ਦਿਲੀ ਤੱਕ ਹੋ ਗਈ ਚਰਚਾ
ਖੇਤੀ ਕਾਨੂੰਨਾਂ ਵਿਰੁੱਧ ਦੇਸ਼ ਵਿਚ ਜਿਥੇ ਜਗ੍ਹਾ-ਜਗ੍ਹਾ ਤੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ, ਉਥੇ ਹੀ ਕੈਪਟਨ ਵੱਲੋਂ ਪੰਜਾਬ ਖੇਤੀ ਕਨੂੰਨ ਵਿਰੁੱਧ ਮੁਹਿੰਮ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿਚ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫ਼ਾ ਦੇਣ ਵਾਲੀ ਹਰਸਿਮਰਤ ਕੌਰ ਬਾਦਲ ਦੇ ਅਸਤੀਫੇ ਨੂੰ ਰਾਜਨੀਤਿਕ ਡਰਾਮਾ ਕਰਾਰ ਦਿੱਤਾ।ਉਨ੍ਹਾਂ ਕਿਹਾ ਕਿ ਹਰਸਿਮਰਤ ਕੌਰ ਲੋਕਾਂ ਨੂੰ ਗੁਮਰਾਹ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਅਕਾਲੀ ਦਲ ਪੰਜਾਬ ਪ੍ਰਤੀ ਆਪਣੇ ਫ਼ਰਜ਼ ਦੀ ਬਜਾਏ ਵੱਡੀ ਕੁਰਬਾਨੀ ਦਸ ਰਿਹਾ ਹੈ। ਅੱਜ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਵਿਚ ਖੇਤੀ ਕਾਨੂੰਨ ਵਿਰੁੱਧ ਦਸਤਖਤ ਮੁਹਿੰਮ ਦੀ ਰਸਮੀ ਸ਼ੁਰੂਆਤ ਕੀਤੀ।ਕੈਪਟਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਵਿਰੋਧ ਨੂੰ ਪੂਰੀ ਤਰ੍ਹਾਂ ਅਸਫਲ ਕਰਾਰ ਦਿੰਦੇ ਹੋਏ ਵਿਗਾੜਨ ਦੀ ਗੱਲ ਵੀ ਆਖੀ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਸਾਡੀ ਭਾਜਪਾ ਜਾਂ ਕਾਂਗਰਸ ਬਾਰੇ ਰਾਜਨੀਤਿਕ ਲ – ੜਾ – ਈ ਨਹੀਂ ਹੈ ,ਇਹ ਸਾਡੇ ਵਜੂਦ ਨੂੰ ਬਚਾਉਣ ਲਈ ,ਸਾਡੀ ਕਿਸਾਨੀ ਨੂੰ ਬਚਾਉਣ ਲਈ ,ਤੇ ਸਾਡੇ ਪੰਜਾਬ ਨੂੰ ਬਚਾਉਣ ਦੀ ਲ -ੜਾ – ਈ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਉਦੋਂ ਕਿੱਥੇ ਸੀ ਜਦੋਂ 28 ਅਗਸਤ ਨੂੰ ਵਿਧਾਨ ਸਭਾ ਵਿੱਚ ਕਿਸਾਨ ਵਿਰੋਧੀ ਆਰਡੀਨੈਸਾਂ ਨੂੰ
ਵਾਪਸ ਲੈਣ ਅਤੇ ਕੇਂਦਰ ਨੂੰ ਐਮ ਐਸ ਪੀ ਨੂੰ ਕਾਨੂੰਨੀ ਹੱਕ ਬਣਾਉਣ ਦੀ ਮੰਗ ਕਰਦਿਆਂ ਮਤਾ ਪਾਸ ਕੀਤਾ ਸੀ।ਮੁੱਖ ਮੰਤਰੀ ਪੰਜਾਬ ਨੇ ਅੱਜ ਸਿਵਲ ਸਕੱਤਰੇਤ ਤੋਂ ਮਹਾਤਮਾ ਗਾਂਧੀ ਜਯੰਤੀ ਦੇ ਮੌਕੇ ਤੇ ਅਤੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦੁਰ ਸ਼ਾਸਤਰੀ ਦੇ ਜਨਮ ਦਿਨ ਮੌਕੇ 3 ਪ੍ਰੋਜੈਕਟਾਂ ਦੇ ਵੇਰਚੁਅਲ ਉਦਘਾਟਨ ਮੌਕੇ ਸੰਬੋਧਨ ਕੀਤਾ ।ਮੁੱਖ ਮੰਤਰੀ ਕੈਪਟਨ ਨੇ ਪੰਜਾਬ ਦੇ ਕਿਸਾਨਾਂ ਨੂੰ ਉਨ੍ਹਾਂ ਦੇ ਨਾਲ ਖੜੇ ਹੋਣ ਦਾ ਭਰੋਸਾ ਵੀ ਦਵਾਇਆ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …