Breaking News

ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦੇ ਇਸ ਵੱਡੇ ਟੋਲ ਪਲਾਜ਼ੇ ਉਤੇ ਵੀ ਕੀਤਾ ਕਬਜ਼ਾ , ਬਿਨਾਂ ਪੈਸੇ ਦਿਤੇ ਲੰਘੇ ਵਾਹਨ

ਬਿਨਾਂ ਪੈਸੇ ਦਿਤੇ ਲੰਘੇ ਵਾਹਨ

ਸੂਬੇ ਅੰਦਰ ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਜਥੇਬੰਦੀਆਂ ਵੱਲੋਂ ਕਾਫੀ ਦਿਨਾਂ ਤੋਂ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਰੇਲ ਰੋਕੋ ਅੰਦੋਲਨ ਤੋਂ ਬਾਅਦ ਰੇਲ ਆਵਾਜਾਈ ਪੂਰੀ ਤਰ੍ਹਾਂ ਠੱਪ ਕੀਤੀ ਗਈ ਹੈ। ਤਾਂ ਜੋ ਕੇਂਦਰ ਸਰਕਾਰ ਤੱਕ ਇਸ ਅੰਦੋਲਨ ਦਾ ਸੇਕ ਪਹੁੰਚ ਸਕੇ। ਸੂਬੇ ਵਿੱਚ 31 ਕਿਸਾਨ ਜਥੇਬੰਦੀਆਂ ਵੱਲੋਂ ਜਿੱਥੇ ਟਰੈਕਟਰ ਰੈਲੀਆਂ ਦਾ ਆਯੋਜਨ ਕੀਤਾ ਗਿਆ, ਰੇਲ ਰੋਕੋ ਅੰਦੋਲਨ ਅਣਮਿਥੇ ਸਮੇਂ ਲਈ ਜਾਰੀ ਹੈ ।ਉਥੇ ਹੀ ਟੋਲ ਪਲਾਜ਼ਾ ਉੱਤੇ ਕਬਜ਼ਾ ਕਰਕੇ ਧਰਨੇ ਜਾਰੀ ਹਨ। ਇਹ ਧਰਨੇ ਬਿਨਾ ਆਵਾਜਾਈ ਨੂੰ ਪ੍ਰਭਾਵਿਤ ਕੀਤਾ ਲਗਾਤਾਰ ਜਾਰੀ ਹਨ। ਆਉਣ ਜਾਣ ਵਾਲੀਆਂ ਗੱਡੀਆਂ ਨੂੰ ਕੋਈ ਨੁ -ਕ- ਸਾ- ਨ ਨਹੀਂ ਪਹੁੰਚਾਇਆ ਜਾ ਰਿਹਾ।

ਸੂਬੇ ਦੇ ਵਿਚ ਖੇਤੀ ਕਨੂੰਨਾਂ ਖਿਲਾਫ਼ ਕਿਸਾਨ ਜਥੇਬੰਦੀਆਂ ਵਿੱਚ ਸਰਕਾਰ ਖਿਲਾਫ ਰੋਹ ਹੋਰ ਭਖ਼ਦਾ ਜਾ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਕਿਸਾਨ ਜਥੇਬੰਦੀਆਂ ਨੇ ਟੋਲ ਪਲਾਜ਼ਾ ਉਪਰ ਹੀ ਧਰਨਾ ਦੇਣ ਦਾ ਫੈਸਲਾ ਕੀਤਾ ਹੈ। ਇਨ੍ਹਾਂ ਟੋਲ ਪਲਾਜ਼ਾ ਉਪਰ ਲੋਕਾਂ ਨੂੰ ਬਿਨਾਂ ਪਰਚੀ ਲੰਘਣ ਦਿੱਤਾ ਜਾ ਰਿਹਾ ਹੈ। ਅੱਜ ਲੁਧਿਆਣਾ ਦੇ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਟੌਲ ਪਲਾਜ਼ੇ ਨੂੰ ਕਬਜ਼ੇ ਵਿਚ ਲੈ ਕੇ ਧਰਨਾ ਲਾਇਆ ਗਿਆ ਹੈ।

ਵਾਹਨ ਚਾਲਕ ਆਪਣੇ ਵਾਹਨ ਦੀ ਬਿਨਾ ਪਰਚੀ ਇਸ ਤੋਂ ਲੰਘ ਰਹੇ ਹਨ। ਇਹ ਧਰਨੇ ਕਿਸਾਨ ਜਥੇਬੰਦੀਆਂ ਖੇਤੀ ਕਨੂੰਨਾਂ ਨੂੰ ਰੱਦ ਕਰਵਾਉਣ ਦੇ ਉਦੇਸ਼ ਨਾਲ ਲਾ ਰਹੀਆਂ ਹਨ। ਇਸ ਵਿਰੋਧ ਦੇ ਤਹਿਤ ਕਿਸਾਨ ਜਥੇਬੰਦੀਆਂ ਨੇ ਪੰਜਾਬ ਦੇ ਵਿੱਚ ਕਈ ਟੋਲ ਪਲਾਜ਼ੇ ਬੰਦ ਕਰ ਦਿੱਤੇ ਹਨ ਤੇ ਹੋਰ ਬੰਦ ਕਰਵਾਉਣ ਲਈ ਲਾਮਬੰਦੀ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਖੇਤੀ ਕਨੂੰਨਾਂ ਨੂੰ ਰੱਦ ਨਹੀਂ ਕਰ ਦਿੱਤਾ ਜਾਂਦਾ ਉਦੋਂ ਤੱਕ ਇਹ ਧਰਨੇ ਲਗਾਤਾਰ ਜਾਰੀ ਰਹਿਣਗੇ।

ਕਿਸਾਨਾਂ ਨੇ ਰਾਜਪੁਰਾ ਹਾਈਵੇ ਤੇ ਪਿੰਡ ਧਰੇੜੀ ਜੱਟਾਂ ਦਾ ਟੋਲ ਪਲਾਜਾ ਵੀ ਪਿਛਲੇ ਪੰਜ ਦਿਨਾਂ ਤੋਂ ਰੋਕਿਆ ਹੋਇਆ ਹੈ। ਟੋਲ ਪਲਾਜ਼ਾ ਤੇ ਕਿਸਾਨ ਪੱਕਾ ਧਰਨਾ ਲਾਕੇ ਬੈਠੇ ਹੋਏ ਹਨ। ਇਸ ਟੋਲ ਪਲਾਜ਼ਾ ਤੇ ਦਿਨ ਰਾਤ ਦਾ ਧਰਨਾ ਪੰਜ ਦਿਨ ਤੋਂ ਲਗਾਤਰ ਜਾਰੀ ਹੈ। ਕਿਸਾਨ ਜਥੇਬੰਦੀਆਂ ਨੇ ਇਹ ਹੈ ਕਿ ਜਦੋਂ ਤੱਕ ਖੇਤੀ ਕਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਂਦਾ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਰਣਨੀਤੀ ਤਹਿਤ ਕਿਸਾਨ ਆਪਣਾ ਸੰਘਰਸ਼ ਹੋਰ ਤੇਜ਼ ਕਰ ਸਕਦੇ ਹਨ।

Check Also

ਸ਼੍ਰੀ ਹੇਮਕੁੰਟ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਆਈ ਵੱਡੀ ਖਬਰ , ਏਨੀ ਤਰੀਕ ਤੋਂ ਖੁੱਲਣ ਜਾ ਰਹੇ ਕਿਵਾੜ

ਆਈ ਤਾਜਾ ਵੱਡੀ ਖਬਰ  ਜਿਸ ਤਰੀਕੇ ਦੇ ਨਾਲ ਮੌਸਮ ਕਾਫੀ ਸੁਹਾਵਨਾ ਹੁੰਦਾ ਜਾ ਰਿਹਾ ਹੈ, …