ਆਈ ਤਾਜਾ ਵੱਡੀ ਖਬਰ
ਨਵੇਂ ਸਾਲ ਦੀ ਸ਼ੁਰੂਆਤ ਵਿੱਚ ਹੀ ਮੰ-ਦ-ਭਾ-ਗੀ- ਆਂ ਖ਼ਬਰਾਂ ਸੁਣਨ ਨੂੰ ਮਿਲ ਰਹੀਆਂ ਹਨ। ਕੇਂਦਰ ਸਰਕਾਰ ਵੱਲੋਂ ਲਾਗੂ ਖੇਤੀ ਕਾਨੂੰਨਾਂ ਦਾ ਵਿਰੋਧ ਕਿਸਾਨ ਜਥੇ ਬੰਦੀਆਂ ਵੱਲੋਂ ਨਿਰੰਤਰ ਕੀਤਾ ਜਾ ਰਿਹਾ ਹੈ। ਦੇਸ਼ ਦਾ ਅੰਦਰੂਨੀ ਸਿਸਟਮ ਇਸ ਸਮੇਂ ਡ-ਗ-ਮ-ਗਾ-ਇ-ਆ ਹੋਇਆ ਹੈ। ਜਿਸ ਦਾ ਕਾਰਨ ਦਿੱਲੀ ਦੀਆਂ ਸਰਹੱਦਾਂ ਉਪਰ ਲੱਖਾਂ ਦੀ ਤਾਦਾਦ ਦੇ ਵਿੱਚ ਕਿਸਾਨਾਂ ਵੱਲੋਂ ਕੀਤਾ ਜਾ ਰਿਹਾ ਖੇਤੀ ਅੰਦੋਲਨ ਹੈ। ਇਸ ਅੰਦੋਲਨ ਦੀ ਸ਼ੁਰੂਆਤ 26 ਨਵੰਬਰ 2020 ਤੋਂ ਦਿੱਲੀ ਕੂਚ ਮਾਰਚ ਦੇ ਅਧੀਨ ਕਰ ਦਿੱਤੀ ਗਈ ਸੀ।
ਜਿਸ ਤੋਂ ਬਾਅਦ ਕਿਸਾਨ ਮਜ਼ਦੂਰ ਜਥੇ ਬੰਦੀਆਂ ਦੇ ਨਾਲ ਆਮ ਲੋਕਾਂ ਨੇ ਵੀ ਸ਼ਮੂਲੀਅਤ ਕਰਨੀ ਸ਼ੁਰੂ ਕਰ ਦਿੱਤੀ ਸੀ। ਮੋਦੀ ਸਰਕਾਰ ਵੱਲੋਂ ਸੋਧ ਕਰ ਜਾਰੀ ਕੀਤੇ ਗਏ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਵਾਸਤੇ ਇਹ ਕਿਸਾਨ ਕੁ-ਰ-ਬਾ-ਨੀ ਦੇਣ ਤੋਂ ਪਿੱਛੇ ਨਹੀਂ ਹਟ ਰਹੇ। ਹੁਣ ਤੱਕ ਕਿਸਾਨ ਅੰਦੋਲਨ ਵਿੱਚ 55 ਤੋਂ ਵੱਧ ਲੋਕਾਂ ਦੀ ਜਾਨ ਚਲੀ ਗਈ ਹੈ ਅਤੇ ਬੜੇ ਦੁੱਖ ਨਾਲ ਕਹਿਣਾ ਪੈ ਰਿਹਾ ਹੈ ਕਿ ਅੱਜ ਇਸ ਵਿਚ ਇਕ ਹੋਰ ਦਾ ਵਾਧਾ ਹੋ ਗਿਆ। ਹੁਣ ਦਿੱਲੀ ਬਾਰਡਰ ਤੋਂ ਇੱਕ ਹੋਰ ਮੰ-ਦ-ਭਾ-ਗੀ ਖਬਰ ਸਾਹਮਣੇ ਆਈ ਹੈ ਜਿਸ ਨਾਲ ਕਿਸਾਨਾਂ ਵਿੱਚ ਸੋਗ ਦੀ ਲਹਿਰ ਹੈ।
ਨਵੰਬਰ ਤੋਂ ਹੀ ਕਿਸਾਨ ਜਥੇ ਬੰਦੀਆਂ ਨੇ ਦਿੱਲੀ ਦੀ ਸਰਹੱਦ ਤੇ ਕੜਾਕੇ ਦੀ ਠੰਢ ਵਿੱਚ ਬੈਠ ਕੇ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਕਰ ਰਹੀਆਂ ਹਨ। ਹੁਣ ਟਿਕਰੀ ਬਾਰਡਰ ਤੋਂ ਇਕ ਕਿਸਾਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ 18 ਸਾਲਾਂ ਨੌਜਵਾਨ ਕਿਸਾਨ ਦੀ ਮੌਤ ਦਿਲ ਦਾ ਦੌ- ਰਾ ਪੈਣਾ ਨਾਲ ਹੋਈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਮ੍ਰਿਤਕ ਕਿਸਾਨ ਦੀ ਪਛਾਣ ਜਸ਼ਨਪ੍ਰੀਤ ਸਿੰਘ ਪੁੱਤਰ ਗੁਰਮੇਲ ਸਿੰਘ , ਪਿੰਡ ਚਾਉਕੇ, ਜ਼ਿਲ੍ਹਾ ਬਠਿੰਡਾ ਦੇ ਨਿਵਾਸੀ ਵਜੋਂ ਹੋਈ ਹੈ।
ਮ੍ਰਿਤਕ ਨੌਜਵਾਨ ਆਪਣੇ ਮਾਪਿਆਂ ਦੀ ਇਕਲੌਤੀ ਔਲਾਦ ਸੀ। ਹੁਣ ਤੱਕ ਬਹੁਤ ਸਾਰੇ ਕਿਸਾਨ ਇਸ ਅੰਦੋਲਨ ਵਿਚ ਸ਼-ਹੀ-ਦ ਹੋ ਚੁੱਕੇ ਹਨ। ਟਿਕਰੀ ਬਾਰਡਰ ਤੇ ਜਸ਼ਨਪ੍ਰੀਤ ਸਿੰਘ ਦੀ ਮੌਤ ਤੋਂ ਬਾਅਦ ਕਿਸਾਨ ਜਥੇ ਬੰਦੀਆਂ ਵਿੱਚ ਸੋਗ ਦੀ ਲਹਿਰ ਛਾ ਗਈ ਹੈ। ਇਸ ਕਿਸਾਨ ਦੀ ਮੌਤ ਬਾਰੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰੈੱਸ ਸਕੱਤਰ ਜਸਵੀਰ ਸਿੰਘ ਬੁਰਜ ਨੇ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਸ ਨੌਜਵਾਨ ਦੀ ਹਾਲਤ ਵਿ-ਗ-ੜ ਗਈ ਸੀ,
ਜਿਸ ਕਾਰਨ ਹਸਪਤਾਲ ਦਾਖਲ ਕਰਵਾਇਆ ਗਿਆ,ਜਿੱਥੇ ਇਸ ਨੌਜਵਾਨ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਇਹ ਨੌਜਵਾਨ ਕੱਲ ਹੀ ਇਸ ਕਿਸਾਨੀ ਸੰਘਰਸ਼ ਵਿੱਚ ਸ਼ਾਮਲ ਹੋਣ ਲਈ ਦਿੱਲੀ ਪਹੁੰਚਿਆ ਸੀ। ਕਿਸਾਨ ਆਗੂਆਂ ਨੇ ਕਿਹਾ ਹੈ ਕਿ ਅਸੀਂ ਕਿਸੇ ਵੀ ਕਿਸਾਨ ਦੀ ਕੁ-ਰ-ਬਾ-ਨੀ ਨੂੰ ਵਿਅਰਥ ਨਹੀਂ ਜਾਣ ਦਿਆਂਗੇ। ਦਿੱਲੀ ਦੀਆਂ ਸਰਹੱਦਾਂ ਤੇ ਵੱਖ-ਵੱਖ ਜਗ੍ਹਾ ਤੇ ਇਸ ਅੰਦੋਲਨ ਨੂੰ 39 ਵਾਂ ਦਿਨ ਚੱਲ ਰਿਹਾ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …