Breaking News

ਕਿਸਾਨ ਆਗੂ ਰਾਕੇਸ਼ ਟਿਕੈਤ ਲਈ ਆ ਗਈ ਵੱਡੀ ਮਾੜੀ ਖਬਰ, ਲੱਗੇ ਇਹ ਗੰਭੀਰ ਦੋਸ਼

ਆਈ ਤਾਜ਼ਾ ਵੱਡੀ ਖਬਰ 

ਇਕ ਪਾਸੇ ਕਿਸਾਨ ਜਥੇਬੰਦੀਆਂ ਵੱਲੋਂ ਮਿਲ ਕੇ ਇਕ ਸਾਲ ਤੋਂ ਲੰਬਾ ਸੰਘਰਸ਼ ਦਿੱਲੀ ਦੀਆਂ ਬਰੂਹਾਂ ਤੇ ਬੈਠ ਕੇ ਕੇਂਦਰ ਸਰਕਾਰ ਖਿਲਾਫ ਕੀਤਾ ਗਿਆ , ਜਦੋਂ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਨੂੰ ਮਨਜ਼ੂਰ ਕੀਤਾ ਗਿਆ ਤਾਂ ਫਿਰ ਜਾ ਕੇ ਕਿਸਾਨਾਂ ਦੇ ਵੱਲੋਂ ਇਸ ਧਰਨੇ ਨੂੰ ਚੁੱਕਿਆ ਗਿਆ । ਪੂਰੇ ਵਿਸ਼ਵ ਭਰ ਦੇ ਵਿੱਚ ਇਸ ਅੰਦੋਲਨ ਦੇ ਚਰਚੇ ਸਨ , ਪਰ ਹੁਣ ਸੰਯੁਕਤ ਕਿਸਾਨ ਮੋਰਚਾ ਕੁਝ ਬਿਖਰਦਾ ਹੋਇਆ ਨਜ਼ਰ ਆ ਰਿਹਾ ਹੈ । ਦੂਜੇ ਪਾਸੇ ਭਾਰਤੀ ਕਿਸਾਨ ਯੂਨੀਅਨ ਵਿਚ ਹੁਣ ਫੁੱਟ ਦਾ ਸਾਹਮਣਾ ਕਰ ਰਹੇ , ਟਿਕੈਤ ਭਰਾਵਾਂ ਦੇ ਸਾਹਮਣੇ ਹੁਣ ਨਵਾਂ ਸੰਕਟ ਖਡ਼੍ਹਾ ਹੋ ਚੁੱਕਿਆ ਹੈ । ਦਰਅਸਲ ਦੋਵੇਂ ਕਿਸਾਨ ਨੇਤਾਵਾਂ ਤੇ ਸਰਕਾਰੀ ਜ਼ਮੀਨ ਹੜੱਪਣ ਦੇ ਵੱਡੇ ਦੋਸ਼ ਲੱਗੇ ਹਨ, ਜਿਸ ਨੂੰ ਲੈ ਕੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ।

ਸ਼ਿਕਾਇਤ ਕਰਨ ਵਾਲੇ ਵਿਅਕਤੀ ਦਾ ਕਹਿਣਾ ਹੈ ਕਿ ਜੇਕਰ ਕਾਰਵਾਈ ਨਾ ਕੀਤੀ ਗਈ ਤਾਂ ਮਾਮਲੇ ਨੂੰ ਪ੍ਰਧਾਨ ਮੰਤਰੀ ਮੋਦੀ ਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਅਨਾਥ ਤੇ ਸਾਹਮਣੇ ਚੁੱਕਿਆ ਜਾਵੇਗਾ । ਰਾਕੇਸ਼ ਟਿਕੈਤ ਤੇ ਉਨ੍ਹਾਂ ਦੇ ਭਰਾ ਉਪਰ ਸਖ਼ਤ ਕਾਰਵਾਈ ਕੀਤੀ ਜਾਵੇਗੀ । ਜ਼ਿਕਰਯੋਗ ਹੈ ਕਿ ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਜ਼ਿਲ੍ਹੇ ਦੇ ਸਿਸੋਲੀ ਪਿੰਡ ਵਿੱਚ ਰਹਿਣ ਵਾਲੇ ਰਾਹੁਲ ਨੇ ਰਾਕੇਸ਼ ਤੇ ਨਰੇਸ਼ ਟਿਕੈਤ ਤੇ ਵੱਡੇ ਦੋਸ਼ ਲਗਾਏ ਹਨ । ਰਾਹੁਲ ਨੇ ਇਨ੍ਹਾਂ ਦੋਵਾਂ ਭਰਾਵਾਂ ਤੇ ਵੱਡੇ ਦੋਸ਼ ਲਗਾਉਂਦਿਆਂ ਹੋਇਆ ਕਿਹਾ ਹੈ ਕਿ ਇਸ ਸਬੰਧ ਵਿੱਚ ਸ਼ਿਕਾਇਤ ਕਰਨ ਦੇ ਬਾਅਦ ਕਾਰਵਾਈ ਨਹੀਂ ਕੀਤੀ ਗਈ ।

ਉਨ੍ਹਾਂ ਕਿਹਾ ਕਿ ਇਕ ਦਹਾਕੇ ਪਹਿਲਾਂ ਸਰਕਾਰ ਵੱਲੋਂ ਸਿਸੋਲੀ ਪਿੰਡ ਵਿੱਚ ਜ਼ਮੀਨ ਦਾ ਹਿੱਸਾ ਤਲਾਬ ਵਿੱਚ ਵੰਡਿਆ ਗਿਆ ਸੀ, ਹਾਲਾਂਕਿ ਟਿਕੈਤ ਭਰਾਵਾਂ ਨੇ ਤਲਾਬ ਨੂੰ ਮਿੱਟੀ ਨਾਲ ਭਰ ਦਿੱਤਾ ਤੇ ਗੈਰਕਾਨੂੰਨੀ ਤਰੀਕੇ ਨਾਲ ਰਿਹਾਇਸ਼ੀ ਜਾਇਦਾਦ ਦਾ ਨਿਰਮਾਣ ਕਰ ਲਿਆ ਹੈ । ਉਨ੍ਹਾਂ ਕਿਹਾ ਕਿ ਮੈਂ ਇਸ ਮਾਮਲੇ ਚ ਲਿਖਤੀ ਰੂਪ ਨਾਲ ਜ਼ਿਲ੍ਹਾ ਪੱਧਰ ਤੇ ਅਧਿਕਾਰੀਆਂ ਨੂੰ ਸੂਚਿਤ ਕੀਤਾ ਹੈ ਤੇ ਜੇਕਰ ਇਸ ਦੇ ਉੱਪਰ ਕਾਰਵਾਈ ਨਹੀਂ ਕੀਤੀ ਗਈ ਤਾਂ ਮੈਂ ਉੱਚ ਅਧਿਕਾਰੀਆਂ ਅਤੇ ਪ੍ਰਧਾਨਮੰਤਰੀ ਸਮੇਤ ਯੂ ਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਤਕ ਪਹੁੰਚ ਕਰਾਂਗਾ , ਤਾਂ ਜੋ ਇਨ੍ਹਾਂ ਦੋਵਾਂ ਭਰਾਵਾਂ ਉਪਰ ਸਖ਼ਤ ਕਾਰਵਾਈ ਕੀਤੀ ਜਾਵੇ ।

ਦੂਜੇ ਪਾਸੇ ਨਰੇਸ਼ ਟਿਕੈਤ ਨੇ ਇਨ੍ਹਾਂ ਸਾਰੇ ਦੋਸ਼ਾਂ ਨੂੰ ਸਰਾਸਰ ਗਲਤ ਕਰਾਰ ਕਰ ਦਿੱਤਾ ਹੈ । ਉਨ੍ਹਾਂ ਦੱਸਿਆ ਹੈ ਕਿ ਉਹ ਪੁੱਛਗਿੱਛ ਦੇ ਲਈ ਤਿਆਰ ਹਨ , ਉਨ੍ਹਾਂ ਕਿਹਾ ਕਿ ਮੈਨੂੰ ਪਤਾ ਨਹੀਂ ਕਿਉਂ ਲੋਕ ਮੇਰੇ ਤੇ ਇਹ ਦੋਸ਼ ਲਗਾ ਰਹੇ ਹਨ ਅਸੀਂ ਕਿਸੇ ਵੀ ਸਰਕਾਰੀ ਜ਼ਮੀਨ ਉਪਰ ਕਬਜ਼ਾ ਨਹੀਂ ਕੀਤਾ ।

Check Also

4 ਮਹੀਨੇ ਦਾ ਬੱਚਾ ਬਣਿਆ ਏਨੇ ਅਰਬਾਂ ਦਾ ਮਾਲਕ , ਦਾਦੇ ਨੇ ਦੇ ਦਿੱਤਾ ਤੋਹਫੇ ਵਿਚ ਅਜਿਹਾ

ਆਈ ਤਾਜਾ ਵੱਡੀ ਖਬਰ  ਹਰੇਕ ਮਨੁੱਖ ਆਪਣੀ ਜ਼ਿੰਦਗੀ ਦੇ ਵਿੱਚ ਕਾਮਯਾਬ ਹੋਣ ਦੇ ਲਈ ਲੰਬਾ …