ਆਈ ਤਾਜ਼ਾ ਵੱਡੀ ਖਬਰ
ਦੇਸ਼ ਦੇ ਕਿਸਾਨਾਂ ਵੱਲੋਂ ਜਿੱਥੇ ਪਿਛਲੇ ਸਾਲ ਤੋਂ ਹੀ ਦਿੱਲੀ ਦੀਆਂ ਸਰਹੱਦਾਂ ਉਪਰ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਕੀਤਾ ਜਾ ਰਿਹਾ ਹੈ। ਕੇਂਦਰ ਸਰਕਾਰ ਵੱਲੋਂ ਜਿੱਥੇ ਤਿੰਨ ਵਿਵਾਦਤ ਖੇਤੀ ਕਾਨੂੰਨਾਂ ਨੂੰ ਲਾਗੂ ਕੀਤਾ ਗਿਆ ਸੀ ਅਤੇ ਆਖਿਆ ਗਿਆ ਸੀ ਕਿ ਜਿਸ ਨਾਲ ਕਿਸਾਨਾਂ ਦੀ ਆਮਦਨ 2022 ਤੱਕ ਦੁਗਨੀ ਹੋ ਜਾਵੇਗੀ। ਪਰ ਦੇਸ਼ ਦੇ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਨੂੰ ਕਾਰਪੋਰੇਟ ਘਰਾਣਿਆਂ ਦੇ ਹਿੱਤ ਵਿਚ ਦੱਸੇ ਗਏ ਸਨ ਅਤੇ ਇਨ੍ਹਾਂ ਨੂੰ ਅਪਨਾਉਣ ਤੋਂ ਇਨਕਾਰ ਕਰ ਦਿੱਤਾ ਗਿਆ। ਉਥੇ ਹੀ ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਵੀ ਇਨਕਾਰ ਕੀਤਾ ਗਿਆ ਹੈ ਹੁਣ ਤੱਕ ਕਿਸਾਨਾਂ ਅਤੇ ਕੇਂਦਰ ਸਰਕਾਰ ਦੇ ਵਿਚਕਾਰ ਹੋਈਆਂ ਸਾਰੀਆਂ ਮੀਟਿੰਗ ਬੇਸਿੱਟਾ ਰਹੀਆਂ ਹਨ।
ਕੇਂਦਰ ਸਰਕਾਰ ਵੱਲੋਂ ਹੁਣ ਕਿਸਾਨਾਂ ਲਈ ਇਕ ਚੰਗੀ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਸਰਕਾਰ ਜਲਦੀ ਹੀ ਇਹ ਕੰਮ ਕਰ ਸਕਦੀ ਹੈ। ਕੇਂਦਰ ਸਰਕਾਰ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਅਤੇ ਉਨ੍ਹਾਂ ਦੀ ਆਮਦਨੀ ਦੁੱਗਣੀ ਕਰਨ ਦੇ ਮਕਸਦ ਨਾਲ ਕਿਸਾਨਾਂ ਵਾਸਤੇ ਇਕ ਹੋਰ ਫ਼ੈਸਲਾ ਲੈ ਸਕਦੀ ਹੈ। ਕੇਂਦਰ ਸਰਕਾਰ ਵੱਲੋਂ ਜਿਥੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਆਏ ਦਿਨ ਕੋਈ ਨਾ ਕੋਈ ਨਵੀਂ ਯੋਜਨਾ ਲਾਗੂ ਕੀਤੀ ਜਾਦੀ ਹੈ। ਉੱਥੇ ਹੀ ਹੁਣ ਮੋਦੀ ਸਰਕਾਰ ਵੱਲੋਂ ਕਿਸਾਨਾਂ ਦੀ ਸੁਵਿਧਾ ਨੂੰ ਦੇਖਦੇ ਹੋਏ ਅਤੇ ਉਨ੍ਹਾਂ ਦੀ ਆਮਦਨ ਨੂੰ ਦੁੱਗਣਾ ਕਰਨ ਉਪਰ ਵਿਚਾਰ ਕੀਤਾ ਜਾ ਰਿਹਾ ਹੈ ਜਿਸ ਵਾਸਤੇ ਸਰਕਾਰ ਵੱਲੋਂ ਲਾਗੂ ਕੀਤੀ ਗਈ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਫਾਇਦਾ ਕਿਸਾਨਾਂ ਨੂੰ ਹੋ ਸਕਦਾ ਹੈ।
ਜਿਸ ਦੇ ਤਹਿਤ ਕਿਸਾਨਾਂ ਨੂੰ 12 ਹਜ਼ਾਰ ਰੁਪਏ ਸਾਲਾਨਾ ਮਿਲਣਗੇ। ਇਸ ਤੋਂ ਪਹਿਲਾਂ ਇਸ ਕਿਸਾਨ ਸਨਮਾਨ ਨਿਧੀ ਯੋਜਨਾ ਦੇ ਤਹਿਤ ਦੇਸ਼ ਦੇ ਕਿਸਾਨਾਂ ਨੂੰ 6 ਹਜ਼ਾਰ ਰੁਪਏ ਪ੍ਰਤੀ ਸਾਲ ਦਿੱਤੇ ਜਾਂਦੇ ਸਨ। ਉੱਥੇ ਹੀ ਇਸ ਨੂੰ ਹੁਣ ਦੁੱਗਣਾ ਕਰਕੇ 12 ਹਜ਼ਾਰ ਰੁਪਏ ਕਰ ਦਿੱਤਾ ਜਾਵੇਗਾ।
ਜੋ ਵੀ ਕਿਸਾਨ ਸਰਕਾਰ ਦੁਆਰਾ ਲਾਗੂ ਕੀਤੀਆਂ ਗਈਆਂ ਇਨਾ ਯੋਜਨਾਵਾਂ ਦੇ ਅਨੁਸਾਰ ਨਿਯਮਾਂ ਦੀ ਪਾਲਣਾ ਕਰਦੇ ਹਨ ਇਸ ਯੋਜਨਾ ਦਾ ਫਾਇਦਾ ਲੈ ਸਕਦੇ ਹਨ। ਕਿਉਂਕਿ ਬਹੁਤ ਸਾਰੇ ਦੇਸ਼ ਦੇ ਕਿਸਾਨਾਂ ਵੱਲੋਂ ਇਸ ਯੋਜਨਾ ਦਾ ਲਾਭ ਨਹੀਂ ਲਿਆ ਜਾ ਰਿਹਾ ਹੈ। ਜਿਨ੍ਹਾਂ ਵੱਲੋਂ ਲਾਗੂ ਕੀਤੇ ਗਏ ਇਨ੍ਹਾਂ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਗਈ ਹੈ। ਉਥੇ ਹੀ ਸਰਕਾਰ ਵੱਲੋਂ ਕਿਸਾਨ ਸਨਮਾਨ ਨਿਧੀ ਯੋਜਨਾ ਨੂੰ ਦੁੱਗਣਾ ਕੀਤੇ ਜਾਣ ਨਾਲ ਕਿਸਾਨਾਂ ਨੂੰ ਭਰਪੂਰ ਫਾਇਦਾ ਹੋਵੇਗਾ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …