆਂ ਸਾਰੀਆਂ ਮੀਟਿੰਗ ਬੇਸਿੱਟਾ ਰਹੀਆਂ ਹਨ। ਉਸ ਤੋਂ ਬਾਅਦ ਹੀ ਕਿਸਾਨ ਜਥੇਬੰਦੀਆਂ ਵੱਲੋਂ 8 ਦਸੰਬਰ ਨੂੰ ਭਾਰਤ ਬੰਦ ਕਰਨ ਦਾ ਐਲਾਨ ਕੀਤਾ ਗਿਆ ਸੀ। ਜਿਸ ਨੂੰ ਭਰਵਾਂ ਹੁੰਗਾਰਾ ਮਿਲਣ ਤੋਂ ਬਾਅਦ ਉਸ ਦਿਨ ਸ਼ਾਮ ਨੂੰ ਕੇਂਦਰ ਸਰਕਾਰ ਵੱਲੋਂ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਮੀਟਿੰਗ ਲਈ ਬੁਲਾਇਆ ਗਿਆ ਸੀ। ਇਸ ਮੀਟਿੰਗ ਵਿੱਚ ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਵਿਚ ਸੋਧ ਦੇ ਪ੍ਰਸਤਾਵ ਨੂੰ ਕਿਸਾਨਾਂ ਅੱਗੇ ਰੱਖਿਆ ਗਿਆ ਸੀ।

ਇਸ ਪ੍ਰਸਤਾਵ ਨੂੰ ਕਿਸਾਨ ਜਥੇਬੰਦੀਆਂ ਨੇ ਆਪਸੀ ਸਹਿਮਤੀ ਨਾਲ ਮੀਟਿੰਗ ਕਰਦੇ ਹੋਏ ਠੁਕਰਾ ਦਿੱਤਾ ਸੀ। ਜਿਸ ਤੋਂ ਬਾਅਦ ਕਿਸਾਨ ਜਥੇਬੰਦੀਆਂ ਨੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਐਲਾਨ ਕਰ ਦਿੱਤਾ ਸੀ। ਜਿਸ ਦੇ ਤਹਿਤ ਦਿੱਲੀ ਦੇ ਸਾਰੇ ਰਸਤਿਆਂ ਨੂੰ ਵਿਆਪਕ ਤੌਰ ਤੇ ਬੰਦ ਕਰਨ ਦਾ ਐਲਾਨ ਕੀਤਾ ਗਿਆ ਸੀ ਤੇ 12 ਦਸੰਬਰ ਨੂੰ ਟੋਲ ਪਲਾਜ਼ਾ ਫ਼ਰੀ ਕੀਤੇ ਗਏ ਸਨ। ਉੱਥੇ ਹੀ ਭਾਰਤੀ ਕਿਸਾਨ ਯੂਨੀਅਨ ਚਢੂਨੀ ਦਾ ਐਲਾਨ ਸਾਹਮਣੇ ਆਇਆ ਹੈ ।

ਜਿੱਥੇ 19 ਦਸੰਬਰ ਤੋਂ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਜਿਥੇ ਕੇਂਦਰ ਸਰਕਾਰ ਇਹਨਾਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਤੋਂ ਇਨਕਾਰ ਕਰ ਰਹੀ ਹੈ ਤੇ ਆਪਣੇ ਅੜੀਅਲ ਰਵਈਏ ਤੇ ਅੜੀ ਹੋਈ ਹੈ। ਕੇਂਦਰ ਸਰਕਾਰ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਨ੍ਹਾਂ ਖੇਤੀ ਕਨੂੰਨਾ ਵਿਚ ਸੋਧ ਕੀਤੀ ਜਾਵੇਗੀ, ਪਰ ਇਨਾਂ ਨੂੰ ਰੱਦ ਨਹੀਂ ਕੀਤਾ ਜਾਵੇਗਾ।

ਓਥੇ ਹੀ ਭਾਰਤ ਦੇ ਸਾਰੇ ਕਿਸਾਨ ਤੇ ਹਰ ਵਰਗ ਦੇ ਲੋਕ ਇਸ ਗੱਲ ਤੇ ਅੜੇ ਹੋਏ ਹਨ ਕਿ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਸਿਰੇ ਤੋਂ ਰੱਦ ਕੀਤਾ ਜਾਵੇ। 19 ਦਸੰਬਰ ਤੋਂ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਤੇ ਜਾਣ ਸਬੰਧੀ ਜਾਣਕਾਰੀ ਗੁਰਨਾਮ ਸਿੰਘ ਚਢੂਨੀ ਵੱਲੋਂ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਫੈਸਲਾ ਸਾਡੀ ਆਪਣੀ ਹੀ ਜਥੇਬੰਦੀ ਦਾ ਹੈ। ਇਸ ਅੰਦੋਲਨ ਤਹਿਤ ਭੁੱਖ ਹੜਤਾਲ 19 ਦਸੰਬਰ ਤੋਂ ਸਿੰਘੂ ਬਾਰਡਰ ਤੇ ਹੀ ਸ਼ੁਰੂ ਕੀਤੀ ਜਾਵੇਗੀ।

Check Also

ਪਤੀ ਵਲੋਂ ਹਨੀਮੂਨ ਤੇ ਪਤਨੀ ਨੂੰ ਇਹ ਲਬਜ਼ ਕਹਿਣਾ ਪਿਆ ਮਹਿੰਗਾ , ਹੁਣ ਦੇਣੇ ਪੈਣਗੇ 3 ਕਰੋੜ ਰੁਪਏ

ਆਈ ਤਾਜਾ ਵੱਡੀ ਖਬਰ  ਅਕਸਰ ਹੀ ਪਤੀ ਪਤਨੀ ਇੱਕ ਦੂਜੇ ਨੂੰ ਵੱਖੋ ਵੱਖਰੇ ਨਾਮਾਂ ਦੇ …